ਪਾਵਨ ਸਰੂਪ ਲਾਪਤਾ ਮਾਮਲੇ ’ਚ ਹਾਈ ਕੋਰਟ ਨੇ ਸਰਕਾਰ ਤੋਂ ਮੰਗੀ ਰਿਪੋਰਟ
- by Jasbeer Singh
- December 30, 2025
ਪਾਵਨ ਸਰੂਪ ਲਾਪਤਾ ਮਾਮਲੇ ’ਚ ਹਾਈ ਕੋਰਟ ਨੇ ਸਰਕਾਰ ਤੋਂ ਮੰਗੀ ਰਿਪੋਰਟ ਚੰਡੀਗੜ੍ਹ, 30 ਦਸੰਬਰ 2025 : ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੇ ਲਾਪਤਾ ਹੋਣ ਨਾਲ ਸਬੰਧਤ ਬੇਹੱਦ ਸੰਵੇਦਨਸ਼ੀਲ ਮਾਮਲੇ ਵਿੱਚ ਸਖ਼ਤ ਰੁਖ਼ ਅਖਤਿਆਰ ਕੀਤਾ ਹੈ। ਕੀ ਸਖਤ ਰੁਖ ਅਖਤਿਆਰ ਕੀਤਾ ਹੈ ਹਾਈਕੋਰਟ ਨੇ ਉਪਰੋਕਤ ਮਾਮਲੇ ਵਿਚ ਹਾਈਕੋਰਟ ਦੇ ਵੈਕੇਸ਼ਨ ਬੈਂਚ ਨੇ ਨਾਮਜ਼ਦ ਦੋ ਮੁਲਜ਼ਮਾਂ, ਪਰਮਦੀਪ ਸਿੰਘ ਅਤੇ ਦਲਬੀਰ ਸਿੰਘ ਵੱਲੋਂ ਦਾਇਰ ਅਗਾਊਂ ਜ਼ਮਾਨਤ ਪਟੀਸ਼ਨਾਂ `ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ। ਹਾਈਕੋਰਟ ਹੁਣ ਇਸ ਮਾਮਲੇ ਦੀ ਅਗਲੀ ਸੁਣਵਾਈ 9 ਜਨਵਰੀ ਨੂੰ ਕਰੇਗੀ, ਜਿੱਥੇ ਪੰਜਾਬ ਸਰਕਾਰ ਨੂੰ ਆਪਣਾ ਪੱਖ ਰੱਖਣਾ ਹੋਵੇਗਾ ਅਤੇ ਹੁਣ ਤੱਕ ਦੀ ਜਾਂਚ ਦਾ ਵੇਰਵਾ ਦੇਣਾ ਹੋਵੇਗਾ। ਅਦਾਲਤ ਨੇ ਪੰਜਾਬ ਸਰਕਾਰ ਤੋਂ ਮੰਗੀ ਜਾਂਚ ਰਿਪੋਰਟ ਮਾਨਯੋਗ ਅਦਾਲਤ ਨੇ ਪੰਜਾਬ ਸਰਕਾਰ ਨੂੰ ਨਿਰਦੇਸ਼ ਦਿੱਤੇ ਹਨ ਕਿ ਇਸ ਮਾਮਲੇ ਵਿੱਚ ਹੁਣ ਤੱਕ ਕੀਤੀ ਗਈ ਜਾਂਚ ਦੀ ਵਿਸਤ੍ਰਿਤ ਸਟੇਟਸ ਰਿਪੋਰਟ ਅਗਲੀ ਸੁਣਵਾਈ `ਤੇ ਪੇਸ਼ ਕੀਤੀ ਜਾਵੇ। ਦੱਸਣਯੋਗ ਹੈ ਕਿ ਪਰਮਦੀਪ ਸਿੰਘ ਉਸ ਸਮੇਂ ਪਬਲੀਕੇਸ਼ਨ ਵਿਭਾਗ ਦੇ ਇੰਚਾਰਜ ਸਨ ਅਤੇ ਦਲਬੀਰ ਸਿੰਘ ਹੈਲਪਰ ਵਜੋਂ ਤਾਇਨਾਤ ਸਨ।
