

ਹਾਈਕੋਰਟ ਨੇ ਪੰਜਾਬ ਯੂਨੀਵਰਸਿਟੀ ਨੂੰ ਕੀਤਾ ਨੋਟਿਸ ਜਾਰੀ ਚੰਡੀਗੜ੍ਹ, 11 ਅਕਤੂਬਰ 2025 : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਚ ਬਣੀ ਪੰਜਾਬ ਐਂਡ ਹਰਿਆਣਾ ਹਾਈਕੋਰਟ ਵਲੋਂ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰੂ ਨੋਟਿਸ ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈੈ ਕਿ ਨੋਟਿਸ ਜਾਰੀ ਕਰਨ ਤੋਂ ਬਾਅਦ ਹਾਈ ਕੋਰਟ ਵਲੋਂ ਮਾਮਲੇ ਦੀ ਸੁਣਵਾਈ 4 ਨਵੰਬਰ ਲਈ ਨਿਰਧਾਰਤ ਕੀਤੀ ਗਈ ਹੈ । ਕਿਊਂ ਜਾਰੀ ਕੀਤਾ ਗਿਆ ਹੈ ਨੋਟਿਸ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਜੋ ਪੰਜਾਬੀ ਯੂਨੀਵਰਸਿਟੀ ਨੂੰ ਨੋਟਿਸ ਜਾਰੀ ਕੀਤਾ ਹੈ ਦਾ ਮੁੁੱਖ ਕਾਰਨ ਯੂਨੀਵਰਸਿਟੀ ਵਲੋਂ ਆਪਣੇ ਪ੍ਰੀਖਿਆ ਕੇਂਦਰਾਂ ਵਿੱਚ ਕੈਮਰੇ ਲਗਾਉਣ ਦੀ ਮੰਗ ਕਰਨ ਵਾਲੀ ਪਟੀਸ਼ਨ ਨੂੰ ਲੈ ਕੇੇ ਕੀਤਾ ਗਿਆ ਹੈ। ਮਾਮਲੇ ਦੀ ਸੁਣਵਾਈ ਕਰਦਿਆਂ ਜਸਟਿਸ ਕੁਲਦੀਪ ਤਿਵਾੜੀ ਨੇ ਪੰਜਾਬ ਯੂਨੀਵਰਸਿਟੀ ਨੂੰ ਨੋਟਿਸ ਜਾਰੀ ਕੀਤਾ । ਅਦਾਲਤ ਨੇ ਅਗਲੀ ਸੁਣਵਾਈ 4 ਨਵੰਬਰ ਲਈ ਨਿਰਧਾਰਤ ਕਰਦਿਆਂ ਕਿਹਾ ਕਿ ਕਿਸੇ ਵੀ ਧਿਰ ਦੀ ਮੁਲਤਵੀ ਦੀ ਬੇਨਤੀ ਸਵੀਕਾਰ ਨਹੀਂ ਕੀਤੀ ਜਾਵੇਗੀ । ਕੀ ਹੈ ਸਮੁੱਚੇ ਮਾਮਲਾ ਗੁਰੂ ਨਾਨਕ ਕਾਲਜ ਦੀ ਪ੍ਰਬੰਧਕੀ ਕਮੇਟੀ ਦੁਆਰਾ ਪਟੀਸ਼ਨ ਦਾਇਰ ਕੀਤੀ ਗਈ ਸੀ, ਜਿਸ ਵਿੱਚ ਅਦਾਲਤ ਨੂੰ ਅਪੀਲ ਕੀਤੀ ਗਈ ਸੀ ਕਿ ਉਹ ਸਾਰੇ ਸਬੰਧਤ ਕਾਲਜਾਂ ਨੂੰ ਆਪਣੇ ਪ੍ਰੀਖਿਆ ਕੇਂਦਰਾਂ ਵਿੱਚ ਸੀ. ਸੀ. ਟੀ. ਵੀ. ਕੈਮਰੇ ਲਗਾਉਣ ਦਾ ਹੁਕਮ ਦੇਣ ਅਤੇ ਇਹ ਯਕੀਨੀ ਬਣਾਉਣ ਕਿ ਉਹ ਇਸ ਹੁਕਮ ਦੀ ਪੂਰੀ ਤਰ੍ਹਾਂ ਪਾਲਣਾ ਕਰਦੇ ਹਨ। ਇਸ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਜਿਨ੍ਹਾਂ ਕਾਲਜਾਂ ਵਿੱਚ ਸੀ. ਸੀ. ਟੀ. ਵੀ. ਕੈਮਰੇ ਨਹੀਂ ਹਨ, ਉਨ੍ਹਾਂ ਨੂੰ ਪ੍ਰੀਖਿਆਵਾਂ ਕਰਵਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ।