ਮਹਾਰਾਸ਼ਟਰ : ਮਹਾਰਾਸ਼ਟਰ ਦੇ ਪੁਣੇ 'ਚ ਇੱਕ ਹੈਲੀਕਾਪਟਰ ਕਰੈਸ਼ ਹੋ ਗਿਆ ਹੈ। ਇਹ ਹੈਲੀਕਾਪਟਰ ਇੱਕ ਨਿੱਜੀ ਹਵਾਬਾਜ਼ੀ ਕੰਪਨੀ ਦਾ ਸੀ ਅਤੇ ਮੁੰਬਈ ਤੋਂ ਹੈਦਰਾਬਾਦ ਜਾ ਰਿਹਾ ਸੀ। ਇਸ ਦੌਰਾਨ ਜਦੋਂ ਹੈਲੀਕਾਪਟਰ ਪੁਣੇ ਤੋਂ ਲੰਘ ਰਿਹਾ ਸੀ ਤਾਂ ਇਹ ਹਾਦਸਾਗ੍ਰਸਤ ਹੋ ਕੇ ਜ਼ਮੀਨ 'ਤੇ ਡਿੱਗ ਗਿਆ। ਹੈਲੀਕਾਪਟਰ ਵਿੱਚ ਪਾਇਲਟ ਸਮੇਤ ਕੁੱਲ 4 ਲੋਕ ਸਵਾਰ ਸਨ। ਸ਼ੁਰੂਆਤੀ ਜਾਣਕਾਰੀ ਮੁਤਾਬਕ ਹੈਲੀਕਾਪਟਰ 'ਚ ਸਵਾਰ ਸਾਰੇ ਲੋਕ ਜ਼ਖਮੀ ਹੋ ਗਏ ਹਨ। ਪੁਣੇ ਦਿਹਾਤੀ ਦੇ ਐਸਪੀ ਪੰਕਜ ਦੇਸ਼ਮੁਖ ਨੇ ਹੈਲੀਕਾਪਟਰ ਹਾਦਸੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਹਾਦਸੇ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਦਾ ਬਿਹਤਰ ਇਲਾਜ ਕੀਤਾ ਜਾ ਰਿਹਾ ਹੈ। ਇਹ ਹਾਦਸਾ ਪੁਣੇ ਦੇ ਪੌਡ ਪਿੰਡ 'ਚ ਵਾਪਰਿਆ। ਫਿਲਹਾਲ ਹੈਲੀਕਾਪਟਰ ਦੇ ਹਾਦਸਾਗ੍ਰਸਤ ਹੋਣ ਦੇ ਕਾਰਨਾਂ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਹਾਲਾਂਕਿ ਸ਼ੁਰੂਆਤੀ ਜਾਂਚ 'ਚ ਤਕਨੀਕੀ ਖਰਾਬੀ ਸਾਹਮਣੇ ਆ ਰਹੀ ਹੈ।
