

ਠੰਢ ਦੇ ਮੱਦੇਨਜ਼ਰ ਸਕੂਲਾਂ ਵਿੱਚ 7 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਚੰਡੀਗੜ੍ਹ, 31 ਦਸੰਬਰ : ਕੜਾਕੇ ਦੀ ਠੰਢ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਸਰਦ ਰੁੱਤ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਗਿਆ ਹੈ । ਇਸ ਸਬੰਧੀ ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਠੰਢ ਕਾਰਨ ਸੂਬੇ ਦੇ ਸਰਕਾਰੀ ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ 7 ਜਨਵਰੀ, 2025 ਤੱਕ ਛੁੱਟੀਆਂ ਕੀਤੀਆਂ ਗਈਆਂ ਹਨ ਅਤੇ ਸਾਰੇ ਸਕੂਲ 8 ਜਨਵਰੀ, 2025 ਨੂੰ ਆਮ ਵਾਂਗ ਖੁੱਲ੍ਹਣਗੇ ।
Related Post
Popular News
Hot Categories
Subscribe To Our Newsletter
No spam, notifications only about new products, updates.