post

Jasbeer Singh

(Chief Editor)

Punjab

ਹਾਈਕੋਰਟ ਨੇ ਆਡੀਓ ਦੀ ਜਾਂਚ ਸੀ. ਐਫ. ਐਸ. ਐਲ. ਤੋ਼ ਕਰਵਾਉਣ ਦੇ ਦਿੱਤੇ ਹੁਕਮ

post-img

ਹਾਈਕੋਰਟ ਨੇ ਆਡੀਓ ਦੀ ਜਾਂਚ ਸੀ. ਐਫ. ਐਸ. ਐਲ. ਤੋ਼ ਕਰਵਾਉਣ ਦੇ ਦਿੱਤੇ ਹੁਕਮ ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਐਸ.ਐਸ.ਪੀ. ਵਰੁਣ ਸ਼ਰਮਾ ਦੀ ਕਥਿਤ ਵਾਇਰਲ ਕਾਨਫਰੰਸ ਕਾਲ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕਰਦਿਆਂ ਆਡੀਓ ਕਲਿੱਪ ਦੀ ਜਾਂਚ ਸੀ.ਐਫ.ਐਸ.ਐਲ. ਚੰਡੀਗੜ੍ਹ ਤੋਂ ਕਰਵਾਉਣ ਦੇ ਆਦੇਸ਼ ਦਿੱਤੇ ਹਨ। ਕੋਰਟ ਨੇ ਕੀਤੀ ਸਿਟ ਦੀ ਪ੍ਰਗਤੀ ਰਿਪੋਰਟ ਨਾ ਆਉਣ ਤੇ ਨਾਰਾਜ਼ਗੀ ਅਦਾਲਤ ਨੇ ਦੋ ਮਹੀਨੇ ਬੀਤ ਜਾਣ ਦੇ ਬਾਵਜੂਦ ‘ਸਿੱਟ’ ਦੀ ਕੋਈ ਪ੍ਰਗਤੀ ਰਿਪੋਰਟ ਨਾ ਆਉਣ ਅਤੇ ਕਿਸੇ ਨਿਊਟ੍ਰਲ ਏਜੰਸੀ ਨੂੰ ਸੈਂਪਲ ਨਾ ਭੇਜਣ `ਤੇ ਨਾਰਾਜ਼ਗੀ ਜ਼ਾਹਰ ਕੀਤੀ। ਹੁਣ ਤੱਕ ਨਾ ਤਾਂ ਸਬੰਧਤ ਪੁਲਿਸ ਅਧਿਕਾਰੀ ਖ਼ਿਲਾਫ਼ ਕੋਈ ਕਾਰਵਾਈ ਹੋਈ ਹੈ ਅਤੇ ਨਾ ਹੀ ਮੂਲ ਡਿਵਾਈਸ ਜ਼ਬਤ ਕੀਤੀ ਗਈ ਹੈ। ਮੂਲ ਵੀਡੀਓ ਕਿੱਥੋਂ ਅਪਲੋਡ ਹੋਈ, ਇਸ ਬਾਰੇ ਜਾਣਕਾਰੀ ਲਈ ਸੋਸ਼ਲ ਮੀਡੀਆ ਪਲੇਟਫਾਰਮ ਐਕਸ ਨੂੰ ਵੀ ਲਿਖਿਆ ਗਿਆ ਹੈ। ਐਡਵੋਕੇਟ ਜਨਰਲ ਪੰਜਾਬ ਨੇ ਕੀ ਦੱਸਿਆ ਮਾਨਯੋਗ ਕੋਰਟ ਨੂੰ ਪੰਜਾਬ ਦੇ ਐਡਵੋਕੇਟ ਜਨਰਲ ਨੇ ਦੱਸਿਆ ਕਿ ਵੀਡੀਓ ਸੁਖਬੀਰ ਸਿੰਘ ਬਾਦਲ ਵੱਲੋਂ ਜਾਰੀ ਕੀਤੀ ਗਈ ਸੀ, ਪਰ ਉਹ ਹਾਲੇ ਤੱਕ ਸਿੱਟ ਸਾਹਮਣੇ ਪੇਸ਼ ਨਹੀਂ ਹੋਏ। ਜਦਕਿ ਭਾਜਪਾ ਦੇ ਵਕੀਲ ਨੇ ਮਾਮਲੇ ਦੀ ਜਾਂਚ ਸੀ. ਬੀ. ਆਈ. ਵਰਗੀ ਸੁਤੰਤਰ ਏਜੰਸੀ ਨੂੰ ਸੌਂਪਣ ਦੀ ਮੰਗ ਕੀਤੀ ਹੈ। ਹਾਈ ਕੋਰਟ ਨੇ ਪੰਜਾਬ ਫੋਰੈਂਸਿਕ ਲੈਬ ਨੂੰ ਜਾਂਚ ਲਈ ਹੋਰ ਸਮਾਂ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਮਾਮਲਾ ਕੇਂਦਰੀ ਏਜੰਸੀ ਸੀ.ਐਫ.ਐਸ.ਐਲ. ਨੂੰ ਸੌਂਪ ਦਿੱਤਾ ਹੈ ਤਾਂ ਜੋ ਜਾਂਚ ਨਿਰਪੱਖ ਹੋ ਸਕੇ।

Related Post

Instagram