ਐਮ. ਪੀ. ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਹਾਈ ਕੋਰਟ ਨੇ ਕੀਤੀ ਖ਼ਾਰਜ
- by Jasbeer Singh
- December 18, 2025
ਐਮ. ਪੀ. ਅੰਮ੍ਰਿਤਪਾਲ ਸਿੰਘ ਦੀ ਪੈਰੋਲ ਪਟੀਸ਼ਨ ਹਾਈ ਕੋਰਟ ਨੇ ਕੀਤੀ ਖ਼ਾਰਜ ਚੰਡੀਗੜ੍ਹ, 18 ਦਸੰਬਰ 2025 : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਮੈਂਬਰ ਮੈਂਬਰਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਨੂੰ ਸੰਸਦ ਦੇ ਸਰਦ ਰੁੱਤ ਸੈਸ਼ਨ ਵਿੱਚ ਹਿੱਸਾ ਲੈਣ ਦੀ ਇਜਾਜ਼ਤ ਦੇਣ ਵਾਲੀ ਪਟੀਸ਼ਨ ਅੱਜ ਹਾਈਕੋਰਟ ਵਲੋਂ ਖਾਰਜ ਕਰ ਦਿੱਤੀ ਗਈ । ਅਦਾਲਤ ਨੇ ਕਿਹਾ ਕਿ ਕੱਲ੍ਹ ਆਖਰੀ ਦਿਨ ਹੈ ਅਤੇ ਇਸ ਲਈ ਉਨ੍ਹਾਂ ਦੇ ਹੁਕਮ ਤੋਂ ਬਾਅਦ ਸੈਸ਼ਨ ਵਿੱਚ ਸ਼ਾਮਲ ਹੋਣ ਦੀ ਸੰਭਾਵਨਾ ਮੁਸ਼ਕਲ ਹੋਵੇਗੀ। ਅਦਾਲਤ ਨੇ ਦਿੱਤੀ ਅਗਲੇ ਸੈਸ਼ਨ ਲਈ ਪਹਿਲਾਂ ਤੋ਼ ਹੀ ਪਟੀਸ਼ਨ ਦਾਇਰ ਕਰਨ ਦੀ ਸਲਾਹ ਅਦਾਲਤ ਨੇ ਅਗਲੇ ਸੈਸ਼ਨ ਲਈ ਪਹਿਲਾਂ ਤੋਂ ਪਟੀਸ਼ਨ ਦਾਇਰ ਕਰਨ ਦੀ ਸਲਾਹ ਦਿੱਤੀ । ਅਦਾਲਤ ਨੇ ਕਿਹਾ ਕਿ ਪਿਛਲੇ ਤਿੰਨ ਦਿਨਾਂ ਤੋਂ ਉਨ੍ਹਾਂ ਦੇ ਵਕੀਲ ਦੀ ਗੈਰ-ਹਾਜ਼ਰੀ ਕਾਰਨ ਇਸ ਮਾਮਲੇ ਵਿੱਚ ਸੁਣਵਾਈ ਨਹੀਂ ਹੋ ਸਕਦੀ । ਅਦਾਲਤ ਨੇ ਕਿਹਾ ਕਿ ਕਿਉਂਕਿ ਕੱਲ੍ਹ ਸੈਸ਼ਨ ਦਾ ਆਖਰੀ ਦਿਨ ਹੈ, ਇਸ ਲਈ ਪਟੀਸ਼ਨ ਦਾ ਕੋਈ ਆਧਾਰ ਨਹੀਂ ਹੈ।
