July 6, 2024 01:37:43
post

Jasbeer Singh

(Chief Editor)

Patiala News

ਬਰਨਾਲਾ ਹੈਰੀਟੇਜ ਸਕੂਲ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ : ਮਿੱਤਲ, ਬਟਿਆਲ

post-img

ਸਿੱਖਿਆ ਦੇ ਖੇਤਰ ਵਿੱਚ ਵਿੱਦਿਅਕ ਟੂਰ ਦਾ ਆਪਣਾ ਵਿਸ਼ੇਸ਼ ਮਹੱਤਵ ਹੁੰਦਾ ਹੈ ਤੇ ਇਸ ਤੋਂ ਬੱਚਿਆਂ ਨੂੰ ਜੋ ਮਿਲਦਾ ਹੈ ਉਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਹੈਰੀਟੇਜ ਪਬਲਿਕ ਸਕੂਲ ਦੇ ਗਿਆਰਵੀਂ ਤੇ ਬਾਰ੍ਹਵੀਂ ਜਮਾਤ ਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਥਿਤ ਐਸ.ਐਸ ਬੀਰ ਬੋਟੈਨੀਕਲ ਗਾਰਡਨ, ਹਰਬੇਰੀਅਮ ਦੀ ਇੱਕ ਦਿਲਚਸਪ ਯਾਤਰਾ ਦਾ ਆਨੰਦ ਮਾਣਿਆ। ਸਿੱਖਿਆ ਦੇ ਖੇਤਰ ਵਿੱਚ ਵਿੱਦਿਅਕ ਟੂਰ ਦਾ ਆਪਣਾ ਵਿਸ਼ੇਸ਼ ਮਹੱਤਵ ਹੁੰਦਾ ਹੈ ਤੇ ਇਸ ਤੋਂ ਬੱਚਿਆਂ ਨੂੰ ਜੋ ਮਿਲਦਾ ਹੈ ਉਸ ਨੂੰ ਸ਼ਬਦਾਂ ਵਿੱਚ ਬਿਆਨ ਨਹੀਂ ਕੀਤਾ ਜਾ ਸਕਦਾ। ਇਸ ਤੱਥ ਨੂੰ ਧਿਆਨ ਵਿੱਚ ਰੱਖਦੇ ਹੋਏ ਹੈਰੀਟੇਜ ਪਬਲਿਕ ਸਕੂਲ ਦੇ ਗਿਆਰਵੀਂ ਤੇ ਬਾਰ੍ਹਵੀਂ ਜਮਾਤ ਦੇ ਸਾਇੰਸ ਗਰੁੱਪ ਦੇ ਵਿਦਿਆਰਥੀਆਂ ਨੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਸਥਿਤ ਐਸ.ਐਸ ਬੀਰ ਬੋਟੈਨੀਕਲ ਗਾਰਡਨ, ਹਰਬੇਰੀਅਮ ਦੀ ਇੱਕ ਦਿਲਚਸਪ ਯਾਤਰਾ ਦਾ ਆਨੰਦ ਮਾਣਿਆ। ਉੱਥੇ ਮੌਜੂਦ ਗਾਈਡ ਨੇ ਬੋਟੈਨੀਕਲ ਗਾਰਡਨ ਦੀ ਹਰਿਆਲੀ ਤੇ ਜੀਵੰਤ ਫੁੱਲਾਂ ਦੇ ਨਾਲ-ਨਾਲ ਕੁਦਰਤ ਦੀ ਸੁੰਦਰਤਾ ਤੇ ਮਨੁੱਖ ਦੁਆਰਾ ਬਣਾਈਆਂ ਗਈਆਂ ਕਲਾਕ੍ਰਿਤੀਆਂ ਬਾਰੇ ਜਾਣਕਾਰੀ ਦਿੱਤੀ। ਇਸ ਨਾਲ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਤਰੀਕਿਆਂ ਨਾਲ ਚੀਜ਼ਾਂ ਨੂੰ ਦੇਖਣ ਤੇ ਸਮਝਣ ਦਾ ਮੌਕਾ ਮਿਲਿਆ। ਵਿਦਿਆਰਥੀ ਪੌਦਿਆਂ ਦੇ ਅਨੁਕੂਲਨ, ਵਾਤਾਵਰਣ ਪ੍ਰਣਾਲੀਆਂ ਤੇ ਜੈਵ ਵਿਭਿੰਨਤਾ ਨੂੰ ਸੁਰੱਖਿਅਤ ਰੱਖਣ ਦੇ ਯਤਨਾਂ, ਫੋਟੋ ਗੈਲਰੀ ਤੇ ਹਰਬੇਰੀਅਮ ਨੂੰ ਦੇਖ ਕੇ ਹੈਰਾਨ ਰਹਿ ਗਏ। ਇਸ ਮੌਕੇ ਸਕੂਲ ਪ੍ਰਬੰਧਕ ਅਨਿਲ ਮਿੱਤਲ, ਆਸ਼ਿਮਾ ਮਿੱਤਲ ਤੇ ਪ੍ਰਿੰਸੀਪਲ ਯੋਗੇਸ਼ਵਰ ਸਿੰਘ ਬਟਿਆਲ ਨੇ ਬਹੁਤ ਹੀ ਮਾਣ ਦਾ ਪ੍ਰਗਟਾਵਾ ਕਰਦਿਆਂ ਸਾਇੰਸ ਅਧਿਆਪਕਾਂ ਤੇ ਵਿਦਿਆਰਥੀਆਂ ਨੂੰ ਕਿਹਾ ਕਿ ਸਕੂਲ ਪੱਧਰ ਤੇ ਵਿਦਿਆਰਥੀਆਂ ਨੂੰ ਉਚੇਰੀ ਸਿੱਖਿਆ ਤੇ ਤਰੱਕੀ ਦੇ ਰਾਹ ਤੇ ਅੱਗੇ ਵਧਣ ਲਈ ਬਿਹਤਰੀਨ ਸਹੂਲਤਾਂ ਪ੍ਰਦਾਨ ਕਰਨ ਲਈ ਉਹ ਹਮੇਸ਼ਾ ਵਚਨਬੱਧ ਹਨ।

Related Post