post

Jasbeer Singh

(Chief Editor)

Patiala News

ਸਿਹਤ ਮੰਤਰੀ ਵੱਲੋਂ ਪਿੰਡ ਕਨਸੂਹਾ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ

post-img

ਸਿਹਤ ਮੰਤਰੀ ਵੱਲੋਂ ਪਿੰਡ ਕਨਸੂਹਾ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ ਹਰੇਕ ਵਿਅਕਤੀ ਦਾ ਬਣੇਗਾ ਸਿਹਤ ਬੀਮਾ ਕਾਰਡ, ਕੋਈ ਵੀ ਇਲਾਜ ਤੋਂ ਵਾਂਝਾ ਨਹੀਂ ਰਹੇਗਾ – ਡਾ. ਬਲਬੀਰ ਸਿੰਘ ਪੰਚਾਇਤ ਭਵਨ ਪਟਿਆਲਾ ਵਿਖੇ 18 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੇ ਚੈੱਕ ਤਕਸੀਮ ਪਟਿਆਲਾ, 6 ਫਰਵਰੀ 2026 : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਕਨਸੂਹਾ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਚੱਲ ਰਹੀ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੌਕੇ ’ਤੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਰਜਿਸਟ੍ਰੇਸ਼ਨ ਦੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ । ਡਾ. ਬਲਬੀਰ ਸਿੰਘ ਨੇ ਖੁਦ ਲੋਕਾਂ ਨਾਲ ਰੂਬਰੂ ਹੋ ਕੇ ਸਿਹਤ ਬੀਮਾ ਕਾਰਡ ਬਣਾਉਣ ਦੀ ਪ੍ਰਕਿਰਿਆ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਮੌਕੇ ’ਤੇ ਮੌਜੂਦ ਲੋਕਾਂ ਨੂੰ ਪ੍ਰੇਰਿਤ ਕੀਤਾ ਕਿ ਉਹ ਵੱਧ ਤੋਂ ਵੱਧ ਇਸ ਯੋਜਨਾ ਦਾ ਲਾਭ ਲੈਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਯੋਜਨਾ ਦਾ ਮੁੱਖ ਮਕਸਦ ਇਹ ਯਕੀਨੀ ਬਣਾਉਣਾ ਹੈ ਕਿ ਪੰਜਾਬ ਦਾ ਕੋਈ ਵੀ ਨਾਗਰਿਕ ਇਲਾਜ ਤੋਂ ਵਾਂਝਾ ਨਾ ਰਹੇ । ਸਿਹਤ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਯੋਜਨਾ ਅਧੀਨ ਹਰ ਯੋਗ ਵਿਅਕਤੀ ਦਾ ਸਿਹਤ ਬੀਮਾ ਕਾਰਡ ਬਣਾਇਆ ਜਾਵੇਗਾ, ਜਿਸ ਰਾਹੀਂ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਦੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਹਤ ਨੂੰ ਸਭ ਤੋਂ ਵੱਡੀ ਤਰਜੀਹ ਦੇ ਰਹੀ ਹੈ ਅਤੇ ਲੋਕਾਂ ਨੂੰ ਘਰ ਦੇ ਨੇੜੇ ਉੱਚ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਦਸਤਾਵੇਜ਼ ਤਿਆਰ ਰੱਖ ਕੇ ਸਮੇਂ ਸਿਰ ਰਜਿਸਟ੍ਰੇਸ਼ਨ ਕਰਵਾਉਣ । ਇਸ ਤੋਂ ਇਲਾਵਾ, ਡਾ. ਬਲਬੀਰ ਸਿੰਘ ਨੇ ਪੰਚਾਇਤ ਭਵਨ ਪਟਿਆਲਾ ਵਿਖੇ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਵਿਭਾਗ ਵੱਲੋਂ ਆਯੋਜਿਤ ਸਮਾਗਮ ਵਿੱਚ ਸ਼ਿਰਕਤ ਕੀਤੀ। ਇਸ ਦੌਰਾਨ ਵਿਭਾਗ ਦੀਆਂ ਭਲਾਈ ਯੋਜਨਾਵਾਂ ਤਹਿਤ 18 ਲਾਭਪਾਤਰੀਆਂ ਨੂੰ 51-51 ਹਜ਼ਾਰ ਰੁਪਏ ਦੇ ਚੈੱਕ ਤਕਸੀਮ ਕੀਤੇ ਗਏ । ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਘੱਟ ਗਿਣਤੀਆਂ ਅਤੇ ਸਮਾਜ ਦੇ ਕਮਜ਼ੋਰ ਵਰਗਾਂ ਦੀ ਆਰਥਿਕ ਮਜ਼ਬੂਤੀ ਲਈ ਲਗਾਤਾਰ ਕੰਮ ਕਰ ਰਹੀ ਹੈ ਅਤੇ ਭਲਾਈ ਸਕੀਮਾਂ ਰਾਹੀਂ ਉਨ੍ਹਾਂ ਨੂੰ ਆਤਮਨਿਰਭਰ ਬਣਾਇਆ ਜਾ ਰਿਹਾ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਰਕਾਰ ਦੀ ਹਰ ਯੋਜਨਾ ਦਾ ਲਾਭ ਪਾਤਰ ਵਿਅਕਤੀਆਂ ਤੱਕ ਪੂਰੀ ਪਾਰਦਰਸ਼ਤਾ ਨਾਲ ਪਹੁੰਚਾਇਆ ਜਾਵੇਗਾ । ਇਸ ਮੌਕੇ ਵਿਭਾਗੀ ਅਧਿਕਾਰੀ, ਸਥਾਨਕ ਆਗੂ, ਸਮਾਜਿਕ ਪ੍ਰਤੀਨਿਧੀ ਅਤੇ ਵੱਡੀ ਗਿਣਤੀ ਵਿੱਚ ਲਾਭਪਾਤਰੀ ਹਾਜ਼ਰ ਰਹੇ ।

Related Post

Instagram