ਸਿਹਤ ਮੰਤਰੀ ਵੱਲੋਂ 30 ਲੱਖ ਤੋਂ ਵੱਧ ਦੀ ਲਾਗਤ ਨਾਲ ਗੁਰੂ ਨਾਨਕ ਨਗਰ ' ਚ ਵਿਕਾਸ ਕਾਰਜਾਂ ਦਾ ਸ਼ੁਭਆਰੰਭ
- by Jasbeer Singh
- January 7, 2026
ਸਿਹਤ ਮੰਤਰੀ ਵੱਲੋਂ 30 ਲੱਖ ਤੋਂ ਵੱਧ ਦੀ ਲਾਗਤ ਨਾਲ ਗੁਰੂ ਨਾਨਕ ਨਗਰ ' ਚ ਵਿਕਾਸ ਕਾਰਜਾਂ ਦਾ ਸ਼ੁਭਆਰੰਭ ਇਲਾਕਾ ਵਾਸੀਆਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਸਰਕਾਰ ਦੀ ਪਹਿਲ - ਡਾ.ਬਲਬੀਰ ਸਿੰਘ* ਪਟਿਆਲਾ , 7 ਜਨਵਰੀ 2026 : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਸ਼ਹਿਰ ਅਤੇ ਹਰ ਵਾਰਡ ਦੇ ਸਰਵਪੱਖੀ ਵਿਕਾਸ ਦੇ ਸੰਕਲਪ ਤਹਿਤ ਅੱਜ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ ਵਾਰਡ ਨੰਬਰ 23 ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ 30 ਲੱਖ ਤੋਂ ਵੱਧ ਦੀ ਲਾਗਤ ਨਾਲ ਕੀਤੇ ਜਾਣ ਵਾਲੇ ਇਨ੍ਹਾਂ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ। ਇਸ ਮੌਕੇ ਨਗਰ ਨਿਗਮ ਪਟਿਆਲਾ ਦੇ ਮੇਅਰ ਸ੍ਰੀ ਕੁੰਦਨ ਗੋਗੀਆ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ । ਡਾ. ਬਲਬੀਰ ਸਿੰਘ ਨੇ ਕਿਹਾ ਕਿ ਇਸ ਯੋਜਨਾ ਤਹਿਤ ਗੁਰੂ ਨਾਨਕ ਨਗਰ ਇਲਾਕੇ ਵਿੱਚ ਸੜਕਾਂ ਦੀ ਮੁਰੰਮਤ ਅਤੇ ਸਟ੍ਰੀਟ ਲਾਈਟਾਂ ਦੀ ਸਥਾਪਨਾ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਵਿਕਾਸ ਕੀਤਾ ਜਾਵੇਗਾ। ਇਹ ਉਹ ਮੰਗਾਂ ਸਨ ਜੋ ਪਿਛਲੇ ਲੰਬੇ ਸਮੇਂ ਤੋਂ ਇਲਾਕਾ ਨਿਵਾਸੀਆਂ ਵੱਲੋਂ ਰੱਖੀਆਂ ਜਾ ਰਹੀਆਂ ਸਨ ਅਤੇ ਹੁਣ ਮਾਨ ਸਰਕਾਰ ਵੱਲੋਂ ਉਨ੍ਹਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਡਾ. ਬਲਬੀਰ ਸਿੰਘ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪੂਰੇ ਸੂਬੇ ਵਿੱਚ ਪਾਰਦਰਸ਼ੀ, ਇਮਾਨਦਾਰ ਅਤੇ ਲੋਕ-ਹਿੱਤ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਕੰਮ ਹਰ ਸ਼ਹਿਰ, ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚਾਏ ਜਾ ਰਹੇ ਹਨ ਤਾਂ ਜੋ ਆਮ ਲੋਕਾਂ ਦੀ ਜੀਵਨ ਸ਼ੈਲੀ ਵਿੱਚ ਸੁਧਾਰ ਆ ਸਕੇ । ਸਿਹਤ ਮੰਤਰੀ ਨੇ ਕਿਹਾ ਕਿ ਹਰ ਪਿੰਡ ਅਤੇ ਸ਼ਹਿਰੀ ਇਲਾਕਿਆਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨਾ ਮਾਨ ਸਰਕਾਰ ਦੀ ਪਹਿਲ ਹੈ। ਚੰਗੀਆਂ ਸੜਕਾਂ, ਰੌਸ਼ਨ ਸਟ੍ਰੀਟ ਲਾਈਟਾਂ ਅਤੇ ਬਿਹਤਰ ਨਾਗਰਿਕ ਸਹੂਲਤਾਂ ਨਾ ਸਿਰਫ ਲੋਕਾਂ ਦੀ ਸੁਰੱਖਿਆ ਯਕੀਨੀ ਬਣਾਉਂਦੀਆਂ ਹਨ, ਸਗੋਂ ਸ਼ਹਿਰ ਦੀ ਸੁੰਦਰਤਾ ਅਤੇ ਵਿਕਾਸ ਨੂੰ ਵੀ ਨਵੀਂ ਦਿਸ਼ਾ ਦਿੰਦੀਆਂ ਹਨ । ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਕਿਹਾ ਕਿ ਪਟਿਆਲਾ ਸ਼ਹਿਰ ਦੇ ਹਰ ਇਲਾਕੇ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਗੁਰੂ ਨਾਨਕ ਨਗਰ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲ ਰਹੀ ਮੰਗ ਅੱਜ ਪੂਰੀ ਹੋ ਰਹੀ ਹੈ । ਇਲਾਕਾ ਨਿਵਾਸੀਆਂ ਨੇ ਵੀ ਵਿਕਾਸ ਕਾਰਜਾਂ ਦੀ ਸ਼ੁਰੂਆਤ ’ਤੇ ਖੁਸ਼ੀ ਜ਼ਾਹਰ ਕਰਦਿਆਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਆਸ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਪਟਿਆਲਾ ਸ਼ਹਿਰ ਹੋਰ ਵੀ ਵਿਕਾਸ ਦੀਆਂ ਉਚਾਈਆਂ ਨੂੰ ਛੂਹੇਗਾ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ, ਐਮ ਸੀ ਜਸਬੀਰ ਸਿੰਘ ਗਾਂਧੀ, ਪਰਦੀਪ ਗਰਗ, ਵਾਰਡ ਨੰਬਰ 23 ਤੋਂ ਐਮ ਸੀ ਰੁਪਾਲੀ ਗਰਗ , ਸਮਾਜ ਸੇਵਕ ਹਰਨੇਕ ਮਹਿਲ ਤੋਂ ਇਲਾਵਾਂ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਸਨ ।
