post

Jasbeer Singh

(Chief Editor)

Punjab

ਵਿਧਾਇਕ ਪਠਾਣਮਾਜਰਾ ਦਾ ਫੇਸਬੁੱਕ ਪੇਜ ਬਲਾਕ ਕਰਨ ਤੇ ਹਾਈਕੋਰਟ ਸਖ਼ਤ

post-img

ਵਿਧਾਇਕ ਪਠਾਣਮਾਜਰਾ ਦਾ ਫੇਸਬੁੱਕ ਪੇਜ ਬਲਾਕ ਕਰਨ ਤੇ ਹਾਈਕੋਰਟ ਸਖ਼ਤ ਚੰਡੀਗੜ੍ਹ, 10 ਫਰਵਰੀ 2026 : ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਅੱਜ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦਾ ਫੇਸਬੁੱਕ ਪੇੇਜ ਬਲਾਕ ਕਰਨ ਨੂੰ ਲੈ ਕੇ ਸੁਣਵਾਈ ਹੋਈ ਹੈ। ਕੀ ਹੋਇਆ ਸੁਣਵਾਈ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਜੋ ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਦੇ ਫੇਸਬੁੱਕ ਪੇਜ਼ ਬੰਦ ਕਰਨ ਨੂੰ ਲੈ ਕੇ ਹਾਈਕੋਰਟ ਵਿਚ ਸੁਣਵਾਈ ਹੋਈ ਹੈ ਦੌਰਾਨ ਹਾਈਕੋਰਟ ਨੇ ਸਖ਼ਤ ਰੁਖ ਅਖਤਿਆਰ ਕਰਦਿਆਂ ਸਬੰਧਤ ਧਿਰਾਂ ਤੋਂ ਇਸ ਸਬੰਧੀ ਜਵਾਬ ਤਲਬ ਕੀਤਾ ਹੈ। ਕਿਸ ਕਿਸ ਨੂੰ ਕੀਤਾ ਗਿਆ ਹੈ ਨੋਟਿਸ ਜਾਰੀ ਪ੍ਰਾਪਤ ਜਾਣਕਾਰੀ ਮੁਤਾਬਕ ਮਾਨਯੋਗ ਅਦਾਲਤ ਨੇ ਪਠਾਣਮਾਜਰਾ ਵਲੋਂ ਫੇਸਬੁੱਕ ਪੇਜ਼ ਬਲਾਕ ਕਰਨ ਤੇ ਦਾਇਰ ਕੀਤੀ ਗਈ ਪਟੀਸ਼ਨ ਤੇ ਸੁਣਵਾਈ ਕਰਦਿਆਂ ਪੰਜਾਬ ਸਰਕਾਰ, ਡੀ. ਜੀ. ਪੀ. ਪੰਜਾਬ, ਸਟੇਟ ਸਾਈਬਰ ਕ੍ਰਾਈਮ ਸੈੱਲ ਅਤੇ ਫੇਸਬੁੱਕ ਨੂੰ ਨੋਟਿਸ ਜਾਰੀ ਕੀਤੇ ਹਨ । ਹੁਣ ਕਦੋਂ ਹੋਵੇਗੀ ਕੇਸ ਦੀ ਸੁਣਵਾਈ ਹਾਈਕੋਰਟ ਨੇ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਵਿਧਾਇਕ ਦਾ ਫੇਸਬੁੱਕ ਪੇਜ ਕਿਸ ਪ੍ਰਕਿਰਿਆ ਅਤੇ ਕਿਹੜੇ ਨਿਯਮਾਂ ਦੇ ਤਹਿਤ ਬਲਾਕ ਕੀਤਾ ਗਿਆ ਹੈ। ਅਦਾਲਤ ਨੇ ਸਰਕਾਰੀ ਪੱਖ ਅਤੇ ਸੋਸ਼ਲ ਮੀਡੀਆ ਕੰਪਨੀ ਨੂੰ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਇਸ ਕਾਰਵਾਈ ਦੌਰਾਨ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਗਈ ਸੀ ਜਾਂ ਨਹੀਂ । ਅੱਜ ਦੀ ਕਾਰਵਾਈ ਤੋਂ ਬਾਅਦ ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 18 ਮਾਰਚ-2026 ਲਈ ਤੈਅ ਕੀਤੀ ਹੈ।

Related Post

Instagram