ਪੰਜਾਬ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ 600 ਯੂਨਿਟ ਮੁਫਤ ਬਿਜਲੀ ਦੀ ਸਹੂਲਤ ਨੇ ਘਰੇਲੂ ਖਪਤਕਾਰਾਂ ਨੂੰ ਵੱਡੀ ਰਾਹਤ ਦਿੱਤੀ ਹੈ। ਸੂਬਾ ਸਰਕਾਰ ਦੀ ਇਸ ਸਹੂਲਤ ਤਹਿਤ 90 ਫੀਸਦੀ ਘਰਾਂ ਦੇ ਬਿਜਲੀ ਬਿੱਲ ਜ਼ੀਰੋ ਆ ਰਹੇ ਹਨ।ਮੁਫ਼ਤ ਬਿਜਲੀ ਸਕੀਮ ਤਹਿਤ ਪੰਜਾਬ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ, ਕਿਉਂਕਿ ਪੰਜਾਬ ‘ਚ ਬਿਜਲੀ ਦਾ ਬਿੱਲ ਹਰ ਦੋ ਮਹੀਨਿਆਂ ਤੋਂ ਬਾਅਦ ਆਉਂਦਾ ਹੈ, ਇਸ ਲਈ 300 ਯੂਨਿਟ ਪ੍ਰਤੀ ਮਹੀਨੇ ਦੇ ਹਿਸਾਬ ਨਾਲ ਹਰ ਦੋ ਮਹੀਨਿਆਂ ਲਈ ਪੂਰੇ 600 ਯੂਨਿਟ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ। ਚੇਤੇ ਰਹੇ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਭਗਵੰਤ ਸਿੰਘ ਮਾਨ ਨੇ ਇਹ ਗਰੰਟੀ ਦਿੱਤੀ ਸੀ ਕਿ ਜੇਕਰ ਸੱਤਾ ਵਿਚ ਆਏ ਤਾਂ ਸੂਬੇ ਦੇ ਲੋਕਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਬਿਜਲੀ ਮੁਫ਼ਤ ਕਰ ਦੇਣਗੇ। ਸਰਕਾਰ ਬਣਦੇ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਹ ਗਰੰਟੀ ਪੂਰੀ ਕਰਕੇ ਲੋਕਾਂ ਨੂੰ ਵੱਡੀ ਸੌਗਾਤ ਦਿੱਤੀ। ਇਹੀ ਨਹੀਂ ਪਿਛਲੇ ਦੋ ਦਹਾਕਿਆਂ ‘ਚ ਪਹਿਲੀ ਵਾਰ ਹੈ ਕਿ ਪੰਜਾਬ ਸਰਕਾਰ ਨੇ ਸਬਸਿਡੀ ਦੇ ਮਾਮਲੇ ਵਿਚ ਪਾਵਰਕੌਮ ਨੂੰ ਘੱਟ ਭੁਗਤਾਨ ਕਰਨ ਦੀ ਬਜਾਏ ਨਿਰਧਾਰਤ ਰਕਮ ਤੋਂ ਵੱਧ ਭੁਗਤਾਨ ਕੀਤਾ ਹੈ। ਪਿਛਲੇ ਸਾਲ ਅਪ੍ਰੈਲ ਮਹੀਨੇ ‘ਚ ਪੰਜਾਬ ਸਰਕਾਰ ਵੱਲੋਂ ਬਿਜਲੀ ਸਬਸਿਡੀ ਦੇ ਮਾਮਲੇ ‘ਚ 1751 ਕਰੋੜ ਰੁਪਏ ਅਦਾ ਕੀਤੇ ਜਾਣੇ ਸਨ, ਪਰ ਸੂਬਾ ਸਰਕਾਰ ਵੱਲੋਂ ਪਾਵਰਕੌਮ ਨੂੰ 1790.62 ਕਰੋੜ ਰੁਪਏ ਅਦਾ ਕੀਤੇ ਜਾ ਚੁੱਕੇ ਹਨ।
Related Post
Popular News
Hot Categories
Subscribe To Our Newsletter
No spam, notifications only about new products, updates.