post

Admin

(Chief Editor)

Punjab

ਇਤਿਹਾਸ ਤੋਂ ਟਾਲਾ ਨਹੀਂ ਵੱਟਿਆ ਜਾ ਸਕਦਾ ਹੈ : ਕੈਪਟਨ ਅਮਰਿੰਦਰ

post-img

ਇਤਿਹਾਸ ਤੋਂ ਟਾਲਾ ਨਹੀਂ ਵੱਟਿਆ ਜਾ ਸਕਦਾ ਹੈ : ਕੈਪਟਨ ਅਮਰਿੰਦਰ

ਚੰਡੀਗੜ੍ਹ, 14 ਜੁਲਾਈ 2026 : ਪੰਜਾਬ ਦੇ ਸਾਬਕਾ ਮੁੱਖ ਮੰਤਰੀ (Former Chief Minister) ਤੇ ਸੀਨੀਅਰ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਆਖਿਆ ਹੈ ਕਿ ਇਤਿਹਾਸ ਤੋਂ ਟਾਲਾ ਨਹੀਂ ਵੱਟਿਆ ਜਾ ਸਕਦਾ ਹੈ ।

ਹੋਰ ਕੀ ਕੀ ਆਖਿਆ ਕੈਪਟਨ ਅਮਰਿੰਦਰ ਨੇ

ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ (Captain Amarinder Singh) ਨੇ ਆਖਿਆ ਹੈ ਕਿ ਅਤੀਤ ਦੀਆਂ ਘਟਨਾਵਾਂ ਨੂੰ ਮੌਜੂਦਾ ਸਮੇਂ ਵਿੱਚ ਲੋਕਾਂ ’ਚ ਵੰਡੀਆਂ ਪਾਉਣ ਲਈ ਵਰਤਣਾ ਠੀਕ ਨਹੀਂ ਹੈ । ਪੰਜਾਬੀ ਫਿਲਮ ‘ਸਤਲੁਜ’ ਨੂੰ ਲੈ ਕੇ ਚੱਲ ਰਹੇ ਵਿਵਾਦ ਬਾਰੇ ਉਨ੍ਹਾਂ ਕਿਹਾ ਕਿ ਘਟਨਾਵਾਂ ਨੂੰ ਇਕ ਪਾਸੜ ਢੰਗ ਨਾਲ ਨਹੀਂ ਸਗੋਂ ਪੂਰੇ ਪ੍ਰਸੰਗ ’ਚ ਦੇਖਿਆ ਜਾਣਾ ਚਾਹੀਦਾ ਹੈ । ਉਨ੍ਹਾਂ ਕਿਹਾ ਕਿ ਜੇ ਕਰੀਬ 25 ਹਜ਼ਾਰ ਲੋਕ ਮਾਰੇ ਗਏ ਹਨ ਤਾਂ 1800 ਪੁਲਸ ਮੁਲਾਜ਼ਮ ਵੀ ਅੱਤਵਾਦ ਨਾਲ ਲੜਦੇ ਹੋਏ ਸ਼ਹੀਦ ਹੋਏ ਹਨ । ਇਸ ਤੋਂ ਇਲਾਵਾ ਹਜ਼ਾਰਾਂ ਬੇਗੁਨਾਹ ਨਾਗਰਿਕ ਵੀ ਆਪਣੀ ਜਾਨ ਗੁਆ ਬੈਠੇ । ਉਨ੍ਹਾਂ ਕਿਹਾ ਕਿ ਦੋਵੇਂ ਧਿਰਾਂ ਵੱਲੋਂ ਹੋਈਆਂ ਵਧੀਕੀਆਂ ਦੀ ਸੱਚਾਈ ਸਭ ਦੇ ਸਾਹਮਣੇ ਆਉਣੀ ਚਾਹੀਦੀ ਹੈ । ਉਨ੍ਹਾਂ ਕਿਹਾ ਕਿ ਪਤਾ ਨਹੀਂ ਕਿਸ ਨੇ ਫਿਲਮ ਹਟਵਾਈ ਹੈ ।

ਖਾਲੜਾ ਵਲੋਂ ਲਾਪਤਾ ਲੋਕਾਂ ਦੇ ਸਬੂਤ ਇਕੱਠੇ ਕਰਨਾ ਗਲਤ ਨਹੀਂ ਸੀ

ਸਤਲੁਜ ਫਿਲਮ (Sutlej Movie) ਪੰਜਾਬ ’ਚ ਥਾਂ-ਥਾਂ ’ਤੇ ਦਿਖਾਉਣ ਬਾਰੇ ਕੈਪਟਨ ਅਮਰਿੰਦਰ ਨੇ ਸਪੱਸ਼ਟ ਆਖਿਆ ਕਿ ਇਸ ਨਾਲ ਭਾਜਪਾ ਜਾਂ ਕਾਂਗਰਸ ਨੂੰ ਕੋਈ ਸਿਆਸੀ ਲਾਭ ਨਹੀਂ ਹੋਵੇਗਾ ਪਰ ਉਨ੍ਹਾਂ ਦਾ ਦਾਅਵਾ ਕੀਤਾ ਕਿ ਸ਼੍ਰੋਮਣੀ ਅਕਾਲੀ ਦਲ, ਵਾਰਿਸ ਪੰਜਾਬ ਅਤੇ ਅਕਾਲੀ ਦਲ (ਪੁਨਰ ਸੁਰਜੀਤ) ਇਸ ਮੁੱਦੇ ਤੋਂ ਲਾਹਾ ਲੈਣ ਦੀ ਉਮੀਦ ਕਰ ਰਹੇ ਹਨ । ਉਨ੍ਹਾਂ ਕਿਹਾ ਕਿ ਫਿਲਮ ਓ. ਟੀ. ਟੀ. ਪਲੇਟਫਾਰਮ ਤੋਂ ਹਟਾਉਣ ਮਗਰੋਂ ਹੀ ਲੋਕਾਂ ’ਚ ਇਸ ਪ੍ਰਤੀ ਦਿਲਚਸਪੀ ਵਧੀ ਹੈ । ਉਨ੍ਹਾਂ ਮਨੁੱਖੀ ਹੱਕਾਂ ਦੇ ਕਾਰਕੁਨ ਜਸਵੰਤ ਸਿੰਘ ਖਾਲੜਾ ਦਾ ਜਿ਼ਕਰ ਕਰਦਿਆਂ ਕਿਹਾ ਕਿ ਉਹ ਲਾਪਤਾ ਹੋਏ ਲੋਕਾਂ ਦੇ ਸਬੂਤ ਇਕੱਠੇ ਕਰ ਰਹੇ ਸਨ ਅਤੇ ਇਸ ’ਚ ਕੁਝ ਵੀ ਗਲਤ ਨਹੀਂ ਸੀ ।

Related Post

Instagram