post

Jasbeer Singh

(Chief Editor)

ਹੇਮੰਤ ਸੋਰੇਨ ਤੀਜੀ ਵਾਰ ਬਣ ਸਕਦੇ ਹਨ ਮੁੱਖ ਮੰਤਰੀ

post-img

ਹੇਮੰਤ ਸੋਰੇਨ ਤੀਜੀ ਵਾਰ ਬਣ ਸਕਦੇ ਹਨ ਮੁੱਖ ਮੰਤਰੀ ਰਾਂਚੀ, 3 ਜੁਲਾਈ : ਝਾਰਖੰਡ ਵਿੱਚ ਲੀਡਰਸ਼ਿਪ ਬਦਲਣ ਦੀਆਂ ਕਿਆਸਅਰਾਈਆਂ ਦਰਮਿਆਨ ਇੱਥੇ ਇੰਡੀਆ ਗਠਜੋੜ ਦੇ ਵਿਧਾਇਕਾਂ ਦੀ ਮੀਟਿੰਗ ਹੋ ਰਹੀ ਹੈ। ਇਹ ਜਾਣਕਾਰੀ ਗਠਜੋੜ ਦੇ ਵਿਧਾਇਕਾਂ ਨੇ ਸਾਂਝੀ ਕੀਤੀ ਹੈ। ਇਹ ਮੀਟਿੰਗ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਨੇ ਸੱਦੀ ਹੈ ਜੋ ਸੱਤਾਧਾਰੀ ਝਾਰਖੰਡ ਮੁਕਤੀ ਮੋਰਚਾ (ਜੇਐਮਐਮ) ਦੇ ਕਾਰਜਕਾਰੀ ਪ੍ਰਧਾਨ ਵੀ ਹਨ। ਇਹ ਵੀ ਪਤਾ ਲੱਗਿਆ ਹੈ ਕਿ ਹੇਮੰਤ ਸੋਰੇਨ ਤੀਜੀ ਵਾਰ ਮੁੱਖ ਮੰਤਰੀ ਬਣ ਸਕਦੇ ਹਨ ਜਿਸ ਲਈ ਸਾਰੇ ਵਿਧਾਇਕਾਂ ਨੇ ਸਹਿਮਤੀ ਜਤਾ ਦਿੱਤੀ ਹੈ। ਇੰਡੀਆ ਗਠਜੋੜ ਦੇ ਆਗੂ ਅੱਜ ਸ਼ਾਮ ਨੂੰ ਰਾਜਪਾਲ ਨੂੰ ਮਿਲਣਗੇ ਜਿਸ ਵਿਚ ਮੁੱਖ ਮੰਤਰੀ ਚੰਪਾਈ ਸੋਰੇਨ ਆਪਣਾ ਅਸਤੀਫਾ ਸੌਂਪ ਸਕਦੇ ਹਨ। ਇਸ ਤੋਂ ਪਹਿਲਾਂ ਹੇਮੰਤ ਨੂੰ ਵਿਧਾਇਕ ਦਲ ਦਾ ਆਗੂ ਚੁਣਿਆ ਜਾਵੇਗਾ।

Related Post