National
0
ਕਾਂਗਰਸ ਆਗੂ ਜਗਦੀਸ਼ ਟਾਈਟਲਰ ਖਿਲਾਫ਼ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ’ਚ ਸੁਣਵਾਈ ਹੁਣ 28 ਨੂੰ
- by Jasbeer Singh
- January 14, 2025
ਕਾਂਗਰਸ ਆਗੂ ਜਗਦੀਸ਼ ਟਾਈਟਲਰ ਖਿਲਾਫ਼ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ’ਚ ਸੁਣਵਾਈ ਹੁਣ 28 ਨੂੰ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖਿਲਾਫ਼ 1984 ਦੇ ਸਿੱਖ ਕਤਲੇਆਮ ਨਾਲ ਸਬੰਧਤ ਕੇਸ ’ਚ ਸੁਣਵਾਈ 28 ਜਨਵਰੀ ਨੂੰ ਹੋਣ ਦੀ ਸੰਭਾਵਨਾ ਹੈ। ਵਿਸ਼ੇਸ਼ ਜੱਜ ਜਿਤੇਂਦਰ ਸਿੰਘ ਨੇ ਸੰਖੇਪ ਸੁਣਵਾਈ ਮਗਰੋਂ ਮਾਮਲਾ ਮੁਲਤਵੀ ਕਰ ਦਿੱਤਾ। ਸੁਣਵਾਈ ਮੌਕੇ ਟਾਈਟਲਰ ਅਦਾਲਤ ’ਚ ਮੌਜੂਦ ਸੀ । ਟਾਈਟਲਰ ’ਤੇ ਕੌਮੀ ਰਾਜਧਾਨੀ ਦੇ ਗੁਰਦੁਆਰਾ ਪੁਲ ਬੰਗਸ਼ ’ਚ ਤਿੰਨ ਸਿੱਖਾਂ ਦੀ ਹੱਤਿਆ ਨਾਲ ਸਬੰਧਤ ਮਾਮਲੇ ’ਚ ਕੇਸ ਚੱਲ ਰਿਹਾ ਹੈ। ਅਦਾਲਤ ਨੇ ਪਿਛਲੇ ਸਾਲ 13 ਸਤੰਬਰ ਨੂੰ ਕਾਂਗਰਸ ਆਗੂ ਜਗਦੀਸ਼ ਟਾਈਟਲਰ ਖ਼ਿਲਾਫ਼ ਹੱਤਿਆ ਅਤੇ ਹੋਰ ਧਾਰਾਵਾਂ ਤਹਿਤ ਦੋਸ਼ ਆਇਦ ਕੀਤੇ ਗਏ ਸਨ। ਸੈਸ਼ਨ ਅਦਾਲਤ ਨੇ 2023 ’ਚ ਟਾਈਟਲਰ ਨੂੰ ਪੇਸ਼ਗੀ ਜ਼ਮਾਨਤ ਦੇ ਦਿੱਤੀ ਸੀ।
