post

Jasbeer Singh

(Chief Editor)

National

ਸੋਨਮ ਵਾਂਗਚੁਕ ਦੀ ਹਿਰਾਸਤ ਵਿਰੁੱਧ ਪਟੀਸ਼ਨ `ਤੇ ਸੁਣਵਾਈ ਅੱਜ

post-img

ਸੋਨਮ ਵਾਂਗਚੁਕ ਦੀ ਹਿਰਾਸਤ ਵਿਰੁੱਧ ਪਟੀਸ਼ਨ `ਤੇ ਸੁਣਵਾਈ ਅੱਜ ਨਵੀਂ ਦਿੱਲੀ, 8 ਦਸੰਬਰ 2025 : ਜੇਲ `ਚ ਬੰਦ ਪੌਣ-ਪਾਣੀ ਕਾਰਕੁੰਨ ਸੋਨਮ ਵਾਂਗਚੁਕ ਦੀ ਪਤਨੀ ਗੀਤਾਂਜਲੀ ਵੱਲੋਂ ਦਾਇਰ ਪਟੀਸ਼ਨ `ਤੇ ਸੁਪਰੀਮ ਕੋਰਟ ਸੋਮਵਾਰ ਸੁਣਵਾਈ ਕਰੇਗੀ । ਮਾਮਲੇ ਦੀ ਸੁਣਵਾਈ ਜਸਟਿਸ ਅਰਵਿੰਦ ਕੁਮਾਰ ਤੇ ਐੱਨ. ਵੀ. ਅੰਜਾਰੀਆ ਦੀ ਬੈਂਚ ਵੱਲੋਂ ਕੀਤੇ ਜਾਣ ਦੀ ਹੈ ਸੰਭਾਵਨਾ ਇਸ `ਚ ਰਾਸ਼ਟਰੀ ਸੁਰੱਖਿਆ ਐਕਟ ਅਧੀਨ ਉਸ ਦੇ ਪਤੀ ਦੀ ਨਜ਼ਰਬੰਦੀ ਨੂੰ `ਗੈਰ-ਕਾਨੂੰਨੀ ਤੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰਨ ਵਾਲੀ ਮਨਮਰਜ਼ੀ ਵਾਲੀ ਕਾਰਵਾਈ` ਦੱਸਿਆ ਗਿਆ ਹੈ। ਮਾਮਲੇ ਦੀ ਸੁਣਵਾਈ ਜਸਟਿਸ ਅਰਵਿੰਦ ਕੁਮਾਰ ਤੇ ਐੱਨ. ਵੀ. ਅੰਜਾਰੀਆ ਦੀ ਬੈਂਚ ਵੱਲੋਂ ਕੀਤੇ ਜਾਣ ਦੀ ਸੰਭਾਵਨਾ ਹੈ। ਲੱਦਾਖ ਨੂੰ ਛੇਵੀਂ ਅਨੁਸੂਚੀ `ਚ ਸ਼ਾਮਲ ਕਰਨ ਤੇ ਸੂਬੇ ਦਾ ਦਰਜਾ ਦੇਣ ਦੀ ਮੰਗ ਦੌਰਾਨ ਹੋਏ ਹਿੰਸਕ ਪ੍ਰਦਰਸ਼ਨਾਂ `ਚ 4 ਵਿਅਕਤੀਆਂ ਦੀ ਮੌਤ ਹੋ ਗਈ ਸੀ ਤੇ 90 ਹੋਰ ਜ਼ਖਮੀ ਹੋ ਗਏ ਸਨ। ਸਰਕਾਰ ਨੇ ਵਾਂਗਚੁਕ `ਤੇ ਹਿੰਸਾ ਭੜਕਾਉਣ ਦਾ ਦੋਸ਼ ਲਾਇਆ ਹੈ।

Related Post

Instagram