go to login
post

Jasbeer Singh

(Chief Editor)

National

ਆਪ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਮਾਮਲੇ ਵਿਚ ਸੁਣਵਾਈ 25 ਨੂੰ

post-img

ਆਪ ਆਗੂ ਸਤੇਂਦਰ ਜੈਨ ਦੀ ਜ਼ਮਾਨਤ ਮਾਮਲੇ ਵਿਚ ਸੁਣਵਾਈ 25 ਨੂੰ ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਮੰਤਰੀ ਅਤੇ ‘ਆਪ’ ਆਗੂ ਸਤੇਂਦਰ ਜੈਨ ਨੇ ਮਨੀ ਲਾਂਡਰਿੰਗ ਮਾਮਲੇ ’ਚ ਜ਼ਮਾਨਤ ਲਈ ਅੱਜ ਅਦਾਲਤ ਦਾ ਰੁਖ ਕੀਤਾ। ਵਿਸ਼ੇਸ਼ ਜੱਜ ਰਾਕੇਸ਼ ਸਿਆਲ ਨੇ ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕਰਕੇ 25 ਸਤੰਬਰ ਤੱਕ ਜੈਨ ਦੀ ਅਰਜ਼ੀ ’ਤੇ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ। ਜੈਨ ਨੂੰ ਪਹਿਲਾਂ ਮਿਲੀ ਨਿਆਂਇਕ ਹਿਰਾਸਤ ਦੀ ਮਿਆਦ ਖਤਮ ਹੋਣ ਤੋਂ ਬਾਅਦ ਅਦਾਲਤ ਵਿੱਚ ਪੇਸ਼ ਕੀਤਾ ਗਿਆ ਤੇ ਅਦਾਲਤ ਨੇ ਉਸ ਦੀ ਹਿਰਾਸਤ ਹੋਰ ਵਧਾ ਦਿੱਤੀ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 25 ਸਤੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ ਈਡੀ ਨੇ ਜੈਨ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ ਹਿਰਾਸਤ ਵਿੱਚ ਲਿਆ ਸੀ। ਈਡੀ ਨੇ ‘ਆਪ’ ਨੇਤਾ ਨੂੰ 30 ਮਈ, 2022 ਨੂੰ ਕਥਿਤ ਤੌਰ ’ਤੇ ਉਸ ਨਾਲ ਜੁੜੀਆਂ ਚਾਰ ਕੰਪਨੀਆਂ ਜ਼ਰੀਏ ਮਨੀ ਲਾਂਡਰਿੰਗ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਸੀ।

Related Post