post

Jasbeer Singh

(Chief Editor)

Punjab

ਹਾਈਕੋਰਟ ਵਿਚ ਮਜੀਠੀਆ ਦੇ ਰਿਮਾਂਡ ਨੂੰ ਚੁਣੌਤੀ ਵਾਲੀ ਪਟੀਸ਼ਨ `ਤੇ ਸੁਣਵਾਈ 8 ਤੱਕ ਮੁਲਤਵੀ

post-img

ਹਾਈਕੋਰਟ ਵਿਚ ਮਜੀਠੀਆ ਦੇ ਰਿਮਾਂਡ ਨੂੰ ਚੁਣੌਤੀ ਵਾਲੀ ਪਟੀਸ਼ਨ `ਤੇ ਸੁਣਵਾਈ 8 ਤੱਕ ਮੁਲਤਵੀ ਮੋਹਾਲੀ, 4 ਜੁਲਾਈ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਮੋਹਾਲੀ ਜਿ਼ਲ੍ਹਾ ਅਦਾਲਤ ਦੇ ਰਿਮਾਂਡ ਹੁਕਮਾਂ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ `ਤੇ ਸੁਣਵਾਈ ਕਰਦਿਆਂ ਕੋਈ ਠੋਸ ਕਾਰਵਾਈ ਨਾ ਕਰਕੇ ਸੁਣਵਾਈ 8 ਜੁਲਾਈ ਤੱਕ ਅੱਗੇ ਪਾ ਦਿੱਤੀ। ਦੱਸਣਯੋਗ ਹੈ ਕਿ ਮਜੀਠੀਆ ਦੀ ਚੁਣੌਤੀ ਵਾਲੀ ਪਟੀਸ਼ਨ ਜਸਟਿਸ ਤ੍ਰਿਭੁਵਨ ਦਹੀਆ ਦੀ ਅਦਾਲਤ ਵਿੱਚ ਸੂਚੀਬੱਧ ਸੀ। ਕਿਸ ਹੁਕਮ ਨੂੰ ਦਿੱਤੀ ਗਈ ਸੀ ਚੁਣੌਤੀ ਮਜੀਠੀਆ ਕੇਸ ਦੀ ਸੁਣਵਾਈ ਦੌਰਾਨ ਪੰਜਾਬ ਦੇ ਐਡਵੋਕੇਟ ਜਨਰਲ ਨੇ ਦਲੀਲਾਂ ਦਿੱਤੀਆਂ ਕਿ ਮਜੀਠੀਆ ਨੇ 26 ਜੂਨ 2025 ਦੇ ਮੋਹਾਲੀ ਅਦਾਲਤ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ, ਜੋ ਹੁਣ ਪੂਰੀ ਤਰ੍ਹਾਂ ਅਪ੍ਰਸੰਗਿਕ ਹਨ ਕਿਉਂਕਿ ਉਸ ਤੋਂ ਬਾਅਦ ਨਵੇਂ ਸੰਮਨ ਜਾਰੀ ਕੀਤੇ ਗਏ ਹਨ।ਇਸ ਤੋਂ ਬਾਅਦ ਅਦਾਲਤ ਨੇ ਮਜੀਠੀਆ ਦੇ ਵਕੀਲ ਨੂੰ ਸੋਧੀ ਹੋਈ ਪਟੀਸ਼ਨ ਦਾਇਰ ਕਰਨ ਲਈ ਕਿਹਾ।

Related Post