
ਉਹ ਬੁਲਾਰੇ ਨਹੀਂ ਹਨ ਤੇ ਉਹਨਾਂ ਨੂੰ ਭਾਸ਼ਣ ਦੇਣਾ ਨਹੀਂ ਆਉਂਦਾ ਪਰ ਜੋ ਗੱਲਾਂ ਮੇਰੇ ਦਿਲ ਵਿਚ ਹਨ, ਉਹ ਮੈਂ ਜ਼ਰੂਰ ਕਰਾਂਗ
- by Jasbeer Singh
- November 20, 2024

ਉਹ ਬੁਲਾਰੇ ਨਹੀਂ ਹਨ ਤੇ ਉਹਨਾਂ ਨੂੰ ਭਾਸ਼ਣ ਦੇਣਾ ਨਹੀਂ ਆਉਂਦਾ ਪਰ ਜੋ ਗੱਲਾਂ ਮੇਰੇ ਦਿਲ ਵਿਚ ਹਨ, ਉਹ ਮੈਂ ਜ਼ਰੂਰ ਕਰਾਂਗਾ : ਭਾਈ ਬਲਵੰਤ ਰਾਜੋਆਣਾ ਖੰਨਾ : ਕੇਂਦਰੀ ਜੇਲ ਪਟਿਆਲਾ ਵਿਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਜੋੋ ਅੱੱਜ ਆਪਣੇ ਭਰਾ ਕੁਲਵੰਤ ਰਾਜੋਆਣਾ ਦੇ ਭੋਗ ਸਮਾਗਮ ਵਿਚ ਸ਼ਮੂਲੀਅਤ ਕਰਨ ਪਹੁੰਚੇ ਸਨ ਨੇ ਸਿੱਖ ਕੌਮ ਨੂੰ ਇਕਜੁੱਟ ਹੋਣ ਦੀ ਅਪੀਲ ਕਰਦਿਆਂ ਕਿਹਾ ਕਿ ਪਿਛਲ ਸਮੇਂ ਵਿਚ ਆਪਸੀ ਝਗੜਿਆਂ ਕਾਰਣ ਸਿੱਖ ਸੰਸਥਾਵਾਂ ਕਮਜ਼ੋਰ ਹੋਈਆਂ ਹਨ। ਉਹਨਾਂ ਕਿਹਾ ਕਿ ਉਹ ਬੁਲਾਰੇ ਨਹੀਂ ਹਨ ਤੇ ਉਹਨਾਂ ਨੂੰ ਭਾਸ਼ਣ ਦੇਣਾ ਨਹੀਂ ਆਉਂਦਾ ਪਰ ਜੋ ਗੱਲਾਂ ਮੇਰੇ ਦਿਲ ਵਿਚ ਹਨ, ਉਹ ਮੈਂ ਜ਼ਰੂਰ ਕਰਾਂਗਾ । ਉਹਨਾਂ ਕਿਹਾ ਕਿ ਜੇਕਰ ਸਾਡੀਆਂ ਸੰਸਥਾਵਾਂ ਕਮਜ਼ੋਰ ਹੋਣਗੀਆਂ ਤਾਂ ਸਾਡੇ ਨਾਲ ਬੇਇਨਸਾਫੀ ਹੁੰਦੀ ਰਹੇਗੀ । ਉਹਨਾਂ ਕਿਹਾ ਕਿ 31 ਮਾਰਚ 2012 ਨੂੰ ਜਦੋਂ ਮੈਨੂੰ ਫਾਂਸੀ ਦੇ ਹੁਕਮ ਦਿੱਤੇ ਗਏ ਸਨ ਤਾਂ ਸਿੱਖ ਕੌਮ ਨੇ ਆਪਣੇ ਘਰਾਂ ’ਤੇ ਕੇਸਰੀ ਝੰਡੇ ਝੁਲਾਏ ਸਨ ਤੇ ਇਕਜੁੱਟ ਹੋ ਕੇ ਮੇਰੀ ਫਾਂਸੀ ਦੀ ਸਜ਼ਾ ਰੁਕਵਾਈ ਸੀ । ਉਹਨਾਂ ਕਿਹਾ ਕਿ ਅੱਜ 12 ਸਾਲ ਬੀਤਣ ’ਤੇ ਵੀ ਉਹਨਾਂ ਦੇ ਕੇਸ ਦਾ ਕੋਈ ਫੈਸਲਾ ਨਹੀਂ ਆਇਆ । ਉਹਨਾਂ ਕਿਹਾ ਕਿ ਉਹ ਇੰਨੇ ਸਾਲਾਂ ਤੋਂ ਫਾਂਸੀ ਦੀ ਚੱਕੀ ਵਿਚ ਬੰਦ ਹਨ ਪਰ ਕੇਸ ਦਾ ਫੈਸਲਾ ਹੀ ਨਹੀਂ ਲਿਆ ਜਾ ਰਿਹਾ । ਉਹਨਾਂ ਕਿਹਾ ਕਿ ਜੋ ਉਹਨਾਂ ਨੇ ਕੀਤਾ, ਉਹਨਾਂ ਨੇ ਅਦਾਲਤ ਵਿਚ ਉਹ ਸਵੀਕਾਰ ਕੀਤਾ ਹੈ । ਉਹਨਾਂ ਕਿਹਾ ਕਿ ਉਹਨਾਂ ਨੇ ਫਾਂਸੀ ਦੀ ਸਜ਼ਾ ਖਿਲਾਫ ਕਦੇ ਕੋਈ ਅਪੀਲ ਨਹੀਂ ਕੀਤੀ । ਉਹਨਾਂ ਕਿਹਾ ਕਿ ਉਹ ਤਾਂ ਸਿਰਫ ਕੇਸ ’ਤੇ ਫੈਸਲੇ ਦੀ ਮੰਗ ਕਰ ਰਹੇ ਹਨ । ਉਹਨਾਂ ਇਹ ਵੀ ਕਿਹਾ ਕਿ ਸਰਕਾਰ ਉਹਨਾਂ ਨੂੰ ਕਹਿ ਰਹੀ ਹੈ ਕਿ ਉਹ ਆਪਣਾ ਵਕੀਲ ਕਰ ਕੇ ਅਦਾਲਤ ਵਿਚ ਕੇਸ ਲੜਨ । ਉਹਨਾਂ ਨੇ ਭੋਗ ਸਮਾਗਮ ਵਿਚ ਸ਼ਾਮਲ ਹੋਣ ’ਤੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਤੇ ਹੋਰ ਸਭਨਾਂ ਦਾ ਧੰਨਵਾਦ ਕੀਤਾ ।