

ਹਾਈਪਰਟੈਂਸ਼ਨ ਨੂੰ ਸਿਹਤਮੰਦ ਜੀਵਨ-ਸ਼ੈਲੀ ਅਪਣਾ ਕੇ ਰੋਕਣਾ ਸੰਭਵ ਪਟਿਆਲਾ,17 ਜੂਨ : ਹਾਈਪਰਟੈਂਸ਼ਨ ਸਬੰਧੀ ਜਾਗਰੂਕਤਾ ਮੁਹਿੰਮ ਦੀ ਸਮਾਪਤੀ ਉੱਪਰ ਅੱਜ ਸਿਵਲ ਸਰਜਨ ਦਫ਼ਤਰ ਪਟਿਆਲਾ ਵਿਖੇ ਸਨਮਾਨ ਸਮਾਗਮ ਦਾ ਆਯੋਜਨ ਕੀਤਾ ਗਿਆ। ਇਹ ਜਾਗਰੂਕਤਾ ਮੁਹਿੰਮ, ਜੋ ਕਿ 17 ਮਈ ਤੋਂ 17 ਜੂਨ ਤੱਕ ਚੱਲੀ। ਇਸ ਦੌਰਾਨ ਨਰਸਿੰਗ ਸਕੂਲ ਮਾਤਾ ਕੌਸ਼ਲਿਆ ਹਸਪਤਾਲ ਦੀਆਂ ਵਿਦਿਆਰਥਨਾਂ ਵੱਲੋਂ ਪੇਂਟਿੰਗ ਮੁਕਾਬਲਿਆਂ ਵਿੱਚ ਭਾਗ ਲਿਆ ਗਿਆ ਤੇ ਇਸ ਦੇ ਨਾਲ ਹੀ ਨੁੱਕੜ ਨਾਟਕ ਵੀ ਖੇਡਿਆ ਗਿਆ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਅਤੇ ਮੈਡੀਕਲ ਸੁਪਰਡੈਂਟ ਐਮ ਕੇ ਐਚ ਡਾ. ਐਸ ਜੇ ਸਿੰਘ ਵੱਲੋਂ ਨਰਸਿੰਗ ਸਕੂਲ ਮਾਤਾ ਕੌਸ਼ਲਿਆ ਵਿਖੇ ਕਰਵਾਏ ਗਏ ਹਾਈਪਰਟੈਨਸ਼ਨ ਸਬੰਧੀ ਪੇਂਟਿੰਗ ਮੁਕਾਬਲਿਆਂ ਵਿੱਚ ਪਹਿਲਾ ,ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਨਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਨੇ ਕਿਹਾ ਕਿ ਹਾਈਪਰਟੈਨਸ਼ਨ ਇੱਕ ਖਾਮੋਸ਼ ਕਾਤਲ ਹੈ ,ਜੋ ਬਿਨਾਂ ਕਿਸੇ ਲੱਛਣ ਦੇ ਵੀ ਸ਼ਰੀਰ ਨੂੰ ਨੁਕਸਾਨ ਪਹੁੰਚਾ ਸਕਦਾ ਹੈ। ਇਸ ਬਿਮਾਰੀ ਨੂੰ ਸਿਹਤਮੰਦ ਜੀਵਨਸ਼ੈਲੀ ਅਪਣਾ ਕੇ ਰੋਕਿਆ ਜਾ ਸਕਦਾ ਹੈ। ਲੋਕਾਂ ਨੂੰ ਆਪਣੀ ਜ਼ਿੰਦਗੀ ਵਿੱਚ ਨਿਯਮਤ ਕਸਰਤ ਕਰਨ ਦੇ ਨਾਲ ਨਾਲ ਘੱਟ ਨਮਕ, ਘੱਟ ਚਰਬੀ ਅਤੇ ਸੰਤੁਲਿਤ ਖੁਰਾਕ ਲੈਣੀ ਚਾਹੀਦੀ ਹੈ।ਉਹਨਾਂ ਨੇ ਬਾਜ਼ਾਰੀ ਭੋਜਨ ਤੋਂ ਪਰਹੇਜ ਕਰਨ ਅਤੇ 30 ਸਾਲ ਤੋਂ ਬਾਅਦ ਬੀਪੀ ਦੀ ਨਿਯਮਤ ਜਾਂਚ ਕਰਵਾਉਣ ਲਈ ਕਿਹਾ । ਇਸ ਦੌਰਾਨ ਡਾ. ਐਸ ਜੇ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਹਾਈ ਬਲੱਡ ਪ੍ਰੈਸ਼ਰ ਦੇ ਮਰੀਜ਼ਾਂ ਨੂੰ ਮੁਫਤ ਇਲਾਜ ਅਤੇ ਦਵਾਈਆਂ ਦਿੱਤੀਆਂ ਜਾ ਰਹੀਆਂ ਹਨ। ਹਾਈਪਰਟੈਂਸ਼ਨ ਇੱਕ ਗੰਭੀਰ ਬਿਮਾਰੀ ਹੈ ਜਿਸ ਨੂੰ ਅਕਸਰ ਅਣਗੌਲਿਆ ਜਾਂਦਾ ਹੈ।ਜੇਕਰ ਸਮੇਂ ਸਿਰ ਇਸਦਾ ਇਲਾਜ ਨਾ ਕੀਤਾ ਜਾਵੇ ਤਾਂ ਦਿਲ ਦਾ ਦੌਰਾ ਪੈ ਸਕਦਾ ਹੈ ,ਗੁਰਦੇ ਫੇਲ੍ਹ ਹੋ ਸਕਦੇ ਹਨ।ਇਸ ਤੋਂ ਇਲਾਵਾ ਸਟ੍ਰੋਕ ਆਦਿ ਵਰਗੀਆਂ ਗੰਭੀਰ ਬਿਮਾਰੀਆਂ ਹੋ ਸਕਦੀਆਂ ਹਨ। ਇਸ ਮੌਕੇ ਪ੍ਰਿੰਸੀਪਲ ਮਾਤਾ ਕੌਸ਼ਲਿਆ ਨਰਸਿੰਗ ਸਕੂਲ ਸ਼੍ਰੀਮਤੀ ਸੰਤੋਸ਼ ਸੋਢੀ, ਜਿਲ੍ਹਾ ਮਾਸ ਮੀਡੀਆ ਅਫਸਰ ਕੁਲਬੀਰ ਕੌਰ ,ਜਿਲਾ ਬੀਸੀਸੀ ਕੋਆਰਡੀਨੇਟਰ ਜਸਵੀਰ ਕੌਰ ,ਡਿਪਟੀ ਮਾਸ ਮੀਡੀਆ ਅਫਸਰ ਜੁਪਿੰਦਰਪਾਲ ਕੌਰ ,ਬੀਈਈ ਸ਼ਿਆਨ ਜ਼ਫਰ ,ਬਿੱਟੁ ਤੋਂ ਇਲਾਵਾ ਹੋਰ ਲੋਕ ਮੌਜੂਦਾ ਸਨ।
Related Post
Popular News
Hot Categories
Subscribe To Our Newsletter
No spam, notifications only about new products, updates.