
ਸਿੱਖਿਆ ਦੇ ਖੇਤਰ ’ਚ ਦਰਪੇਸ਼ ਚੁਣੌਤੀਆਂ ਸਬੰਧੀ ਉਚ ਪੱਧਰੀ ਬੈਠਕ
- by Jasbeer Singh
- September 28, 2024

ਸਿੱਖਿਆ ਦੇ ਖੇਤਰ ’ਚ ਦਰਪੇਸ਼ ਚੁਣੌਤੀਆਂ ਸਬੰਧੀ ਉਚ ਪੱਧਰੀ ਬੈਠਕ ਸ਼ੋ੍ਰਮਣੀ ਕਮੇਟੀ ਅਕਾਦਮਿਕ ਅਦਾਰਿਆਂ ਅੰਦਰ ਖੋਜ ਦੇ ਖੇਤਰ ਲਈ ਖੋਲ੍ਹੇਗੀ ਰਾਹ : ਪ੍ਰੋ. ਬਡੂੰਗਰ ਬਹਾਦਰਗੜ੍ਹ/ਪਟਿਆਲਾ : ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟਰ ਆਫ ਐਜੂਕੇਸਨ ਵਿਖੇ ਅਕਾਦਮਿਕ ਗੁਣਵੱਤਾ ਅਤੇ ਸਮਕਾਲੀ ਦੌਰ ਦੀਆਂ ਚੁਣੌਤੀਆਂ ਦੇ ਸੰਦਰਭ ਵਿੱਚ ਉੱਚ ਵਿਦਿਅਕ ਅਦਾਰਿਆਂ ਦੀ ਅਜੋਕੇ ਸਥਿਤੀ ਨੂੰ ਵਿਚਾਰਨ ਹਿਤ ਉੱਚ ਪੱਧਰੀ ਬੈਠਕ ਕੀਤੀ ਗਈ। ਬੈਠਕ ਦੀ ਪ੍ਰਧਾਨਗੀ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੀਤੀ ਇਸ ਦੌਰਾਨ ਸਿੱਖਿਆ ਸਕੱਤਰ ਸੁਖਮਿੰਦਰ ਸਿੰਘ ਸਮੇਤ ਅਕਾਦਮਿਕ ਅਦਾਰਿਆਂ ਦੇ ਪਿ੍ਰੰਸੀਪਲ ਸਾਹਿਬਾਨ ਵੀ ਮੌਜੂਦ ਸਨ। ਇਸ ਮੌਕੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵਿਚਾਰਾਂ ਕਰਦਿਆਂ ਕਿਹਾ ਕਿ ਸ਼ੋ੍ਰਮਣੀ ਕਮੇਟੀ ਵੱਲੋਂ ਸਿੱਖਿਆ ਦੇ ਖੇਤਰ ਵਿਚ ਮੀਲ ਪੱਥਰ ਸਾਬਤ ਕੀਤੇ ਜਾ ਰਹੇ ਹਨ ਅਤੇ ਦਰਪੇਸ਼ ਚੁਣੌਤੀਆਂ ਦੇ ਸੰਦਰਭ ’ਚ ਸੰਵਾਦ ਤੇ ਸੈਮੀਨਾਰਾਂ ਰਾਹੀਂ ਇਸ ਗੱਲ ’ਤੇ ਜੋਰ ਦਿੱਤਾ ਜਾ ਰਿਹਾ ਹੈ ਕਿ ਦਰਪੇਸ਼ ਚੁਣੌਤੀਆਂ ਦਾ ਸਾਰਥਕ ਹੱਲ ਕੀ ਹੋਵੇ। ਉਨ੍ਹਾਂ ਕਿਹਾ ਕਿ ਸੋ੍ਰਮਣੀ ਕਮੇਟੀ ਆਪਣੇ ਅਕਾਦਮਿਕ ਅਦਾਰਿਆਂ ਅੰਦਰ ਖੋਜ ਦੇ ਖੇਤਰ ਲਈ ਨਵੇਂ ਰਾਹ ਖੋਲ੍ਹੇਗੀ ਇਸ ਲਈ ਅਜਿਹੀਆਂ ਬੈਠਕਾਂ ਦਾ ਸਿਲਸਿਲਾ ਜਾਰੀ ਹੈ। ਇਸ ਦੌਰਾਨ ਸਿੱਖਿਆ ਸਕੱਤਰ ਸ. ਸੁਖਮਿੰਦਰ ਸਿੰਘ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ ਐਜੂਕੇਸਨ ਵੱਲੋਂ ਸਮੇਂ-ਸਮੇਂ ਤੇ ਆਯੋਜਿਤ ਕੀਤੀਆਂ ਕਾਨਫਰੰਸਾਂ, ਸੈਮੀਨਾਰਾਂ ਅਤੇ ਵਰਕਸਾਪਾਂ ਦਾ ਮਕਸਦ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀਆਂ ਵਿਦਿਅਕ ਸੰਸਥਾਵਾਂ ਨੂੰ ਸਿੱਖਿਆ ਅਤੇ ਖੋਜ ਦੇ ਖੇਤਰ ਵਿੱਚ ਉੱਤਮਤਾ ਦੇ ਰਾਹ ਵੱਲ ਤੋਰਨਾ ਹੈ। ਇਸ ਬੈਠਕ ਦੌਰਾਨ ਸਿੱਖਿਆ ਸਕੱਤਰ ਨੇ ਦੱਸਿਆ ਕਿ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਕਰਵਾਏ ਗਏ ਰਾਸ਼ਟਰੀ ਪੱਧਰ ਦੀ ਕਾਨਫਰੰਸ ਦਾ ਵਿਸ਼ਾ ਉੱਚ ਸਿੱਖਿਆ ਦੇ ਖੇਤਰ ਦੀਆਂ ਸਮੱਸਿਆਵਾਂ ਅਤੇ ਚੁਣੌਤੀਆਂ ਤੇ ਕੇਂਦਰਿਤ ਸੀ ਅਤੇ ਇਸ ਦੌਰਾਨ ਖੋਜ ਪੱਤਰਾਂ ਨੂੰ ਕਿਤਾਬੀ ਰੂਪ ਵਿੱਚ ਪ੍ਰਕਾਸ਼ਤ ਕਰਨ ਦਾ ਫੈਸਲਾ ਵੀ ਕੀਤਾ ਗਿਆ ਹੈ। ਇਸ ਮੌਕੇ ਡਾ. ਧਰਮਿੰਦਰ ਸਿੰਘ ਉਭਾ, ਡਾ. ਕਸਮੀਰ ਸਿੰਘ, ਡਾ. ਜਸਬੀਰ ਸਿੰਘ, ਡਾ. ਪਰਮਵੀਰ ਸਿੰਘ ਅਤੇ ਡਾ. ਰਜਿੰਦਰ ਕੌਰ ਮੌਜੂਦ ਸਨ।