
ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 6,70067 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ
- by Jasbeer Singh
- September 20, 2024

ਸਿਹਤ ਟੀਮਾਂ ਵੱਲੋ ਹੁਣ ਤੱਕ ਖੁਸ਼ਕ ਦਿਵਸ ਮੌਕੇ 6,70067 ਘਰਾਂ/ਥਾਂਵਾ ਵਿੱਚ ਪਾਣੀ ਦੇ ਖੜੇ ਸਰੋਤਾਂ ਦੀ ਕੀਤੀ ਚੈਕਿੰਗ 631 ਥਾਂਵਾਂ ਤੇ ਮੱਛਰਾਂ ਦਾ ਲ਼ਾਰਵਾ ਪਾਏ ਜਾਣ ਤੇ ਕਰਵਾਇਆ ਨਸ਼ਟ ਡੇਂਗੁ ਤੋਂ ਬਚਾਅ ਲਈ ਸਾਵਧਾਨੀਆਂ ਵਰਤਣੀਆਂ ਜਰੂਰੀ : ਸਿਵਲ ਸਰਜਨ ਡਾ .ਜਤਿੰਦਰ ਕਾਂਸਲ ਪਟਿਆਲਾ : ਡੇਂਗੂ ਬਿਮਾਰੀ ਦੀ ਰੋਕਥਾਮ ਲਈ ਚਲਾਏ ਜਾ ਰਹੇ ਹਰੇਕ ਹਫਤੇ ਫਰਾਈਡੇ-ਡਰਾਈ ਡੇ ਅਭਿਆਨ ਤਹਿਤ ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੇਂਗੂ ਲਾਰਵੇ ਦੀ ਜਾਂਚ ਲਈ ਮੱਛਰਾਂ ਦੇ ਲਾਰਵੇ ਦੇ ਹਾਟ-ਸਪਾਟ ਦਾ ਨਿਰੀਖਣ ਕੀਤਾ ਗਿਆ ।ਜਿਨ੍ਹਾਂ ਵਿੱਚ ਕੂਲਰ,ਫੁੱਲਾ ਦੇ ਗਮਲਿਆਂ ਹੇਠ ਰੱਖੀਆਂ ਟਰੇਆਂ ,ਪੰਛੀਆਂ ਲਈ ਪਾਣੀ ਨਾਲ ਭਰੇ ਭਾਂਡੇ ਅਤੇ ਖੁੱਲੇ ਵਿੱਚ ਪਏ ਬਰਤਨ,ਫਰਿੱਜਾਂ ਦੀਆਂ ਟਰੇਆਂ ਤੇ ਕਬਾੜ ਦਾ ਸਮਾਨ ਆਦਿ ਸ਼ਾਮਿਲ ਸਨ।ਉਨ੍ਹਾਂ ਨੇ ਆਮ ਲੋਕਾਂ ਨੂੰ ਡੇਂਗੂ,ਮਲੇਰੀਆ ਤੋਂ ਬਚਾਅ ਸਬੰਧੀ ਜਾਣਕਾਰੀ ਮੁੱਹਈਆ ਕਰਵਾਈ।ਪਾਣੀ ਦੇ ਖੜੇ ਸਰੋਤਾਂ ਦੀ ਚੈਕਿੰਗ ਕੀਤੀ ਗਈ । ਇਸ ਮੋਕੇ ਜਿਨ੍ਹਾਂ ਘਰਾਂ ਵਿੱਚ ਡੇਂਗੂ ਦਾ ਲਾਰਵਾ ਮਿਲਿਆ ਉਨ੍ਹਾਂ ਨੂੰ ਚੇਤਾਵਨੀ ਨੋਟਿਸ ਵੀ ਦਿੱਤੇ ਗਏ । ਸਿਵਲ ਸਰਜਨ ਡਾ. ਜਤਿੰਦਰ ਕਾਂਸਲ ਨੇ ਦੱਸਿਆ ਕਿ ਕਿਸੇ ਕਿਸਮ ਦਾ ਬੁਖਾਰ ਹੋਣ ਤੇ ਜਾਂਚ ਕਰਵਾਉਣੀ ਯਕੀਨੀ ਬਣਾਈ ਜਾਵੇ, ਜੋ ਕਿ ਸਰਕਾਰੀ ਸਿਹਤ ਸੰਸ਼ਥਾਵਾਂ ਵਿੱਚ ਮੁਫਤ ਮੋਜੂਦ ਹੈ।ਬੁਖਾਰ ਹੋਣ ਦੀ ਸੁਰਤ ਵਿੱਚ ਪੈਰਾਸੀਟਾਮੋਲ ਦੀ ਗੋਲੀ ਹੀ ਲਈ ਜਾਵੇ, ਹੋਰ ਦਵਾਈ ਡਾਕਟਰੀ ਸਲਾਹ ਨਾਲ ਹੀ ਲਈ ਜਾਵੇ । ਉਹਨਾਂ ਕਿਹਾ ਕਿ ਡੇਂਗੁ ਇੱਕ ਵਾਰਿੲਲ ਬੁਖਾਰ ਹੈ ਜੋ ਕਿ ਏਡੀਜ਼ ਮੱਛਰ ਦੇ ਦਿਨ ਵੇਲੇ ਕੱਟਣ ਤੇ ਫੈਲਦਾ ਹੈ। ਇਹ ਮੱਛਰ ਸ਼ਾਫ ਖੜੇ ਪਾਣੀ ਵਿਚ ਪੈਦਾ ਹੁੰਦਾ ਹੈ। ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਮੱਛਰਾਂ ਦੀ ਪੈਦਾਇਸ਼ ਨੂੰ ਰੋਕਣ ਲਈ ਆਪਣੇ ਘਰਾਂ ਦੀਆਂ ਛੱਤਾਂ ਜਾਂ ਵਿਹੜੇ ਵਿੱਚ ਪਏ ਕਬਾੜ ਆਦਿ ਸਮਾਨ ਵਿੱਚ ਪਾਣੀ ਜਮਾਂ ਨਾ ਹੋਣ ਦਿੱਤਾ ਜਾਵੇ ਆਲੇ ਦੁਆਲੇ ਦੀ ਸਾਫ-ਸਫਾਈ ਵੱਲ ਖਾਸ ਧਿਆਨ ਦਿੱਤਾ ਜਾਵੇ । ਜਿਲ੍ਹਾ ਐਪੀਡੇਮਿਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਅੱਜ ਫਰਾਈਡੇ-ਡਰਾਈ ਡੇ ਅਭਿਆਨ ਅਧੀਨ ਸਿਹਤ ਟੀਮਾਂ ਵੱਲੋਂ ਜਿਲ੍ਹੇ ਦੇ 39530 ਘਰਾਂ ਵਿਚ ਪਹੰੁਚ ਕੇ ਡੇਂਗੂ ਲਾਰਵੇ ਦੀ ਚੈਕਿੰਗ ਕੀਤੀ ਗਈ ਅਤੇ 671 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ। ਉਹਨਾਂ ਇਹ ਵੀ ਦੱਸਿਆ ਕਿ ਡੇਂਗੂ ਦੇ ਕੁੱਲ 26 ਕੇਸ ਆਏ ਹਨ ਜਿਨ੍ਹਾਂ ਵਿੱਚੋਂ 12 ਸ਼ਹਿਰ ਦੇ ਅਤੇ 14 ਪੇਂਡੂ ਇਲਾਕਿਆਂ ਵਿੱਚੋਂ ਆਏ ਹਨ। ਇਸ ਸਮੇਂ ਲਾਰਵਾ ਮਿਲਣ ਦੀ ਤਾਦਾਦ ਵੱਧ ਰਹੀ ਹੈ ਅਤੇ ਡੇਂਗੂ ਦੇ ਕੇਸਾਂ ਵਿੱਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।ਹੁਣ ਤੱਕ ਆਏ ਸਾਰੇ ਡੇਂਗੂ ਕੇਸਾਂ ਦੇ ਇਲਾਕਿਆਂ ਵਿੱੋਚ ਡੇਂਗੂ ਰੋਕਥਾਮ ਦੇ ਉਪਰਾਲੇ ਸਿਹਤ ਵਿਭਾਗ ਵੱਲੋਂ ਕਰੇ ਜਾ ਰਹੇ ਹਨ। ਜਿੱਥੇ ਨਵੀਆਂ ਕਲੋਨੀਆਂ ਵੱਸ ਰਹੀਆਂ ਹਨ,ਉੱਥੱੱੇ ਖਾਲੀ ਪਲਾਟਾਂ ਵਿੱਚ ਪਾਣੀ ਦੀ ਖੜੋਤ ਅਤੇ ਘਾਹ ਬੂਟੀ ਕਾਰਣ ਡੇਂਗੂ ਦੇ ਮਰੀਜ ਵੱਧ ਰਹੇ ਹਨ । ਲੋਕਾਂ ਨੂੰ ਚਾਹੀਦਾ ਹੈ ਕਿ ਅਜਿਹੀਆਂ ਥਾਂਵਾਂ ਤੇ ਪਾਣੀ ਦੀ ਨਿਕਾਸੀ ਕੀਤੀ ਜਾਵੇ, ਜੇ ਨਿਕਾਸੀ ਸੰਭਵ ਨਹੀਂ ਤਾਂ ਖੜੇ ਪਾਣੀ ਵਿੱਚ ਤੇਲ ਪਾ ਦਿੱਤਾ ਜਾਵੇ। ।ਹੁਣ ਤੱਕ ਸਿਹਤ ਟੀਮਾਂ ਵੱਲੋਂ ਖੁਸ਼ਕ ਦਿਵਸ ਮੁਹਿੰਮ ਤਹਿਤ 670067 ਤੋਂ ਵੱਧ ਘਰਾਂ ਦਾ ਸਰਵੇ ਕੀਤਾ ਜਾ ਚੁੱਕਾ ਹੈ, ਜਿਹਨਾਂ ਵਿੱਚ 631 ਥਾਂਵਾ ਤੇ ਮਿਲੇ ਲਾਰਵੇ ਨੂੰ ਟੀਮਾਂ ਵੱਲੋਂ ਮੌਕੇ ਤੇ ਹੀ ਨਸ਼ਟ ਕਰਵਾ ਦਿੱਤਾ ਗਿਆ ਹੈ ਅਤੇ ਸਬੰਧਿਤ ਪਰਿਵਾਰਾਂ ਨੂੰ ਅਗਾਂਹ ਲਈ ਬਚਾਅ ਸਬੰਧੀ ਜਾਗਰੂਕ ਕੀਤਾ ਗਿਆ। ਇਹ ਗਤੀਵਿਧੀਆਂ ਲਗਾਤਾਰ ਜਾਰੀ ਰਹਿਣਗੀਆਂ ।
Related Post
Popular News
Hot Categories
Subscribe To Our Newsletter
No spam, notifications only about new products, updates.