ਹਿਮਾਚਲ ਨੇ ਕਿਹਾ ਸਾਡੇ ਕੋਲ ਵਾਧੂ ਪਾਣੀ ਨਹੀਂ, ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਯਮੁਨਾ ਬੋਰਡ ਦਾ ਦਰ ਖੜਕਾਉਣ ਦਾ ਹੁ
- by Aaksh News
- June 14, 2024
ਹਿਮਾਚਲ ਪ੍ਰਦੇਸ਼ ਨੇ ਸੁਪਰੀਮ ਕੋਰਟ ਵਿੱਚ ਆਪਣੇ ਪਿਛਲੇ ਬਿਆਨ ਨੂੰ ਪਲਟਦਿਆਂ ਕਿਹਾ ਕਿ ਉਸ ਕੋਲ ਵਾਧੂ ਪਾਣੀ ਨਹੀਂ ਹੈ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਦਿੱਲੀ ਨੂੰ ਜਲ ਸਪਲਾਈ ਲਈ ‘ਅਪਰ ਯਮੁਨਾ ਰਿਵਰ ਬੋਰਡ’ (ਯੂਵਾਈਆਰਬੀ) ਦਾ ਦਰ ਖੜਕਾਉਣ ਲਈ ਕਿਹਾ। ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਜਸਟਿਸ ਪ੍ਰਸੰਨਾ ਬੀ. ਵਰਲੇ ਦੇ ਛੁੱਟੀ ਵਾਲੇ ਬੈਂਚ ਨੇ ਦਿੱਲੀ ਸਰਕਾਰ ਨੂੰ ਮਨੁੱਖੀ ਆਧਾਰ ’ਤੇ ਪਾਣੀ ਦੀ ਸਪਲਾਈ ਲਈ ਅੱਪਰ ਯਮੁਨਾ ਰਿਵਰ ਬੋਰਡ’ ਕੋਲ ਸ਼ਾਮ 5 ਵਜੇ ਤੱਕ ਅਰਜ਼ੀ ਦਾਖਲ ਕਰਨ ਦਾ ਨਿਰਦੇਸ਼ ਦਿੱਤਾ। ਹਿਮਾਚਲ ਪ੍ਰਦੇਸ਼ ਸਰਕਾਰ ਨੇ ਆਪਣਾ ਪਹਿਲਾ ਬਿਆਨ ਵਾਪਸ ਲੈ ਲਿਆ ਅਤੇ ਸੁਪਰੀਮ ਕੋਰਟ ਨੂੰ ਕਿਹਾ ਕਿ ਉਸ ਕੋਲ 136 ਕਿਊਸਿਕ ਵਾਧੂ ਪਾਣੀ ਨਹੀਂ ਹੈ। ਬੈਂਚ ਨੇ ਕਿਹਾ ਕਿ ਯਮੁਨਾ ਦੇ ਪਾਣੀ ਦੀ ਰਾਜਾਂ ਵਿਚਕਾਰ ਵੰਡ ਦਾ ਮੁੱਦਾ ਗੁੰਝਲਦਾਰ ਹੈ ਅਤੇ ਅਦਾਲਤ ਕੋਲ ਅੰਤਰਿਮ ਆਧਾਰ ‘ਤੇ ਇਸ ਦਾ ਫੈਸਲਾ ਕਰਨ ਦੀ ਤਕਨੀਕੀ ਮੁਹਾਰਤ ਨਹੀਂ ਹੈ।

