July 6, 2024 01:16:50
post

Jasbeer Singh

(Chief Editor)

Punjab, Haryana & Himachal

ਪੰਜਾਬ ਦੇ ਇਨ੍ਹਾਂ ਇਲਾਕਿਆਂ ਵਿਚ ਭਾਰੀ ਮੀਂਹ, ਸੜਕਾਂ ਡੁੱਬੀਆਂ, ਅਗਲੇ 4 ਦਿਨ ਅਲਰਟ ..

post-img

ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਜ਼ੀਰਕਪੁਰ, ਮੁਹਾਲੀ, ਰਾਜਪੁਰਾ ਸਣੇ ਕਈ ਇਲਾਕਿਆਂ ਵਿਚ ਸੜਕਾਂ ਉਤੇ ਪਾਣੀ ਖੜ੍ਹ ਗਿਆ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 2 ਤੋਂ 4 ਦਿਨ ਇਹੀ ਹਾਲਾਤ ਰਹਿਣ ਵਾਲੇ ਹਨ। ਪੰਜਾਬ ਵਿਚਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਇਸ ਸਮੇਂ ਭਾਰੀ ਬਾਰਸ਼ ਹੋ ਰਹੀ ਹੈ। ਜ਼ੀਰਕਪੁਰ, ਮੁਹਾਲੀ, ਰਾਜਪੁਰਾ ਸਣੇ ਕਈ ਇਲਾਕਿਆਂ ਵਿਚ ਸੜਕਾਂ ਉਤੇ ਪਾਣੀ ਖੜ੍ਹ ਗਿਆ ਤੇ ਰਾਹਗੀਰਾਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਗਲੇ 2 ਤੋਂ 4 ਦਿਨ ਇਹੀ ਹਾਲਾਤ ਰਹਿਣ ਵਾਲੇ ਹਨ।ਦੱਸ ਦਈਏ ਕਿ ਮਾਨਸੂਨ ਹੁਣ ਦੇਸ਼ ਦੇ ਜ਼ਿਆਦਾਤਰ ਹਿੱਸਿਆਂ ਨੂੰ ਕਵਰ ਕਰ ਚੁੱਕਾ ਹੈ। ਇਸ ਦਾ ਅਸਰ ਬਿਹਾਰ ਤੋਂ ਲੈ ਕੇ ਪੰਜਾਬ ਅਤੇ ਹਰਿਆਣਾ ਤੱਕ ਵੀ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਓਰੇਂਜ ਅਲਰਟ ਵੀ ਜਾਰੀ ਕੀਤਾ ਗਿਆ ਹੈ, ਜਿਸ ਦਾ ਮਤਲਬ ਹੈ ਕਿ ਇਹ ਮੀਂਹ ਲੋਕਾਂ ਲਈ ਰਾਹਤ ਦੀ ਬਜਾਏ ਆਫਤ ਬਣ ਸਕਦਾ ਹੈ।ਮੌਸਮ ਵਿਭਾਗ ਨੇ ਅੱਜ ਤੋਂ ਅਗਲੇ ਤਿੰਨ ਦਿਨਾਂ ਤੱਕ ਮੀਂਹ ਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਸੀ। ਤਿੰਨੇ ਦਿਨ ਬੱਦਲਵਾਈ ਰਹੇਗੀ। ਉਂਝ ਤਾਪਮਾਨ ‘ਚ ਕੋਈ ਜ਼ਿਆਦਾ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 34 ਡਿਗਰੀ ਸੈਲਸੀਅਸ ਤੇ ਘੱਟੋ-ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹੇਗਾ।ਮੌਸਮ ਵਿਭਾਗ ਦੇ ਅਨੁਸਾਰ ਅੱਜ ਯਾਨੀ ਮੰਗਲਵਾਰ, 2 ਜੁਲਾਈ ਨੂੰ ਭਾਰੀ ਮੀਂਹ ਦੀ ਚਿਤਾਵਨੀ ਦੇ ਨਾਲ ਵੱਧ ਤੋਂ ਵੱਧ ਤਾਪਮਾਨ 30 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਬੁੱਧਵਾਰ 3 ਜੁਲਾਈ ਨੂੰ ਭਾਰੀ ਮੀਂਹ ਨਾਲ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਤੱਕ ਹੇਠਾਂ ਆ ਸਕਦਾ ਹੈ, ਜਦੋਂ ਕਿ ਘੱਟੋ-ਘੱਟ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਵੀ ਹਲਕੀ ਬਾਰਿਸ਼ ਹੋ ਸਕਦੀ ਹੈ।ਮੌਸਮ ਵਿਭਾਗ ਮੁਤਾਬਕ ਦਿੱਲੀ-ਐਨਸੀਆਰ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਮਾਨਸੂਨ ਸਰਗਰਮ ਰਹੇਗਾ। ਇਸ ਦਰਮਿਆਨ ਕਈ ਦਿਨਾਂ ਤੱਕ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਇਸ ਦੌਰਾਨ ਬਰਸਾਤ ਕਾਰਨ ਪਾਰੇ ‘ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ, ਜਿਸ ਕਾਰਨ ਕਹਿਰ ਦੀ ਗਰਮੀ ਨਾਲ ਜੂਝ ਰਹੇ ਲੋਕ ਕਾਫੀ ਰਾਹਤ ਮਹਿਸੂਸ ਕਰ ਰਹੇ ਹਨ।

Related Post