ਹਾਈਕੋਰਟ ਨੇ ਕੀਤੀ ਵਿਧਾਇਕ ਹਰਮੀਤ ਪਠਾਣਮਾਜਰਾ ਦੀ ਪਟੀਸ਼ਨ ਖਾਰਜ ਚੰਡੀਗੜ੍ਹ, 28 ਜਨਵਰੀ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਵਿਧਾਇਕ ਹਰਮੀਤ ਪਠਾਣਮਾਜਰਾ ਵਲੋਂ ਦਾਇਰ ਕੀਤੀ ਗਈ ਪਟੀਸ਼ਨ ਨੂੰ ਅੱਜ ਖਾਰਜ ਕਰ ਦਿੱਤਾ ਹੈ। ਕੀ ਦਾਇਰ ਕੀਤੀ ਗਈ ਸੀ ਪਟੀਸ਼ਨ ਮਿਲੀ ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਦੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਜੋ ਕਿ ਬਲਾਤਕਾਰ ਅਤੇ ਧੋਖਾਧੜੀ ਦੇ ਗੰਭੀਰ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਹਨ ਵਲੋਂ ਜੋ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਗਈ ਸੀ ਨੂੰੰ ਕੋਰਟ ਨੇ ਖਾਰਜ ਕਰ ਦਿੱਤਾ ਹੈ। ਪਟੀਸ਼ਨ ਵਿਚ ਮੰਗ ਕੀਤੀ ਗਈ ਸੀ ਕਿ ਉਨ੍ਹਾਂ ਨੂੰ ਭਗੌੜਾ ਐਲਾਨਣ ਦੇ ਹੁਕਮ ਨੂੰ ਰੱਦ ਕਰਨ ਅਤੇ ਉਨ੍ਹਾਂ ਵਿਰੁੱਧ ਕਿਸੇ ਵੀ ਹੋਰ ਕਾਰਵਾਈ ਨੂੰ ਰੋਕਿਆ ਜਾਵੇ।ਇਸ ਫੈਸਲੇ ਦੇ ਨਾਲ ਅਦਾਲਤ ਨੇ ਪਠਾਣਮਾਜਰਾ ਨੂੰ ਕੋਈ ਵੀ ਅੰਤਰਿਮ ਰਾਹਤ ਦੇਣ ਤੋਂ ਵੀ ਸਪੱਸ਼ਟ ਤੌਰ `ਤੇ ਇਨਕਾਰ ਕਰ ਦਿੱਤਾ। ਲਗਾਤਾਰ ਗੈਰ-ਹਾਜ਼ਰ ਰਹਿਣ ਕਾਰਨ ਕੀਤੀ ਗਈ ਭਗੌੜਾ ਐਲਾਣਨ ਦੀ ਪ੍ਰਕਿਰਿਆ ਮਾਮਲੇ ਦੇ ਅਨੁਸਾਰ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਵਿਰੁੱਧ 1 ਸਤੰਬਰ ਨੂੰ ਬਲਾਤਕਾਰ ਅਤੇ ਧੋਖਾਧੜੀ ਦੇ ਦੋਸ਼ਾਂ ਵਿੱਚ ਐਫ. ਆਈੇ .ਆਰ. ਦਰਜ ਕੀਤੀ ਗਈ ਸੀ। ਜਾਂਚ ਦੌਰਾਨ ਉਨ੍ਹਾਂ ਨੇ ਅਗਾਊਂ ਜ਼ਮਾਨਤ ਲਈ ਹੇਠਲੀ ਅਦਾਲਤ ਤੱਕ ਪਹੁੰਚ ਕੀਤੀ, ਪਰ ਹੇਠਲੀ ਅਦਾਲਤ ਨੇ ਉਨ੍ਹਾਂ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ। ਇਸ ਦੇ ਬਾਵਜੂਦ ਪਠਾਨਮਾਜਰਾ ਅਦਾਲਤ ਵਿੱਚ ਪੇਸ਼ ਹੋਣ ਵਿੱਚ ਅਸਫਲ ਰਹੇ । ਉਨ੍ਹਾਂ ਦੀ ਲਗਾਤਾਰ ਗੈਰਹਾਜ਼ਰੀ ਕਾਰਨ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਅਤੇ 20 ਦਸੰਬਰ 2015 ਨੂੰ ਉਨ੍ਹਾਂ ਨੂੰ ਇਸ ਮਾਮਲੇ ਵਿੱਚ ਭਗੌੜਾ ਐਲਾਨ ਦਿੱਤਾ ਗਿਆ।
