post

Jasbeer Singh

(Chief Editor)

Punjab

ਰੂਹ ਕੰਬਾਊ ਘਟਨਾ ,ਕੁੱਤਾ ਬਣਿਆ ਪਿਓ-ਪੁੱਤ ਦੇ ਕਤਲ ਦਾ ਕਾਰਣ...

post-img

ਬਠਿੰਡਾ:ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਤੋਂ ਰੂਹ ਕੰਬਾਊ ਘਟਨਾ ਸਾਹਮਣੇ ਆਈ ਹੈ। ਇਥੇ ਪਿੰਡ ਜੀਵਨ ਸਿੰਘ ਵਾਲਾ 'ਚ ਕੁੱਤੇ ਦੀ ਖਾਤਰ ਕੁੱਝ ਵਿਅਕਤੀਆਂ ਵੱਲੋਂ ਪਿਓ-ਪੁੱਤ ਦਾ ਕਤਲ ਕਰ ਦਿੱਤਾ ਗਿਆ ਹੈ। ਜਦਕਿ ਹਮਲੇ ਵਿੱਚ ਮਾਂ ਸਿਵਲ ਹਸਪਤਾਲ ਬਠਿੰਡਾ ਵਿਖੇ ਦਾਖਲ ਹੈ, ਜਿਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਜਾਣਕਾਰੀ ਅਨੁਸਾਰ ਦੋਵੇਂ ਪਿਓ-ਪੁੱਤ ਖੇਤੀਬਾੜੀ ਦਾ ਕੰਮ ਕਰਦੇ ਸਨ।ਜਾਣਕਾਰੀ ਅਨੁਸਾਰ ਕਤਲ ਪਿੰਡ ਦੇ ਹੀ ਕੁੱਝ ਵਿਅਕਤੀਆਂ ਵੱਲੋਂ ਕੀਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮਾਂ ਦਾ ਬੀਤੇ ਦਿਨ ਕੁੱਤਾ ਗਾਇਬ ਹੋਇਆ ਸੀ ਅਤੇ ਉਨ੍ਹਾਂ ਨੂੰ ਮੰਦਰ ਸਿੰਘ ਦੇ ਪਰਿਵਾਰ ਕੋਲ ਕੁੱਤਾ ਵੇਖਿਆ ਹੋਣ ਦਾ ਸ਼ੱਕ ਸੀ, ਜਿਸ ਨੂੰ ਲੈ ਕੇ ਇਨ੍ਹਾਂ ਵਿੱਚ ਲੜਾਈ ਹੋ ਗਈ ਅਤੇ ਆਰੋਪੀਆਂ ਨੇ ਮੰਦਰ ਸਿੰਘ ਦੇ ਪਰਿਵਾਰ 'ਤੇ ਹਮਲਾ ਕਰ ਦਿੱਤਾ।ਹਮਲੇ ਵਿੱਚ ਆਰੋਪੀਆਂ ਨੇ ਮੰਦਰ ਸਿੰਘ ਅਤੇ ਉਸ ਦੇ ਪੁੱਤ ਅਮਰੀਕ ਸਿੰਘ ਨੂੰ ਕਤਲ ਕਰ ਦਿੱਤਾ, ਜਦਕਿ ਮੰਦਰ ਸਿੰਘ ਦੀ ਪਤਨੀ ਦਰਸ਼ਨ ਕੌਰ ਗੰਭੀਰ ਜ਼ਖ਼ਮੀ ਹੋ ਗਈ, ਜਿਸ ਨੂੰ ਸਿਵਲ ਹਸਪਤਾਲ ਬਠਿੰਡਾ ਦਾਖਲ ਕਰਵਾਇਆ ਗਿਆ ਹੈ। ਦਰਸ਼ਨ ਕੌਰ ਦੀ ਹਾਲਤ ਗੰਭੀਰ ਬਣੀ ਹੋਈ ਹੈ।

Related Post