
ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 442774 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
- by Jasbeer Singh
- August 9, 2024

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 442774 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ 1869 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ, ਹਰੇਕ ਹਫਤੇ ਫਰਾਈਡੇ-ਡਰਾਈ ਡੇ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ, ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ. ਸੰਜੇ ਗੋਇਲ ਪਟਿਆਲਾ, 09 ਅਗਸਤ ( ) ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਸੰਜੇ ਗੋਇਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਅੱਜ ਵਿਸ਼ੇਸ ਮੁਹਿੰਮ ਦੌਰਾਨ ਜਿਲ੍ਹੇ ਦੇ 49 ਪੁਲਿਸ ਸਟੇਸ਼ਨ, ਪੁਲਿਸ ਚੌਕੀਆਂ ਸਮੇਤ ਰਿਹਾਇਸ਼ੀ ਕੁਆਟਰ ਅਤੇ ਮਾਲਖਾਨੇ ਆਦਿ ਵਿੱਚ ਡੇਂਗੂ ਲਾਰਵੇ ਦੀ ਜਾਂਚ ਲਈ ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ। ਸਿਵਲ ਸਰਜਨ ਡਾ. ਸੰਜੇ ਗੋਇਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਉਪਲੱਭਧ ਹੈ।ਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਕਿਹਾ ਕਿ ਡੇਂਗੁ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਇਹ ਮੱਛਰ ਸਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਨੇ ਲੋਕਾਂ ਨੂੰ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਆਦਿ ਵਿੱਚ ਪਏ ਟੁੱਟੇ-ਫੁੱਟੇ ਬਰਤਨਾਂ ਨੂੰ ਨਸ਼ਟ ਕਰਨ, ਗਮਲਿਆਂ, ਕੂਲਰਾਂ,ਫਰਿਜ਼ਾਂ ਦੀਆਂ ਟਰੇਆਂ ਨੂੰ ਸਾਫ ਕਰਨਾ ਯਕੀਨੀ ਬਣਾਉਣ ਦੀ ਅਪੀਲ ਕੀਤੀ। ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਦੇ ਵੱਖ ਵੱਖ ਏਰੀਏ ਦੇ 39750 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 374 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 442774 ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 1869 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ।ਇਸ ਮਹੀਨੇ ਦੌਰਾਨ ਸਕੂਲਾਂ ਵਿੱਚ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਬਾਰੇ ਜਾਗਰੂਕ ਕਰਨ ਸਬੰਧੀ ਗਤੀਵਿਧੀਆਂ ਜਾਰੀ ਰਹਿਣਗੀਆਂ।
Related Post
Popular News
Hot Categories
Subscribe To Our Newsletter
No spam, notifications only about new products, updates.