post

Jasbeer Singh

(Chief Editor)

Punjab

ਹਾਈਕੋਰਟ ਵਿਚ ਹੋਈ 328 ਪਾਵਨ ਸਰੂਪਾਂ ਦੇ ਲਾਪਤਾ ਮਾਮਲੇ ਵਿਚ ਸੁਣਵਾਈ

post-img

ਹਾਈਕੋਰਟ ਵਿਚ ਹੋਈ 328 ਪਾਵਨ ਸਰੂਪਾਂ ਦੇ ਲਾਪਤਾ ਮਾਮਲੇ ਵਿਚ ਸੁਣਵਾਈ ਚੰਡੀਗੜ੍ਹ, 17 ਫਰਵਰੀ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਮਾਮਲੇ ਵਿਚ ਸੁਣਵਾਈ ਹੋਈ। ਕੀ ਹੋਇਆ ਸੁਣਵਾਈ ਦੌਰਾਨ ਮਿਲੀ ਜਾਣਕਾਰੀ ਮੁਤਾਬਕ ਜੋ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪਾਂ ਦੇ ਲਾਪਤਾ ਹੋਣ ਨਾਲ ਸਬੰਧਤ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ ਦੌਰਾਨ ਮੁੱਖ ਤੌਰ `ਤੇ ਨਵੇਂ ਮੁਲਜ਼ਮ ਜੁਝਾਰ ਸਿੰਘ ਦੀ ਅਗਾਊਂ ਜ਼ਮਾਨਤ ਪਟੀਸ਼ਨ ਅਤੇ ਸਰਕਾਰ ਦੇ ਪੱਖ ਨਾਲ ਸਬੰਧਤ ਸੀ । ਕਾਰਵਾਈ ਦੌਰਾਨ ਪੰਜਾਬ ਸਰਕਾਰ ਨੇ ਇਸ ਸੰਵੇਦਨਸ਼ੀਲ ਮਾਮਲੇ ਵਿੱਚ ਆਪਣਾ ਜਵਾਬ ਦਾਇਰ ਕਰਨ ਲਈ ਅਦਾਲਤ ਤੋਂ ਕੁਝ ਹੋਰ ਸਮੇਂ ਦੀ ਮੰਗ ਕੀਤੀ । ਅਗਲੀ ਸੁਣਵਾਈ ਹੁਣ ਕਦੋਂ ਹੋਵੇਗੀ ਅਦਾਲਤ ਨੇ ਸਰਕਾਰ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 20 ਫਰਵਰੀ 2026 ਲਈ ਤੈਅ ਕੀਤੀ ਹੈ। ਇਸ ਤੋਂ ਪਹਿਲਾਂ, ਹਾਈਕੋਰਟ ਨੇ ਇਸੇ ਮਾਮਲੇ ਵਿੱਚ ਚਾਰ ਹੋਰ ਨਾਮਜ਼ਦ ਵਿਅਕਤੀਆਂ ਕੁਲਵੰਤ ਸਿੰਘ, ਗੁਰਮੁਖ ਸਿੰਘ, ਗੁਰਬਚਨ ਸਿੰਘ ਅਤੇ ਬਾਜ਼ ਸਿੰਘ ਨੂੰ ਅੰਤਰਿਮ ਅਗਾਊਂ ਜ਼ਮਾਨਤ ਦੇ ਦਿੱਤੀ ਸੀ ।

Related Post

Instagram