ਹਾਈਕੋਰਟ ਨੇ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਸੁਣਾਇਆ ਫੈਸਲਾ ਚੰਡੀਗੜ੍ਰ, 22 ਮਈ 2026 : ਪੰਜਾਬ ਦੇ ਵੱਖ-ਵੱਖ ਜਿਲਿਆਂ ਵਿਚ ਹੋਣ ਜਾ ਰਹੀਆਂ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਦੇ ਚਲਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਇਕ ਅਹਿਮ ਫ਼ੈਸਲਾ ਕੀਤਾ ਹੈ। ਕੀ ਫ਼ੈਸਲਾ ਕੀਤਾ ਹੈ ਹਾਈਕੋਰਟ ਨੇ ਮਿਲੀ ਜਾਣਕਾਰੀ ਅਨੁਸਾਰ ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਜੋ ਨਗਰ ਨਿਗਮ ਅਤੇ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਜੋ ਇਕ ਅਹਿਮ ਫ਼ੈਸਲਾ ਲਿਆ ਹੈ ਉਹ ਇਹ ਫ਼ੈਸਲਾ ਲਿਆ ਗਿਆ ਹੈ ਕਿ ਨਗਰ ਨਿਗਮ ਅਤੇ ਨਗਰ ਕੌਂਸਲ ਦੀਆਂ ਚੋਣਾਂ ਈ. ਵੀ. ਐਮ. ਦੀ ਥਾਂ ਤੇ ਬੈਲਟ ਪੇਪਰ ਨਾਲ ਹੀ ਹੋਣਗੀਆਂ । ਦੱਸਣਯੋਗ ਹੈ ਕਿ ਹਾਈ ਕੋਰਟ ਨੇ ਇਹ ਵੀ ਆਖਿਆ ਹੈ ਕਿ ਹੁਣ ਪੂਰਾ ਸ਼ਡਿਊਲ ਜਾਰੀ ਹੋ ਚੁੱਕਿਆ ਹੈ ਤੇ ਕਾਫ਼ੀ ਦੇਰ ਵੀ ਹੋ ਚੁੱਕੀ ਹੈ, ਜਿਸਦੇ ਚਲਦਿਆਂ ਦਖਲ ਦੇਣਾ ਸਹੀ ਨਹੀਂ ਹੈ।
