July 6, 2024 01:56:07
post

Jasbeer Singh

(Chief Editor)

Patiala News

ਤਿੰਨ ਦਿਨਾਂ ਮੁਹਿੰਮ ਦੌਰਾਨ ਕੁੱਲ 1 ਲੱਖ 85 ਹਜਾਰ 758 ਬੱਚਿਆਂ ਨੇ ਪੀਤੀਆਂ ਦੋ ਬੂੰਦਾਂ ਜਿੰਦਗੀ ਦੀਆਂ

post-img

ਪਟਿਆਲਾ, 5 ਮਾਰਚ (ਜਸਬੀਰ)-ਰਾਸ਼ਟਰੀ ਪਲਸ ਪੋਲੀਓ ਮੁਹਿੰਮ ਦੇ ਤੀਜੇ ਅਤੇ ਅੰਤਿਮ ਦਿਨ ਤੱਕ ਪਟਿਆਲਾ ਜਿਲ੍ਹੇ ਵਿਚ 0-5 ਸਾਲ ਤੱਕ ਦੇ  1 ਲੱਖ 85 ਹਜਾਰ 758 ਬੱਚਿਆਂ ਨੂੰ ਪੋਲੀਓ ਬੂੰਦਾਂ ਪਿਲਾਈਆਂ ਗਈਆਂ ਜਿਲ੍ਹਾ ਪਟਿਆਲਾ ਵਿਚ 0-5 ਸਾਲ ਤੱਕ ਦੇ 1,85,758 ਬੱਚਿਆਂ ਨੂੰ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਉਣ ਦਾ ਅਨੁਮਾਨਤ ਟੀਚਾ ਮਿਥਿਆ ਗਿਆ ਸੀ, ਜਿਸ ਨੂੰ ਪੂਰਾ ਕਰ ਲਿਆ ਗਿਆ ਹੈ।    ਸਿਵਲ ਸਰਜਨ ਡਾ. ਰਮਿੰਦਰ ਕੌਰ ਨੇ ਦੱਸਿਆਂ ਕਿ ਅੱਜ ਵੀ ਸਿਹਤ ਵਿਭਾਗ ਦੀਆਂ ਟੀਮਾਂ ਵੱਲੌਂ ਦਵਾਈ ਪੀਣ ਤੋਂ ਵਾਂਝੇ ਰਹਿ ਗਏ ਬੱਚਿਆਂ ਨੁੰ ਘਰ ਘਰ ਜਾ ਕੇ ਪੋਲਿਓ ਬੁੰਦਾ ਪਿਲਾਈਆਂ ਗਈਆਂ ।ਅੱਜ ਜਿਲ੍ਹੇ ਵਿੱਚ 31 ਹਜਾਰ 420 ਬੱਚਿਆਂ ਨੇਂ ਪੋਲੀੋਉ ਦਵਾਈ ਪੀਤੀਇਸ ਤਰਾਂ ਮੁਹਿੰਮ ਦੋਰਾਣ ਜਿਲ੍ਹੇ ਵਿੱਚ 1 ਲੱਖ 85 ਹਜਾਰ 758 ਬੱਚਿਆਂ ਨੂੰ ਪੋਲੀਓ ਬੁੰਦਾਂ ਪਿਲਾ ਕੇ ਸੋ ਫੀਸਦੀ ਟੀਚਾ ਪੁਰਾ ਕਰ ਲਿਆਉਹਨਾਂ ਕਿਹਾ ਕਿ ਮੁਹਿੰਮ ਦੇ ਪਹਿਲੇ ਦਿਨ ਐਤਵਾਰ ਨੂੰ ਜਨਤਕ ਥਾਂਵਾ ਤੇ ਪਿੰਡਾਂ ਅਤੇ ਸ਼ਹਿਰਾਂ ਵਿਚ ਲੋੜ ਅਨੁਸਾਰ ਪੋਲੀਓ ਬੂਥ ਲਗਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਦੀਆਂ ਬੂੰਦਾਂ ਪਿਲਾਈਆਂ ਗਈਆਂ ਸਨ ਜਿਹੜੇ ਬੱਚੇ ਕਿਸੇ ਕਾਰਨ ਬੂਥਾਂ ਤੇ ਪੋਲੀਓ ਦਵਾਈ ਪੀਣ ਤੋ ਵਾਂਝੇ ਰਹਿ ਗਏ ਸਨ ਉਹਨਾਂ ਬੱਚਿਆਂ ਨੂੰ 4 ਮਾਰਚ ਅਤੇ 05 ਮਾਰਚ ਨੂੰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਘਰ-ਘਰ ਜਾ ਕੇ ਪੋਲੀਓ ਵੈਕਸੀਨ ਦੀਆਂ ਬੂੰਦਾਂ ਪਿਲਾਈਆਂ ਗਈਆਂ।    ਡਾ. ਰਮਿੰਦਰ ਕੌਰ ਨੇ ਕਿਹਾ ਕਿ ਇਸ ਕੰਮ ਨੂੰ ਸਹੀ ਢੰਗ ਨਾਲ ਨੇਪਰੇ ਚਾੜਨ ਲਈ 4000 ਦੇ ਕਰੀਬ ਸਟਾਫ ਲਗਾਇਆ ਗਿਆ ਸੀ  ਜਿਸ ਵਿੱਚ ਸਿਹਤ ਸਟਾਫ ਤੋਂ ਇਲਾਵਾ ਅਸ਼ੋਕਾ ਨਰਸਿੰਗ ਕਾਲਜ ਅਤੇ ਸਰਕਾਰੀ ਨਰਸਿੰਗ ਸਕੂਲ ਦੇ ਵਿਦਿਆਰਥੀ , ਐਨ.ਸੀ.ਸੀ ਵਿਦਿਆਰਥੀ, ਆਂਗਨਵਾੜੀ ਵਰਕਰ, ਆਸ਼ਾ ਵਰਕਰ, ਸਮਾਜ ਸੇਵੀ ਸੰਸਥਾਵਾਂ, ਪੰਚਾਇਤਾਂ, ਵੱਖ ਵੱਖ ਵਿਭਾਗਾਂ ਦੇ ਨੁਮਇੰਦੇ ਸ਼ਾਮਲ ਸਨ ਆਦਿ ਨੇ ਵੀ ਪੂਰਾ ਸਹਿਯੋਗ ਦਿੱਤਾ ਸਿਵਲ ਸਰਜਨ ਅਤੇ ਸਮੂਹ ਪ੍ਰੋਗਰਾਮ ਅਫਸਰਾਂ ਵੱਲੋਂ ਅਜ ਸ਼ਹਿਰੀ ਅਤੇ ਪੇਂਡੂ ਖੇਤਰ ਦੀਆਂ ਸੱਲਮ ਬਸਤੀਆਂ, ਝੁੱਗੀਆਂ ਝੋਪੜੀਆਂ ਆਦਿ ਵਿੱਚ ਜਾ ਕੇ ਮੁਹਿੰਮ ਦੀ ਚੈਕਿੰਗ ਕੀਤੀ।

Related Post