post

Jasbeer Singh

(Chief Editor)

Patiala News

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 9 ਦਸੰਬਰ ਨੂੰ

post-img

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਹੈਲਥ ਕੇਅਰ ਦਾ ਪਲੇਸਮੈਂਟ ਕੈਂਪ 9 ਦਸੰਬਰ ਨੂੰ ਪਟਿਆਲਾ, 5 ਦਸੰਬਰ : ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਉਰੋ ਵੱਲੋਂ 9 ਦਸੰਬਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 1 ਵਜੇ ਤੱਕ ਜੀਕੀਟਜ਼ਾ ਹੈਲਥ ਕੇਅਰ ਵਿੱਚ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਦੀ ਅਸਾਮੀਆਂ ਲਈ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ । ਇਸ ਬਾਰੇ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ, ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਬਿਊਰੋ ਮੇਜਰ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਜੀਕੀਟਜ਼ਾ ਹੈਲਥ ਕੇਅਰ ਵੱਲੋਂ ਐਮਰਜੈਂਸੀ ਮੈਡੀਕਲ ਟੈਕਨੀਸ਼ੀਅਨ ਦੀ ਅਸਾਮੀਆਂ ਲਈ ਉਮੀਦਵਾਰਾਂ ਦੀ ਮੰਗ ਕੀਤੀ ਗਈ ਹੈ, ਜਿਨ੍ਹਾਂ ਉਮੀਦਵਾਰਾਂ ਕੋਲ ਜੀ. ਐਨ. ਐਮ, ਡੀ. ਫਾਰਮਾਂ, ਬੀ.ਫਾਰਮਾਂ, ਬਾਰ੍ਹਵੀਂ ਮੈਡੀਕਲ ਸਾਇੰਸ ਦੀ ਯੋਗਤਾ ਹੋਵੇ ਉਹ ਇਸ ਅਸਾਮੀ ਲਈ ਇੰਟਰਵਿਊ ਦੇ ਸਕਦੇ ਹਨ, ਜਿਨ੍ਹਾਂ ਉਮੀਦਵਾਰਾਂ ਦੀ ਉਮਰ 35-38 ਸਾਲ ਹੋਵੇ ਅਤੇ ਕੇਵਲ ਲੜਕੇ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈ ਸਕਦੇ ਹਨ । ਨੌਕਰੀ ਦੇ ਚਾਹਵਾਨ ਉਮੀਦਵਾਰ ਇਸ ਪਲੇਸਮੈਂਟ ਕੈਂਪ ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ, ਉਨ੍ਹਾਂ ਦੀਆਂ ਫੋਟੋਕਾਪੀਆਂ ਅਤੇ ਰਜ਼ਿਊਮੇ ਨਾਲ ਲੈ ਕੇ ਮਿਤੀ 9 ਦਸੰਬਰ ਦਿਨ ਸੋਮਵਾਰ, ਸਵੇਰੇ 10 ਵਜੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਬਲਾਕ ਡੀ, ਮਿੰਨੀ ਸਕੱਤਰੇਤ, ਨੇੜੇ ਸੇਵਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਕੈਂਪ ਵਿੱਚ ਹਿੱਸਾ ਲੈਣ । ਵਧੇਰੇ ਜਾਣਕਾਰੀ ਲਈ ਦਫ਼ਤਰ ਦੇ ਹੈਲਪ ਲਾਈਨ ਨੰਬਰ 98776-10877 ਤੇ ਸੰਪਰਕ ਕਰ ਸਕਦੇ ਹਨ ।

Related Post

Instagram