
ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਦੇ ਨਵਨਿਯੁਕਤ ਇੰਚਾਰਜ ਬਲਜਿੰਦਰ ਸਿੰਘ
- by Jasbeer Singh
- July 14, 2025

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਆਮ ਆਦਮੀ ਪਾਰਟੀ ਦੇ ਲੋਕ ਸਭਾ ਹਲਕਾ ਪਟਿਆਲਾ ਦੇ ਨਵਨਿਯੁਕਤ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਦੇ ਦਫ਼ਤਰ ਦਾ ਉਦਘਾਟਨ -ਪਾਰਟੀ ਨੂੰ ਹੋਰ ਉਚਾਈਆਂ ‘ਤੇ ਲੈ ਕੇ ਜਾਣਗੇ ਬਲਜਿੰਦਰ ਸਿੰਘ ਢਿੱਲੋਂ- ਡਾ ਬਲਬੀਰ ਸਿੰਘ -ਪਾਰਟੀ ਨੂੰ ਮਜ਼ਬੂਤ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ- ਬਲਜਿੰਦਰ ਸਿੰਘ ਢਿੱਲੋਂ ਪਟਿਆਲਾ, 14 ਜੁਲਾਈ 2025 : ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਹਲਕਾ ਪਟਿਆਲਾ ਦੇ ਨਵੇਂ ਬਣਾਏ ਗਏ ਇੰਚਾਰਜ ਬਲਜਿੰਦਰ ਸਿੰਘ ਢਿੱਲੋਂ ਵੱਲੋਂ ਅੱਜ ਗੁਰੂਦੁਆਰਾ ਦੁਖ਼ ਨਿਵਾਰਨ ਸਾਹਿਬ ਨੇੜੇ ਖੋਲ੍ਹੇ ਗਏ ਦਫ਼ਤਰ ਦਾ ਉਦਘਾਟਨ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਕੀਤਾ। ਇਸ ਮੌਕੇ ਬਲਜਿੰਦਰ ਸਿੰਘ ਢਿੱਲੋਂ ਨੇ ਡਾ ਬਲਬੀਰ ਸਿੰਘ ਦਾ ਸਵਾਗਤ ਕਰਦਿਆਂ ਉਨ੍ਹ੍ਹਾਂ ਦੇ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਪੁੱਜਣ ਲਈ ਧੰਨਵਾਦ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਵੀ ਮੌਜੂਦ ਸਨ। ਸਿਹਤ ਮੰਤਰੀ ਡਾ.ਬਲਬੀਰ ਸਿੰਘ ਨੇ ਕਿਹਾ ਕਿ ਬਲਜਿੰਦਰ ਸਿੰਘ ਢਿੱਲੋਂ ਇੱਕ ਸੂਝਵਾਨ ਅਤੇ ਅਗਾਂਹਵਧੂ ਵਧੀ ਵਿਚਾਰਾਂ ਵਾਲੇ ਆਗੂ ਹਨ ਇਸ ਲਈ ਉਨ੍ਹਾਂ ਨੂੰ ਆਸ ਹੈ ਕਿ ਉਹ ਪਾਰਟੀ ਨੂੰ ਹੋਰ ਮਜਬੂਤ ਕਰਨ ਲਈ ਦਿਨ ਰਾਤ ਕੰਮ ਕਰਨਗੇ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਪਾਰਟੀ ਪ੍ਰੋਗਰਾਮਾਂ ਨੂੰ ਲੋਕਾਂ ਤੱਕ ਪਹੁੰਚਾ ਕੇ ਮੁੜ ਜਿੱਤ ਦਾ ਰਾਹ ਪੱਧਰਾ ਕਰਨਗੇ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡਾਂਗੇ ਬਰਸਾਤਾਂ ਤੋਂ ਬਾਅਦ ਸਾਰੇ ਸ਼ਹਿਰਾਂ ਵਿੱਚ ਗਲੀਆਂ ਅਤੇ ਸੜਕਾਂ ਦਾ ਕੰਮ ਤੇਜੀ ਨਾਲ ਨਾਲ ਕੀਤਾ ਜਾਵੇਗਾ । ਇਸ ਮੌਕੇ ਪੀ. ਆਰ. ਟੀ. ਸੀ. ਦੇ ਚੇਅਰਮੈਨ ਰਣਜੋਧ ਸਿੰਘ ਹਡਾਣਾ, ਚੇਅਰਮੈਨ ਨਗਰ ਸੁਧਾਰ ਟਰੱਸਟ ਪਟਿਆਲਾ ਮੇਘ ਚੰਦ ਸ਼ੇਰਮਾਜਰਾ, ਜੱਸੀ ਸੋਹੀਆ ਵਾਲਾ ਚੇਅਰਮੈਨ ਜਿਲ੍ਹਾ ਯੋਜ਼ਨਾ ਬੋਰਡ,ਵਿੱਕੀ ਘਨੌਰ ਵਾਈਸ ਚੇਅਰਮੈਨ ਪੰਜਾਬ ਹੈਲਥ ਸਿਸਟਮ ਕਾਪੋਰੇਸ਼ਨ, ਇੰਦਰਜੀਤ ਸੰਧੂ ਚੇਅਰਮੈਨ ਕੋਨਵਿਅਰ,ਬਲਦੇਵ ਸਿੰਘ ਚੇਅਰਮੈਨ ਮਾਰਕੀਟ ਕਮੇਟੀ ਦੂਧਨ ਸਾਧਾ, ਪ੍ਰਦੀਪ ਜੋਸ਼ਨ ਪ੍ਰਧਾਨ ਨਗਰ ਕੌਂਸਲ ਸਨੌਰ,ਮੈਡਮ ਸਵਿੰਦਰ ਕੌਰ ਪ੍ਰਧਾਨ ਨਗਰ ਪੰਚਾਇਤ ਦੇਵੀਗੜ੍ਹ, ਕੁੰਦਨ ਗੋਗੀਆ ਮੇਅਰ ਪਟਿਆਲਾ, ਅਮਰੀਕ ਸਿੰਘ ਬੰਗੜ ਸੂਬਾ ਮੀਤ ਪ੍ਰਧਾਨ ਐਸ ਸੀ ਵਿੰਗ ਪੰਜਾਬ ਅਸ਼ੋਕ ਸਿਰਸਵਲ ਚੇਅਰਮੈਨ ਮਾਰਕੀਟ ਕਮੇਟੀ ਪਟਿਆਲਾ ਸੁਖਦੇਵ ਔਲਖ, ਜਿਲ੍ਹਾ ਸੈਕਟਰੀ, ਮਹਿੰਦਰ ਮੋਹਨ ਮਾਲਵਾ ਜੋਨ ਸੈਕਟਰੀ ਪੰਜਾਬ, ਜਸਵੀਰ ਸਿੰਘ ਗਾਂਧੀ, ਗੱਜਣ ਸਿੰਘ ਮੀਡੀਆ ਸਲਾਹ ਕਾਰ, ਰਾਜ ਕੁਮਾਰ ਮਿਠਾਰੀਆ, ਜਤਿੰਦਰ ਕੌਰ ਐਸ ਕੇ ਐਮ ਸੀ, ਦਵਿੰਦਰ ਕੌਰ ਐਮ ਸੀ, ਸੋਨੀਆ ਦਾਸ ਐਮ ਸੀ, ਮੋਹਿਤ ਕੁਮਾਰ ਵੀ ਹਾਜ਼ਿਰ ਰਹੇ ।