post

Jasbeer Singh

(Chief Editor)

ਹਾਈਕੋਰਟ ਨੇ ਪੰਜਾਬ ਵਿੱਚ ਗੈਂਗਸਟਰਵਾਦ ਦੇ ਮਾਮਲੇ `ਚ ਦਾਇਰ ਪਟੀਸ਼ਨ `ਤੇ ਡੀ. ਜੀ. ਪੀ. ਪੰਜਾਬ ਨੂੰ ਕੀਤਾ ਤਲਬ

post-img

ਹਾਈਕੋਰਟ ਨੇ ਪੰਜਾਬ ਵਿੱਚ ਗੈਂਗਸਟਰਵਾਦ ਦੇ ਮਾਮਲੇ `ਚ ਦਾਇਰ ਪਟੀਸ਼ਨ `ਤੇ ਡੀ. ਜੀ. ਪੀ. ਪੰਜਾਬ ਨੂੰ ਕੀਤਾ ਤਲਬ ਚੰਡੀਗੜ੍ਹ : ਪੰਜਾਬ ਦੀ ਰਾਜਧਾਨੀ ਚੰਡੀਗੜ੍ਹ ਵਿਖੇ ਬਣੀ ਪੰਜਾਬ-ਹਰਿਆਣਾ ਹਾਈਕੋਰਟ ਨੇ ਪੰਜਾਬ ਵਿੱਚ ਗੈਂਗਸਟਰਵਾਦ ਦੇ ਇੱਕ ਮਾਮਲੇ `ਚ ਦਾਇਰ ਪਟੀਸ਼ਨ `ਤੇ ਡਾਇਰੈਕਟਰ ਜਨਰਲ ਆਫ ਪੁਲਸ (ਡੀ. ਜੀ. ਪੀ.) ਪੰਜਾਬ ਨੂੰ ਤਲਬ ਕੀਤਾ ਹੈ । ਹਾਈਕੋਰਟ ਨੇ ਡੀ. ਜੀ. ਪੀ. ਤੋਂ ਜਾਣਕਾਰੀ ਮੰਗੀ ਹੈ ਕਿ ਪੰਜਾਬ `ਚ ਕਿੰਨੇ ਗੈਂਗਸਟਰਾਂ ਦੀ ਸੂਚਨਾ ਮਿਲੀ ਹੈ ਅਤੇ ਉਨ੍ਹਾਂ `ਚੋਂ ਹਰੇਕ `ਤੇ ਕਿੰਨੇ ਕੇਸ ਦਰਜ ਹਨ। ਹਾਈਕੋਰਟ ਨੇ ਹੁਣ ਪੰਜਾਬ ਦੇ ਡੀ. ਜੀ. ਪੀ. ਤੋਂ ਪੂਰੀ ਜਾਣਕਾਰੀ ਮੰਗੀ ਹੈ ਕਿ ਪੰਜਾਬ ਸਰਕਾਰ ਵੱਲੋਂ ਕਿੰਨੇ ਗੈਂਗਸਟਰਾਂ ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਨੋਟੀਫਾਈ ਕੀਤੇ ਗਏ ਹਰੇਕ ਗੈਂਗਸਟਰ ਖਿਲਾਫ ਕਿੰਨੇ ਅਪਰਾਧਿਕ ਮਾਮਲੇ ਦਰਜ ਹਨ । ਦੱਸਣਯੋਗ ਹੈ ਕਿ ਹਾਈਕੋਰਟ ਵਿਚ ਗੈਂਗਸਟਰਵਾਦ ਦੇ ਜਿਸ ਮਾਮਲੇ ਨੂੰ ਲੈ ਕੇ ਪਟੀਸ਼ਨ ਦਾਇਰ ਹੋਈ ਹੈ ਇਹ ਪਟੀਸ਼ਨ ਬਠਿੰਡਾ ਵਿੱਚ ਇੱਕ ਇੰਸਟੀਚਿਊਟ ਚਲਾਉਣ ਵਾਲੇ ਨੌਜਵਾਨ ਵੱਲੋਂ ਦਾਇਰ ਕੀਤੀ ਗਈ ਹੈ, ਜਿਸ ਵਿੱਚ ਇਸ ਵਿਅਕਤੀ ਨੇ ਦੱਸਿਆ ਹੈ ਕਿ ਉਹ ਇੱਕ ਇੰਸਟੀਚਿਊਟ ਚਲਾਉਂਦਾ ਹੈ ਅਤੇ ਪਿਛਲੇ ਸਾਲ ਗੈਂਗਸਟਰ ਅਰਸ਼ ਡੱਲਾ ਵੱਲੋਂ ਉਸ ਤੋਂ 25 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ । ਅਰਸ਼ ਡੱਲਾ ਦੇ ਕੁਝ ਸਾਥੀ ਉਸ ਨੂੰ ਫੋਨ `ਤੇ ਧਮਕੀਆਂ ਦਿੰਦੇ ਰਹੇ, ਜਿਸ ਬਾਰੇ ਉਸ ਨੇ ਪੁਲਸ ਨੂੰ ਸਿ਼ਕਾਇਤ ਕੀਤੀ ਤਾਂ ਪੁਲਸ ਨੇ ਪਟੀਸ਼ਨਕਰਤਾ ਦਾ ਫੋਨ ਨੰਬਰ ਸਰਵੀਲੈਂਸ `ਤੇ ਪਾ ਦਿੱਤਾ ਅਤੇ ਉਸ ਨੂੰ ਪੁਲਸ ਸੁਰੱਖਿਆ ਵੀ ਦਿੱਤੀ ਪਰ ਇਸ ਸਾਲ ਦੀ ਸ਼ੁਰੂਆਤ `ਚ ਬਿਨਾਂ ਕੋਈ ਕਾਰਨ ਦੱਸੇ ਉਸ ਦੀ ਸੁਰੱਖਿਆ ਵਾਪਸ ਲੈ ਲਈ ਗਈ । ਪਟੀਸ਼ਨਰ ਨੇ ਸੁਰੱਖਿਆ ਲਈ ਬਠਿੰਡਾ ਦੇ ਐਸ. ਐਸ. ਪੀ. ਨੂੰ ਮੰਗ ਪੱਤਰ ਵੀ ਦਿੱਤਾ ਸੀ, ਜਿਸ ’ਤੇ ਕੋਈ ਕਾਰਵਾਈ ਨਹੀਂ ਹੋਈ, ਇਸ ਲਈ ਅਖੀਰ ਪਟੀਸ਼ਨਰ ਨੇ ਹਾਈਕੋਰਟ `ਚ ਪਟੀਸ਼ਨ ਦਾਇਰ ਕੀਤੀ ਸੀ, ਜਿਸ `ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਪਟੀਸ਼ਨਰ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਹੁਕਮ ਦਿੱਤੇ ਸਨ ਪਰ ਇਸ ਦੇ ਨਾਲ ਹੀ ਪੰਜਾਬ ਦੇ ਡੀ. ਜੀ. ਪੀ. ਨੂੰ ਹੁਕਮ ਦਿੱਤਾ ਗਿਆ ਕਿ ਉਹ 19 ਮਾਰਚ ਨੂੰ ਮਾਮਲੇ ਦੀ ਅਗਲੀ ਸੁਣਵਾਈ ਦੌਰਾਨ ਦੱਸਣ ਕਿ ਪੰਜਾਬ ਵਿੱਚ ਕਿੰਨੇ ਗੈਂਗਸਟਰ ਹਨ, ਜਿਨ੍ਹਾਂ ਨੂੰ ਨੋਟੀਫਾਈ ਕੀਤਾ ਗਿਆ ਹੈ ਅਤੇ ਉਨ੍ਹਾਂ ਖਿ਼ਲਾਫ਼ ਕਿੰਨੇ ਕੇਸ ਪੈਂਡਿੰਗ ਹਨ ।

Related Post

Instagram