post

Jasbeer Singh

(Chief Editor)

Punjab

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਹਾਈ ਕੋਰਟ ਸੁਣਵਾਈ ਪਾਈ 25 ਤੇ

post-img

ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਹਾਈ ਕੋਰਟ ਸੁਣਵਾਈ ਪਾਈ 25 ਤੇ ਚੰਡੀਗੜ੍ਹ : ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਲੋਂ ਹਾਈ ਕੋਰਟ ਵਿਚ ਦਾਇਰ ਕੀਤੀ ਗਈ ਪਟੀਸ਼ਨ ਵਿਚ ਹਾਈ ਕੋਰਟ ਤੋਂ ਮੰਗ ਕੀਤੀ ਹੈ ਕਿ ਲੋਕ ਸਭਾ ਸੈਸ਼ਨ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿਤੀ ਜਾਵੇ, ਜਿਸ ਤੇ ਅੱਜ ਸੁਣਵਾਈ ਹੋਈ ਹੈ। ਅੰਮ੍ਰਿਤਪਾਲ ਦੇ ਵਕੀਲ ਨੇ ਕਿਹਾ ਕਿ ਉਸ ਲਈ ਸੈਸ਼ਨ ਵਿਚ ਹਿੱਸਾ ਲੈਣਾ ਜ਼ਰੂਰੀ ਹੈ । ਹਾਲਾਂਕਿ ਅਦਾਲਤ ਇਸ ਪਟੀਸ਼ਨ ਉਤੇ ਅਗਲੀ ਸੁਣਵਾਈ 25 ਫ਼ਰਵਰੀ ਮੰਗਲਵਾਰ ਨੂੰ ਕਰੇਗੀ । ਪਟੀਸ਼ਨ ਵਿਚ ਆਖਿਆ ਗਿਆ ਹੈ ਕਿ ਜੇਕਰ ਉਹ ਲਗਾਤਾਰ 60 ਦਿਨ ਲੋਕ ਸਭਾ ਸੈਸ਼ਨ ’ਚ ਸ਼ਾਮਲ ਨਹੀਂ ਹੁੰਦੇ ਹਨ ਤਾਂ ਉਨ੍ਹਾਂ ਦੀ ਲੋਕ ਸਭਾ ਮੈਂਬਰਸ਼ਿਪ ਰੱਦ ਹੋ ਸਕਦੀ ਹੈ, ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਨੂੰ ਸੈਸ਼ਨ ਲਈ ਪੈਰੋਲ ਮਿਲ ਸਕਦੀ ਹੈ । ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਦਿੱਲੀ ਹਾਈ ਕੋਰਟ ਨੇ ਜੇਲ ਵਿਚ ਬੰਦ ਜੰਮੂ-ਕਸ਼ਮੀਰ ਦੇ ਸੰਸਦ ਮੈਂਬਰ ਅਬਦੁਲ ਰਾਸ਼ਿਦ ਸ਼ੇਖ ਉਰਫ਼ ਰਾਸ਼ਿਦ ਇੰਜਨੀਅਰ ਨੂੰ ਸੰਸਦ ਦੇ ਚੱਲ ਰਹੇ ਇਜਲਾਸ ਵਿਚ ਸ਼ਾਮਲ ਹੋਣ ਲਈ ਦੋ ਦਿਨਾਂ ਦੀ ‘ਹਿਰਾਸਤੀ ਪੈਰੋਲ’ ਦੀ ਇਜਾਜ਼ਤ ਦੇ ਦਿੱਤੀ ਸੀ। ਰਾਸ਼ਿਦ, ਜੋ ਜੰਮੂ-ਕਸ਼ਮੀਰ ਦੇ ਬਾਰਾਮੂਲਾ ਸੰਸਦੀ ਹਲਕੇ ਤੋਂ ਲੋਕ ਸਭਾ ਮੈਂਬਰ ਹਨ। ਜੰਮੂ-ਕਸ਼ਮੀਰ ਵਿਚ ਵੱਖਵਾਦੀਆਂ ਅਤੇ ਅੱਤਵਾਦੀ ਸਮੂਹਾਂ ਨੂੰ ਫ਼ੰਡ ਦੇਣ ਦੇ ਦੋਸ਼ਾਂ ਨਾਲ ਸਬੰਧਤ ਅੱਤਵਾਦੀ ਫ਼ੰਡਿੰਗ ਮਾਮਲੇ ਵਿਚ ਮੁਕੱਦਮੇ ਦਾ ਸਾਹਮਣਾ ਕਰ ਰਹੇ ਹਨ ਤੇ ਜੇਲ ਵਿਚ ਬੰਦ ਹਨ । ਅੰਮ੍ਰਿਤਪਾਲ ਨੇ ਦਸਿਆ ਕਿ ਲੋਕ ਸਭਾ ਸਕੱਤਰ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਉਹ ਹੁਣ ਤਕ 46 ਦਿਨਾਂ ਤੋਂ ਲੋਕ ਸਭਾ ਤੋਂ ਗ਼ੈਰ ਹਾਜ਼ਰ ਹਨ । ਪਹਿਲਾਂ 24 ਜੂਨ ਤੋਂ 2 ਜੁਲਾਈ ਤਕ ਅਤੇ ਫਿਰ 22 ਜੁਲਾਈ ਤੋਂ 9 ਅਗਸਤ ਦਰਮਿਆਨ 19 ਦਿਨਾਂ ਲਈ । ਇਸ ਤੋਂ ਬਾਅਦ ਉਹ 25 ਨਵੰਬਰ ਤੋਂ 12 ਦਸੰਬਰ ਤੱਕ 18 ਦਿਨ ਗ਼ੈਰ-ਹਾਜ਼ਰ ਰਹੇ ।

Related Post