post

Admin

(Chief Editor)

Haryana News

ਹਰਿਆਣਾ ਸਰਕਾਰ ਨੇ ਕੀਤਾ ਤਿੰਨ ਆਈ. ਏ. ਐਸ. ਅਧਿਕਾਰੀਆਂ ਦਾ ਤਬਾਦਲਾ

post-img

ਹਰਿਆਣਾ ਸਰਕਾਰ ਨੇ ਕੀਤਾ ਤਿੰਨ ਆਈ. ਏ. ਐਸ. ਅਧਿਕਾਰੀਆਂ ਦਾ ਤਬਾਦਲਾ

ਚੰਡੀਗੜ੍ਹ, 21 ਅਗਸਤ 2026 : ਹਰਿਆਣਾ ਸਰਕਾਰ (Government of Haryana) ਵਲੋਂ ਇਕ ਹਕਮ ਜਾਰੀ ਕਰਦੇ ਹੋਏ ਤਿੰਨ ਆਈ. ਏ. ਐਸ. ਅਧਿਕਾਰੀਆਂ (I. A. S. officers) ਦੇ ਤਬਾਦਲਾ ਅਤੇ ਨਿਯੁਕਤ ਹੁਕਮ ਜਾਰੀ ਕੀਤੇ ਗਏ ਹਨ ।

ਕਿਸ ਕਿਸ ਦਾ ਕਿਥੇ ਕੀਤਾ ਗਿਆ ਹੈ ਤਬਾਦਲਾ

ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਜਿਨ੍ਹਾਂ ਤਿੰਨ ਆਈ. ਏ. ਐੱਸ. ਅਧਿਕਾਰੀਆਂ ਦੇ ਤਬਾਦਲੇ (Transfers) ਅਤੇ ਨਿਯੁਕਤੀ ਦੇ ਹੁਕਮ ਜਾਰੀ ਕੀਤੇ ਹਨ ਤਹਿਤ ਆਯੁਸ਼ਮਾਨ ਭਾਰਤ-ਹਰਿਆਣਾ ਸਿਹਤ ਸੁਰੱਖਿਆ ਅਥਾਰਟੀ ਦੇ ਸੀ. ਈ. ਓ. ਸਤਬੀਰ ਸਿੰਘ ਨੂੰ ਰੋਹਤਕ ਦਾ ਡਿਪਟੀ ਕਮਿਸ਼ਨਰ ਲਾਇਆ ਗਿਆ ਹੈ ।

ਖਾਦ ਅਤੇ ਔਸ਼ਧੀ ਪ੍ਰਸ਼ਾਸਨ ਵਿਭਾਗ ਦੇ ਕਮਿਸ਼ਨਰ ਅਤੇ ਹਰਿਆਣਾ ਮੈਡੀਕਲ ਸਰਵਿਸਿਜ਼ ਕਾਰਪੋਰੇਸ਼ਨ ਲਿਮਟਿਡ ਦੇ ਮੈਨੇਜਿੰਗ ਡਾਇਰੈਕਟਰ ਮਨੋਜ ਕੁਮਾਰ-1 ਨੂੰ ਆਯੁਸ਼ਮਾਨ ਭਾਰਤ-ਹਰਿਆਣਾ ਸਿਹਤ ਸੁਰੱਖਿਆ ਅਥਾਰਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਦਾ ਵਾਧੂ ਚਾਰਜ ਸੌਂਪਿਆ ਗਿਆ ਹੈ ਅਤੇ ਇਸੇ ਤਰ੍ਹਾਂ ਪਸ਼ੂ ਪਾਲਣ ਅਤੇ ਡੇਅਰੀ ਵਿਭਾਗ ਦੀ ਵਿਸ਼ੇਸ਼ ਸਕੱਤਰ, ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਮੈਂਬਰ ਸਕੱਤਰ ਅਤੇ ਹਰਿਆਣਾ ਮਹਿਲਾ ਵਿਕਾਸ ਨਿਗਮ ਦੀ
ਮੈਨੇਜਿੰਗ ਡਾਇਰੈਕਟਰ ਪ੍ਰਤਿਮਾ ਚੌਧਰੀ ਨੂੰ ਹਰਿਆਣਾ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਸਕੱਤਰ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ ।

Related Post

Instagram