post

Jasbeer Singh

(Chief Editor)

National

ਹਵਾ ਪ੍ਰਦੂਸ਼ਣ ਸਬੰਧੀ ਜਨਹਿੱਤ ਪਟੀਸ਼ਨਾਂ ’ਤੇ ਸੁਣਵਾਈ ਅੱਜ

post-img

ਹਵਾ ਪ੍ਰਦੂਸ਼ਣ ਸਬੰਧੀ ਜਨਹਿੱਤ ਪਟੀਸ਼ਨਾਂ ’ਤੇ ਸੁਣਵਾਈ ਅੱਜ ਨਵੀਂ ਦਿੱਲੀ : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਬਣੀ ਮਾਨਯੋਗ ਸੁਪਰੀਮ ਕੋਰਟ ’ਚ ਹਵਾ ਪ੍ਰਦੂਸ਼ਣ ’ਤੇ ਕੰਟਰੋਲ ਨਾਲ ਸਬੰਧਤ ਜਨਹਿੱਤ ਪਟੀਸ਼ਨਾਂ ਉਪਰ ਸੁਪਰੀਮ ਕੋਰਟ ’ਚ ਅੱਜ 14 ਅਕਤੂਬਰ ਨੂੰ ਸੁਣਵਾਈ ਕੀਤੀ ਜਾਵੇਗੀ। ਸੁਪਰੀਮ ਕੋਰਟ ਦੀ ਵੈੱਬਸਾਈਟ ’ਤੇ ਅਪਲੋਡ ਕੰਮਕਾਜੀ ਸੂਚੀ ਮੁਤਾਬਕ ਜਸਟਿਸ ਅਭੇ ਐੱਸ. ਓਕਾ ਅਤੇ ਏਜੀ ਮਸੀਹ ਦੇ ਬੈਂਚ ਵੱਲੋਂ ਇਸ ਮਾਮਲੇ ’ਤੇ ਅੱਜ ਸੁਣਵਾਈ ਕੀਤੀ ਜਾਵੇਗੀ। ਪਿਛਲੀ ਸੁਣਵਾਈ ਦੌਰਾਨ ਸਿਖਰਲੀ ਅਦਾਲਤ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਤੋਂ ਮਾਮੂਲੀ ਜੁਰਮਾਨਾ ਵਸੂਲਣ ’ਤੇ ਸਵਾਲ ਖੜ੍ਹੇ ਕਰਦਿਆਂ ਹਵਾ ਗੁਣਵੱਤਾ ਪ੍ਰਬੰਧਨ ਬਾਰੇ ਕਮਿਸ਼ਨ ਦੀ ਖਿਚਾਈ ਕੀਤੀ ਸੀ ।

Related Post