
ਹਾਈ ਕੋਰਟ ਨੇ ਰੱਖਿਆ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫਤਾਰੀ ‘ਤੇ ਲੱਗੀ ਰੋਕ ਨੂੰ ਬਰਕਰਾਰ
- by Jasbeer Singh
- April 22, 2025

ਹਾਈ ਕੋਰਟ ਨੇ ਰੱਖਿਆ ਪ੍ਰਤਾਪ ਸਿੰਘ ਬਾਜਵਾ ਦੀ ਗ੍ਰਿਫਤਾਰੀ ‘ਤੇ ਲੱਗੀ ਰੋਕ ਨੂੰ ਬਰਕਰਾਰ ਚੰਡੀਗੜ੍ਹ, 22 ਅਪ੍ਰੈਲ 2025 : ਪੰਜਾਬ ‘ਚ ਕਾਂਗਰਸ ਵਿਧਾਇਕ ਦਲ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਸੂਬੇ ‘ਚ ਬੰ.ਬਾਂ ਦੀ ਆਮਦ ਸਬੰਧੀ ਦਿੱਤੇ ਬਿਆਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ‘ਚ ਸੁਣਵਾਈ ਹੋਈ । ਪ੍ਰਤਾਪ ਸਿੰਘ ਬਾਜਵਾ ਮਾਮਲੇ ‘ਚ ਵੱਡਾ ਹੁਕਮ ਜਾਰੀ ਕਰਦਿਆਂ ਅਦਾਲਤ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੂੰ 7 ਮਈ ਤੱਕ ਗ੍ਰਿਫ਼ਤਾਰ ਨਹੀਂ ਕੀਤਾ ਜਾਵੇਗਾ । ਪੰਜਾਬ ਸਰਕਾਰ ਨੇ ਹਾਈ ਕੋਰਟ ਨੂੰ ਇਹ ਭਰੋਸਾ ਦਿੱਤਾ ਹੈ। ਇਸ ਤੋਂ ਬਾਅਦ ਹਾਈ ਕੋਰਟ ਨੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ, ਪੰਜਾਬ ਸਰਕਾਰ ਨੂੰ ਪ੍ਰਤਾਪ ਸਿੰਘ ਬਾਜਵਾ ਦੀ ਪਟੀਸ਼ਨ ‘ਤੇ ਵਿਸਤ੍ਰਿਤ ਜਵਾਬ ਦਾਇਰ ਕਰਨ ਲਈ ਸਮਾਂ ਦਿੱਤਾ। ਅਗਲੀ ਸੁਣਵਾਈ 7 ਮਈ ਨੂੰ ਤੈਅ ਕੀਤੀ ਗਈ ਹੈ। ਪਿਛਲੇ ਸਾਰੇ ਅੰਤਰਿਮ ਹੁਕਮ, ਖਾਸ ਕਰਕੇ ਮੀਡੀਆ ਨਾਲ ਸਬੰਧਤ ਨਿਰਦੇਸ਼, ਲਾਗੂ ਰਹਿਣਗੇ ।
Related Post
Popular News
Hot Categories
Subscribe To Our Newsletter
No spam, notifications only about new products, updates.