post

Admin

(Chief Editor)

Latest update

ਹਾਈਕੋਰਟ ਨੇ ਦਿੱਤੀ ਚਾਰ ਜਣਿਆਂ ਨੂੰ ਪਾਵਨ ਸਰੂਪ ਮਾਮਲੇ ਵਿਚ ਅੰਤਰਿਮ ਰਾਹਤ

post-img

ਹਾਈਕੋਰਟ ਨੇ ਦਿੱਤੀ ਚਾਰ ਜਣਿਆਂ ਨੂੰ ਪਾਵਨ ਸਰੂਪ ਮਾਮਲੇ ਵਿਚ ਅੰਤਰਿਮ ਰਾਹਤ ਚੰਡੀਗੜ੍ਹ, 13 ਫਰਵਰੀ 2026 : ਪੰਜਾਬ ਵਿਚ ਚੱਲ ਰਹੇ 328 ਪਾਵਨ ਸਰੂਪ ਲਾਪਤਾ ਮਾਮਲੇ ਵਿਚ ਅੱਜ ਚਾਰ ਵਿਅਕਤੀਆਂ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਅੰਤਰਿ ਰਾਹਤ ਪ੍ਰਦਾਨ ਕੀਤੀ ਹੈ। ਕੌਣ ਕੌਣ ਹਨ ਜਿਨ੍ਹਾਂ ਨੂੰ ਦਿੱਤੀ ਗਈ ਹੈ ਅੰਤਰਿਮ ਰਾਹਤ ਪ੍ਰਦਾਨ ਮਿਲੀ ਜਾਣਕਾਰੀ ਅਨੁਸਾਰ 328 ਪਾਵਨ ਸਰੂਪ ਲਾਪਤਾ ਮਾਮਲੇ ਵਿਚ ਸ਼ਾਮਲ ਵਿਅਕਤੀ ਜੋ ਕਿ ਜੇਲ ਵਿਚ ਬੰਦ ਸਨ ਦੇ ਮਾਮਲੇ ਵਿਚ ਚਾਰ ਜਣਿਆਂ ਨੂੰ ਜੋ ਅੰਤਰਿਮ ਰਾਹਤ ਪ੍ਰਦਾਨ ਕੀਤੀ ਹੈ ਵਿਚ ਕੁਲਵੰਤ ਸਿੰਘ, ਬਾਜ਼ ਸਿੰਘ, ਗੁਰਬਚਨ ਸਿੰਘ ਅਤੇ ਗੁਰਮੁਖ ਸਿੰਘ ਸ਼ਾਮਲ ਹੈ। ਹਾਈਕੋਰਟ ਨੇ ਚਾਰਾਂ ਮੁਲਜ਼ਮਾਂ ਦੀਆਂ ਅਗਾਊਂ ਜ਼ਮਾਨਤ ਅਰਜ਼ੀਆਂ `ਤੇ ਫੈਸਲਾ ਸੁਣਾਉਂਦੇ ਹੋਏ ਉਨ੍ਹਾਂ ਨੂੰ ਅੰਤਰਿਮ ਰਾਹਤ ਦਿੱਤੀ ਹੈ। ਜਿਕਰਯੋਗ ਹੈ ਕਿ ਅਦਾਲਤ ਦਾ ਵਿਸਤ੍ਰਿਤ ਹੁਕਮ ਅਜੇ ਅਪਲੋਡ ਹੋਣਾ ਬਾਕੀ ਹੈ, ਜਿਸ ਤੋਂ ਬਾਅਦ ਸ਼ਰਤਾਂ ਦਾ ਪੂਰਾ ਵੇਰਵਾ ਸਾਹਮਣੇ ਆਵੇਗਾ ।

Related Post

Instagram