post

Admin

(Chief Editor)

Patiala News

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ : ਸਰਵੇਖਣ ਅਤੇ ਮੁਲਾਂਕਣ ਕਿਤਾਬ ਰੀਲੀਜ਼

post-img

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ : ਸਰਵੇਖਣ ਅਤੇ ਮੁਲਾਂਕਣ ਕਿਤਾਬ ਰੀਲੀਜ਼ ਪਟਿਆਲਾ, 31 ਜਨਵਰੀ 2026 : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ ਗਈ 37ਵੀਂ ਪੰਜਾਬੀ ਵਿਕਾਸ ਕਾਨਫਰੰਸ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ:ਸਰਵੇਖਣ ਅਤੇ ਮੁਲਾਂਕਣ ਕਿਤਾਬ ਰੀਲੀਜ਼ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੰਜਾਬੀ ਵਿਕਾਸ ਅਤੇ ਧਰਮ ਅਧਿਐਨ ਦੇ ਖੇਤਰ ਵਿਚ ਲਗਾਤਰ ਯੋਗਦਾਨ ਪਾ ਰਹੀ ਹੈ। ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਦਸਿਆ ਕਿ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿਚ ਭਾਰਤ ਸਰਕਾਰ ਦੇ ਸਭਿਆਚਾਰਕ ਮੰਤਰਾਲੇ ਵਲੋਂ ਪ੍ਰਾਪਤ ਗ੍ਰਾਂਟ ਨਾਲ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵਲੋਂ ਨਿਰੰਤਰ ਖੋਜ ਕਾਰਜ ਕੀਤੇ ਜਾ ਰਹੇ ਹਨ । ਇਸ ਚੇਅਰ ਵਲੋਂ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪਕਾਸ਼ ਪੁਰਬ ਮੌਕੇ ਗੁਰੂ ਤੇਗ ਬਹਾਦਰ ਜੀ ਸੰਬੰਧੀ ਹੋਏ ਅਧਿਐਨ ਦਾ ਸਰਵੇਖਣ ਅਤੇ ਮੁਲਾਂਕਣ ਕਰਨ ਲਈ ਖੋਜ ਕਾਰਜ ਆਰੰਭ ਕੀਤਾ ਗਿਆ ਸੀ। ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਦੇ 350ਵੇਂ ਵਰ੍ਹੇ ਵਿਚ ਇਸ ਦਾ ਪ੍ਰਾਜੈਕਟ ਦਾ ਦੂਜਾ ਭਾਗ ਸੰਪੂਰਨ ਹੋਇਆ ਹੈ। ਗੁਰੂ ਗੋਬਿੰਦ ਸਿੰਘ ਚੇਅਰ ਦੇ ਪ੍ਰੋ. ਇੰਚਾਰਜ ਡਾ. ਗੁਰਮੀਤ ਸਿੰਘ ਸਿੱਧੂ ਨੇ ਦਸਿਆ ਕਿ ਪਿਛਲੇ ਪੰਜ ਸਾਲ ਵੱਖ-ਵੱਖ ਲਾਇਬ੍ਰੇਰੀਆਂ ਤੋਂ ਜਾਣਕਾਰੀ ਇਕੱਠੀ ਕਰਨ ਉਪਰੰਤ ਗੁਰੂ ਤੇਗ ਬਹਾਦਰ ਜੀ ਨਾਲ ਸੰਬੰਧਤ ਹਰ ਪੁਸਤਕ ਦਾ ਅਧਿਐਨ ਕੀਤਾ ਗਿਆ ਹੈ । ਇਸ ਪੁਸਤਕ ਦੇ ਦੋ ਭਾਗਾਂ ਵਿਚ ਗੁਰੂ ਤੇਗ ਬਹਾਦਰ ਜੀ ਦੀ ਬਾਣੀ ਦੇ ਸੰਦੇਸ਼ ਅਤੇ ਗੁਰੂ ਤੇਗ ਬਹਾਦਰ ਜੀ ਵਲੋਂ ਮਨੁੱਖਤਾ ਦੀ ਭਲਾਈ ਲਈ ਕੀਤੇ ਕਾਰਜਾਂ ਅਤੇ ਇਨ੍ਹਾਂ ਦੀ ਸ਼ਹਾਦਤ ਦੇ ਵਿਭਿੰਨ ਪਾਸਾਰਾਂ ਸੰਬੰਧੀ ਹੋਏ ਅਧਿਐਨ ਦਾ ਸਰਵੇਖਣ, ਨਿਰੀਖਣ ਅਤੇ ਮੁਲਾਂਕਣ ਵਿਦਾਵਾਨਾਂ ਅਤੇ ਖੋਜੀਆਂ ਲਈ ਇਸ ਖੇਤਰ ਵਿਚ ਹੋਰ ਕਾਰਜ ਕਰਨ ਸਹਾਈ ਹੋਵੇਗਾ

Related Post

Instagram