

ਹਰਿਆਣਾ ਸਵੇਰੇ ਹਿੱਲਿਆ ਭੂਚਾਲ ਦੇ ਝਟਕਿਆਂ ਨਾਲ ਹਰਿਆਣਾ, 22 ਜੁਲਾਈ 2025 : ਪੰਜਾਬ ਦੇ ਗੁਆਂਢੀ ਸੂਬੇ ਹਰਿਆਣਾ ਵਿਚ ਅੱਜ ਮੰਗਲਵਾਰ ਵਾਲੇ ਦਿਨ ਸਵੇਰੇ-ਸਵੇਰੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦੇ ਇਹ ਝਟਕੇ ਹਰਿਆਣਾ ਦੇ ਸ਼ਹਿਰ ਫਰੀਦਾਬਾਦ ਵਿਖੇ ਮਹਿਸੂਸ ਕੀਤੇ ਗਏ। ਅੱਜ ਸਵੇਰੇ 6 ਵਜੇ ਫਰੀਦਾਬਾਦ ਵਿੱਚ 3.2 ਤੀਬਰਤਾ ਦਾ ਭੂਚਾਲ ਆਇਆ ਹੈ। ਰਾਸ਼ਟਰੀ ਭੂਚਾਲ ਵਿਗਿਆਨ ਕੇਂਦਰ (ਐਨ. ਸੀ. ਐਸ.) ਦੇ ਅਨੁਸਾਰ ਭੂਚਾਲ ਦਾ ਕੇਂਦਰ ਫਰੀਦਾਬਾਦ ਵਿੱਚ ਸਤ੍ਹਾ ਤੋਂ 5 ਕਿਲੋਮੀਟਰ ਡੂੰਘਾਈ ਵਿੱਚ ਸੀ। ਦੱਸਣਯੋਗ ਹੈ ਕਿ ਭੂਚਾਲ ਦੇ ਝਟਕੇ ਭਾਰਤ ਦੇ ਵੱਖ-ਵੱਖ ਹਿੱਸਿਆਂ ਵਿਚ ਕਈ ਵਾਰ ਮਹਿਸੂਸ ਕੀਤੇ ਜਾ ਚੁੱਕੇ ਹਨ ਜਿਨ੍ਹਾਂ ਦਾ ਕੇਂਦਰ ਬਿੰਦੂ ਬੇਸ਼ਕ ਕੋਈ ਵੀ ਥਾਂ ਰਹੀ ਹੋਵੇ ਪਰ ਵਾਰ-ਵਾਰ ਭੂਚਾਲ ਦੇ ਝਟਕੇ ਮਹਿਸੂਸ ਹੋਣ ਨਾਲ ਹਰ ਵੇਲੇ ਕੋਈ ਵੱਡਾ ਖਤਰਾ ਮੰਡਰਾਉਣ ਦਾ ਡਰ ਬਣਿਆਂ ਰਹਿੰਦਾ ਹੈ।