post

Jasbeer Singh

(Chief Editor)

Punjab

ਹਾਈਕੋਰਟ ਨੇ ਅੰਮ੍ਰਿ਼ਤਪਾਲ ਦੀ ਐਨ. ਐਸ. ਏ. ਵਾਲੀ ਪਟੀਸ਼ਨ ਤੇ ਫ਼ੈਸਲਾ ਰੱਖਿਆ ਸੁਰੱਖਿਅਤ

post-img

ਹਾਈਕੋਰਟ ਨੇ ਅੰਮ੍ਰਿ਼ਤਪਾਲ ਦੀ ਐਨ. ਐਸ. ਏ. ਵਾਲੀ ਪਟੀਸ਼ਨ ਤੇ ਫ਼ੈਸਲਾ ਰੱਖਿਆ ਸੁਰੱਖਿਅਤ ਚੰਡੀਗੜ੍ਹ, 12 ਮਾਰਚ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੀ ਐਨ. ਐਸ. ਏ. ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਦੋਹਾਂ ਧਿਰਾਂ ਨੂੰ ਸੁਣਨ ਤੋ਼ ਬਾਅਦ ਲਿਆ ਹੈ ਅਦਾਲਤ ਨੇ ਫ਼ੈਸਲਾ ਮਿਲੀ ਜਾਣਕਾਰੀ ਅਨੁਸਾਰ ਹਾਈਕੋਰਟ ਨੇ ਜੋ ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿ਼ਤਪਾਲ ਸਿੰਘ ਦੀ ਨਜ਼ਰਬੰਦੀ (ਐਨ. ਐਸ. ਏ) ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ਤੇ ਫ਼ੈਸਲਾ ਸੁਰੱਖਿਅਤ ਕੀਤਾ ਹੈ ਉਹ ਹਾਈਕੋਰਟ ਨੇ ਦੋਹਾਂ ਧਿਰਾਂ ਨੂੰ ਸੁਣਨ ਤੋਂ ਬਾਅਦ ਕੀਤਾ ਹੈ। ਸਰਕਾਰ ਵੱਲੋਂ ਸੀਨੀਅਰ ਵਕੀਲ ਅਨੁਪਮ ਗੁਪਤਾ ਨੇ ਅਦਾਲਤ ਨੂੰ ਦੱਸਿਆ ਕਿ ਅਮ੍ਰਿਤਪਾਲ ਸਿੰਘ ਦੇ ਕੈਨੇਡਾ ਸਥਿਤ ਅੱਤਵਾਦੀ ਅਰਸ਼ਦੀਪ ਸਿੰਘ ਉਰਫ਼ ਅਰਸ਼ ਡੱਲਾ ਅਤੇ ਹੋਰ ਗੈਂਗਸਟਰਾਂ ਨਾਲ ਸੰਬੰਧ ਅਤੇ 15 ਵਿਅਕਤੀਆਂ ਦੀ ਦਰਜ ਕੀਤੀ ਗਈ ‘ਹਿਟ ਲਿਸਟ’ ਇਸ ਮਾਮਲੇ ਦੇ ਦੋ ਮੁੱਖ ਆਧਾਰ ਹਨ।

Related Post

Instagram