post

Jasbeer Singh

(Chief Editor)

Punjab

1 ਕਰੋੜ 50 ਲੱਖ ਦੀ ਲਾਗਤ ਨਾਲ ਹੈਰੀਟੇਜ ਸਟਰੀਟ ਨੂੰ ਦਿੱਤੀ ਜਾਵੇਗੀ ਨਵੀਂ ਦਿੱਖ

post-img

1 ਕਰੋੜ 50 ਲੱਖ ਦੀ ਲਾਗਤ ਨਾਲ ਹੈਰੀਟੇਜ ਸਟਰੀਟ ਨੂੰ ਦਿੱਤੀ ਜਾਵੇਗੀ ਨਵੀਂ ਦਿੱਖ ਅੰਮ੍ਰਿਤਸਰ : ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਅੰਕੜਾ ਵਿਭਾਗ ਅਤੇ ਨਗਰ ਨਿਗਮ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਕਿਹਾ ਕਿ ਵਿਰਾਸਤੀ ਗਲੀ ਵਿਖੇ ਚਲ ਰਹੇ ਕੰਮਾਂ ਵਿੱਚ ਤੇਜੀ ਲਿਆਂਦੀ ਜਾਵੇ ਅਤੇ ਹਦਾਇਤ ਕੀਤੀ ਕਿ ਯਾਤਰੂਆਂ ਨੂੰ ਕਿਸੇ ਕਿਸਮ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੈਂਬਰ ਰਾਜ ਸਭਾ ਡਾ. ਵਿਕਰਮਜੀਤ ਸਿੰਘ ਸਾਹਨੀ ਨੇ ਹੈਰੀਟੇਜ ਸਟਰੀਟ ਵਿਖੇ ਵੱਖ-ਵੱਖ ਕੰਮਾਂ ਨੁੰ ਕਰਵਾਉਣ ਲਈ 1,50,60,806/- ਰੁਪਏ ਦੀ ਗ੍ਰਾਂਟ ਜਾਰੀ ਕੀਤੀ ਹੈ । ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਗ੍ਰਾਂਟ ਰਾਹੀਂ ਹੈਰੀਟੇਜ ਸਟਰੀਟ ਦੀ ਮੁਰੰਮਤ, 2 ਗੌਫ ਕਾਰਟ, ਡਸਟਬਿਨ, 1 ਸਵੀਪਿੰਗ ਮਸ਼ੀਨ, ਨਵੇਂ ਪੌਦੇ ਲਗਾਉਦ ਸਬੰਧੀ ਅਤੇ ਹੈਰੀਟੇਜ ਸਟਰੀਟ ਵਿਖੇ ਨਵੀਆਂ ਲਾਈਟਾਂ ਲਗਾਈਆਂ ਜਾਣਗੀਆਂ । ਉਨਾਂ ਦੱਸਿਆ ਕਿ ਮਾਨਯੋਗ ਡਾ. ਸਾਹਨੀ ਵਲੋਂ ਕਿਹਾ ਗਿਆ ਹੈ ਕਿ 2 ਗੌਫ ਕਾਰਟ ਨੂੰ ਚਲਾਉਣ ਲਈ 2 ਡਰਾਈਵਰਾਂ ਦੀ ਆਉਟਸੋਰਸ ਰਾਹੀਂ ਭਰਤੀ ਕੀਤੀ ਜਾਵੇਗੀ ਅਤੇ ਇਨਾਂ ਦੀ ਤਨਖਾਹ ਐਮ. ਪੀ. ਲੈਂਡ ਫੰਡ ਵਿਚੋਂ ਕੀਤੀ ਜਾਵੇਗੀ । ਮੈਡਮ ਸਾਹਨੀ ਨੇ ਦੱਸਿਆ ਕਿ ਹੈਰੀਟੇਜ ਸਟਰੀਟ ਵਿਖੇ ਡਸਟਬਿਨ ਹਰ ਚੌਂਕ ਚੁਰਾਹੇ ਵਿਚ ਰੱਖੇ ਜਾਣ ਅਤੇ ਸਵੀਪਿੰਗ ਮਸ਼ੀਨ ਦੀ ਖਰੀਦ ਜੈਮ ਪੋਰਟਲ ਰਾਹੀਂ ਖਰੀਦ ਕਰਕੇ ਦੱਸਿਆ ਜਾਵੇ । ਉਨਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਇਸ ਗ੍ਰਾਂਟ ਨਾਲ ਹੈਰੀਟੇਜ ਸਟਰੀਟ ਨੂੰ ਨਵੀਂ ਦਿਖ ਮਿਲੇਗੀ । ਉਨਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਮੁਕੰਮਲ ਕੀਤੇ ਗਏ ਕੰਮਾਂ ਦੀ ਸੂਚੀ ਉਨਾਂ ਨੂੰ ਤੁਰੰਤ ਮੁਹੱਈਆ ਕਰਵਾਈ ਜਾਵੇ। ਇਸ ਮੌਕੇ ਕੰਵਲਜੀਤ ਕੌਰ ਡਿਪਟੀ ਅੰਕੜਾ ਅਫ਼ਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ ।

Related Post