
ਗੁਰੂ ਸਾਹਿਬਾਨ ਦੀ ਪਾਵਨ ਗੁਰਬਾਣੀ ਤੇ ਸਿੱਖਿਆਵਾਂ ਨੂੰ ਸਿਆਸੀ ਬਹਿਸ ਦਾ ਹਿੱਸਾ ਨਹੀਂ ਬਣਾਉਣਾ ਚਾਹੀਦਾ : ਕਮੇਟੀ
- by Jasbeer Singh
- July 6, 2024

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਆਯੋਜਿਤ ਗੁਰੂ ਸਾਹਿਬਾਨ ਦੀ ਪਾਵਨ ਗੁਰਬਾਣੀ ਤੇ ਸਿੱਖਿਆਵਾਂ ਨੂੰ ਸਿਆਸੀ ਬਹਿਸ ਦਾ ਹਿੱਸਾ ਨਹੀਂ ਬਣਾਉਣਾ ਚਾਹੀਦਾ : ਕਮੇਟੀ ਅੰਮ੍ਰਿਤਸਰ, 6 ਜੁਲਾਈ : ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਮਗਰੋਂ ਮੀਡੀਆ ਨਾਲ ਗੱਲਬਾਤ ਕਰਦਿਆਂ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਬੀਤੇ ਦਿਨੀਂ ਦੀ ਸੰਸਦ ਅੰਦਰ ਕਾਂਗਰਸ ਦੇ ਐੱਮਪੀ ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਫ਼ਲਸਫ਼ੇ ਅਤੇ ਉਨ੍ਹਾਂ ਦੀ ਤਸਵੀਰ ਨੂੰ ਆਧਾਰ ਬਣਾ ਕੇ ਕੀਤੀਆਂ ਗਈਆਂ ਟਿੱਪਣੀਆਂ ਦਾ ਸਖ਼ਤ ਨੋਟਿਸ ਲਿਆ ਹੈ। ਕਮੇਟੀ ਨੇ ਸਪੱਸ਼ਟ ਕੀਤਾ ਕਿ ਗੁਰੂ ਸਾਹਿਬਾਨ ਦੀ ਪਾਵਨ ਗੁਰਬਾਣੀ ਤੇ ਸਿੱਖਿਆਵਾਂ ਨੂੰ ਸਿਆਸੀ ਬਹਿਸ ਦਾ ਹਿੱਸਾ ਨਹੀਂ ਬਣਾਉਣਾ ਚਾਹੀਦਾ। ਇਸ ਸਬੰਧੀ ਪਾਸ ਕੀਤੇ ਗਏ ਮਤੇ ਵਿਚ ਕਿਹਾ ਕਿ ਅਕਸਰ ਹੀ ਸਿਆਸੀ ਲੋਕਾਂ ਵੱਲੋਂ ਅਜਿਹਾ ਕਰਨ ਨਾਲ ਗੁਰੂ ਸਾਹਿਬਾਨ ਦੇ ਮੌਲਿਕ ਸਿਧਾਂਤਾਂ ਤੇ ਪਾਵਨ ਗੁਰਬਾਣੀ ਦੇ ਅਰਥਾਂ ਵੀ ਵਿਆਖਿਆ ਗ਼ਲਤ ਕੀਤੀ ਜਾਂਦੀ ਹੈ, ਜਿਸ ਨਾਲ ਸਿੱਖ ਜਗਤ ਦੀਆਂ ਭਾਵਨਾਵਾਂ ਨੂੰ ਸੱਟ ਵੱਜਦੀ ਹੈ। ਰਾਹੁਲ ਗਾਂਧੀ ਵੱਲੋਂ ਸ੍ਰੀ ਗੁਰੁ ਨਾਨਕ ਦੇਵ ਜੀ ਦਾ ਜ਼ਿਕਰ ਕਰਦਿਆਂ ਇਹ ਕਹਿਣਾ ਕਿ ਗੁਰੂ ਸਾਹਿਬ ਦਾ ਸਰੂਪ (ਤਸਵੀਰ) ਅਭਯ ਮੁਦਰਾ ਨੂੰ ਦਰਸਾਉਂਦੀ ਹੈ, ਬਿਲਕੁਲ ਗ਼ਲਤ ਹੈ। ਮਤੇ ਵਿਚ ਸਪੱਸ਼ਟ ਕੀਤਾ ਗਿਆ ਕਿ ਗੁਰੂ ਸਾਹਿਬ ਨੇ ਅਜਿਹੀ ਕਿਸੇ ਵੀ ਮੁਦਰਾ ਜਾਂ ਆਸਣ ਨੂੰ ਮਾਨਤਾ ਨਹੀਂ ਦਿੱਤੀ, ਸਗੋਂ ਅਜਿਹੇ ਵਰਤਾਰੇ ਦਾ ਖੰਡਨ ਕਰਦਿਆਂ ਕੇਵਲ ਇਕ ਅਕਾਲ ਪੁਰਖ ਨਾਲ ਜੁੜਨ ਦਾ ਉਪਦੇਸ਼ ਦਿੱਤਾ ਹੈ। ਅੰਤ੍ਰਿੰਗ ਕਮੇਟੀ ਨੇ ਇਸ ਮਤੇ ਰਾਹੀਂ ਲੋਕ ਸਭਾ ਤੇ ਰਾਜ ਸਭਾ ਦੋਵਾਂ ਸਦਨਾਂ ਦੇ ਸਪੀਕਰਾਂ ਨੂੰ ਅਪੀਲ ਕੀਤੀ ਕਿ ਉਹ ਸੰਸਦ ਅੰਦਰ ਇਹ ਯਕੀਨੀ ਬਣਾਉਣ ਕਿ ਸੰਸਦ ਦੀ ਕਾਰਵਾਈ ਸਮੇਂ ਕਿਸੇ ਦੀਆਂ ਵੀ ਧਾਰਮਿਕ ਭਾਵਨਾਵਾਂ ਨੂੰ ਸੱਟ ਨਾ ਵੱਜੇ।
Popular Tags:
Related Post
Popular News
Hot Categories
Subscribe To Our Newsletter
No spam, notifications only about new products, updates.