Health News: ਗਰਮੀ ਤੋਂ ਬਚਣ ਲਈ ਸਿਹਤ ਮਹਿਕਮੇ ਵੱਲੋਂ ਐਡਵਾਈਜ਼ਰੀ ਜਾਰੀ, ਵਰਤੋਂ ਇਹ ਸਾਵਧਾਨੀਆਂ
- by Aaksh News
- April 17, 2024
Health News: ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੀ ਯੋਗ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਨੇ ਗਰਮੀ ਦੇ ਮੌਸਮ ਵਿੱਚ ਲਗਾਤਾਰ ਵਧ ਰਹੇ ਤਾਪਮਾਨ ਨਾਲ ਹੋਣ ਵਾਲੀਆਂ ਬਿਮਾਰੀਆਂ ਤੋੰ ਆਮ ਲੋਕਾਂ ਨੂੰ ਬਚਾਉਣ ਲਈ ਕਮਰਕੱਸ ਲਈ ਹੈ।ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸਿਹਤ ਵਿਭਾਗ ਨੇ ਗਰਮੀ ਦੇ ਮੌਸਮ ਦੇ ਮੱਦੇਨਜ਼ਰ ਸੰਭਾਵੀ ਸਿਹਤ ਖਤਰਿਆਂ ਨਾਲ ਨਜਿੱਠਣ ਲਈ ਢੁੱਕਵੇਂ ਪ੍ਰਬੰਧ ਕਰ ਲਏ ਹਨ ਤਾਂ ਜੋ ਪ੍ਰਭਾਵਿਤ ਲੋਕਾਂ ਲਈ ਤੁਰੰਤ ਡਾਕਟਰੀ ਸਹਾਇਤਾ ਯਕੀਨੀ ਬਣਾਈ ਜਾ ਸਕੇ।ਇਸ ਸਬੰਧੀ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਵੀ ਜਾਰੀ ਕੀਤੀਆਂ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿੱਚ ਗਰਮੀ ਨਾਲ ਸਬੰਧਤ ਸਿਹਤ ਸਮੱਸਿਆਵਾਂ ਵਾਲੇ ਮਰੀਜ਼ਾਂ ਲਈ ਬੈੱਡ ਰਾਖਵੇਂ ਰੱਖੇ ਗਏ ਹਨ।ਇਸ ਤੋਂ ਇਲਾਵਾ, ਮੈਡੀਕਲ ਅਫਸਰਾਂ ਦੀ ਅਜਿਹੇ ਕੇਸਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਲਈ ਸਮਰੱਥਾ ਨਿਰਮਾਣ ਵਿੱਚ ਵਾਧਾ ਕੀਤਾ ਗਿਆ ਹੈ। ਸਰਕਾਰੀ ਹਸਪਤਾਲਾਂ ਵਿੱਚ ਢੁੱਕਵੀਂ ਮਾਤਰਾਵਿੱਚ ਓ.ਆਰ.ਐਸ. ਪੈਕੇਟ ਦੀ ਸਪਲਾਈ ਸਮੇਤ ਲੋੜੀਂਦੀਆਂ ਦਵਾਈਆਂ ਉਪਲੱਬਧ ਹਨ। ਉਨ੍ਹਾਂ ਕਿਹਾ, “ਗਰਮੀ ਨਾਲ ਸਬੰਧਤ ਬਿਮਾਰੀਆਂ ਦੇ ਬਿਹਤਰ ਪ੍ਰਬੰਧਨ ਲਈ ਲੋਕਾਂ ਵਿੱਚ ਜਾਗਰੂਕਤਾ ਪੈਦਾ ਕਰਨ ਲਈ ਨਿਰੰਤਰ ਯਤਨ ਜ਼ਰੂਰੀ ਹਨ, ਕਿਉਂਕਿ ਢੁੱਕਵੇਂ ਕਦਮ ਪ੍ਰਭਾਵਸ਼ਾਲੀ ਪ੍ਰਬੰਧਨ ਵੱਲ ਲੈ ਜਾਂਦੇ ਹਨ।ਉਨ੍ਹਾਂ ਕਿਹਾ, “ਸਾਵਧਾਨੀਆਂ ਤੇ ਉਪਾਵਾਂ ਬਾਰੇ ਲੋਕਾਂ ਵਿੱਚ ਸਮੇਂ ਸਿਰ ਅਤੇ ਵਿਆਪਕ ਜਾਗਰੂਕਤਾ ਅਜਿਹੀ ਗਰਮੀ ਦੇ ਗੰਭੀਰ ਪ੍ਰਭਾਵ ਨੂੰ ਘਟਾਉਣ ਵਿੱਚ ਬਹੁਤ ਸਹਾਇਤਾ ਕਰੇਗੀ।ਇਸ ਸਬੰਧੀ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ ਰਾਕੇਸ਼ ਪਾਲ ਨੇ ਦੱਸਿਆ ਕਿ ਲਗਾਤਾਰ ਵੱਧ ਰਿਹਾ ਤਾਪਮਾਨ ਸਰੀਰ ਦੀ ਤਾਪਮਾਨ ਨਿਯਮ ਪ੍ਰਣਾਲੀ ਨੂੰ ਵਿਗਾੜ ਦਿੰਦਾ ਹੈ ਅਤੇ ਗਰਮੀ ਨਾਲ ਸੰਬਧਿਤ ਬਿਮਾਰੀਆਂ ਦਾ ਕਾਰਨ ਬਣਦਾ ਹੈ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.