post

Jasbeer Singh

(Chief Editor)

Punjab

ਗ੍ਰਹਿ ਮੰਤਰਾਲਾ ਨੇ ਸੀ. ਬੀ. ਆਈ. ਨੂੰ ਦਿੱਤੀ ਭੁੱਲਰ ਖਿਲਾਫ਼ ਕੇਸ ਅੱਗੇ ਚਲਾਉਣ ਦੀ ਮਨਜ਼ੂਰੀ

post-img

ਗ੍ਰਹਿ ਮੰਤਰਾਲਾ ਨੇ ਸੀ. ਬੀ. ਆਈ. ਨੂੰ ਦਿੱਤੀ ਭੁੱਲਰ ਖਿਲਾਫ਼ ਕੇਸ ਅੱਗੇ ਚਲਾਉਣ ਦੀ ਮਨਜ਼ੂਰੀ ਚੰਡੀਗੜ੍ਹ, 18 ਫਰਵਰੀ 2026 : ਭ੍ਰਿਸ਼ਟਾਚਾਰ ਦੇ ਕੇਸ ਵਿਚ ਸੀ. ਬੀ. ਆਈ. ਵਲੋਂ ਪਕੜੇ ਗਏ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਖਿਲਾਫ਼ ਕੇਸ ਅੱਗੇ ਚਲਾਉਣ ਦੀ ਗ੍ਰਹਿ ਮੰਤਰਾਲਾ ਨੇ ਮਨਜ਼ੂਰੀ ਦੇ ਦਿੱਤੀ ਹੈ। ਕੀ ਹੋਵੇਗਾ ਇਸ ਮਨਜ਼ੂਰੀ ਨਾਲ ਮਿਲੀ ਜਾਣਕਾਰੀ ਮੁਤਾਬਕ ਜੋ ਹਾਲ ਹੀ ਵਿਚ ਗ੍ਰਹਿ ਮੰਤਰਾਲਾ ਨੇ ਮੁਅੱਤਲ ਚੱਲ ਰਹੇ ਡੀ. ਆਈ. ਜੀ. ਹਰਚਰਨ ਸਿੰਘ ਭੁੱਲਰ ਖਿਲਾਫ਼ ਕੇਸ ਸੀ. ਬੀ. ਆਈ. ਨੂੰ ਅੱਗੇ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਦੇ ਚਲਦਿਆਂ ਹੁਣ ਮਾਮਲੇ ਦੀ ਅਗਲੀ ਸੁਣਵਾਈ ਜਿਥੇ 22 ਫਰਵਰੀ ਨੂੰ ਹੋਵੇਗੀ, ਉਥੇ ਹੀ ਹੁਣ ਇਹ ਸੁਣਵਾਈ ਸੀ. ਬੀ. ਆਈ. ਦੀ ਵਿਸ਼ੇਸ਼ ਅਦਾਲਤ ਵਿਚ ਹੀ ਹੋਵੇਗੀ। ਸੀ. ਬੀ. ਆਈ. ਨੇ ਕੀਤੀ ਹੈ ਇੱਕ ਹੋਰ ਚਾਰਜਸ਼ੀਟ ਦਾਇਰ ਜਾਣਕਾਰੀ ਮੁਤਾਬਕ ਚਾਰਜਸ਼ੀਟ ਵਿਚ ਨਵੇਂ ਸਬੂਤ ਅਤੇ ਕੁਝ ਨਵੇਂ ਗਵਾਹ ਸ਼ਾਮਲ ਕੀਤੇ ਗਏ ਹਨ, ਜੋ ਦਰਸਾਉਂਦੇ ਹਨ ਕਿ ਜਾਂਚ ਏਜੰਸੀ ਨੇ ਕੇਸ ਨੂੰ ਮਜ਼ਬੂਤ ਕਰਨ ਲਈ ਹੋਰ ਸਬੂਤ ਇਕੱਠੇ ਕੀਤੇ ਹਨ । ਪਿਛਲੇ ਸੋਮਵਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਉਸਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ, ਜਿਸ ਕਾਰਨ ਹਰਚਰਨ ਸਿੰਘ ਭੁੱਲਰ ਨੂੰ ਜੇਲ੍ਹ ‘ਚ ਰਹਿਣਾ ਪਿਆ। ਕੀ ਆਖਿਆ ਭੁੱਲਰ ਦੇ ਵਕੀਲ ਨੇ ਇਸ ਮੌਕੇ ਹਰਚਰਨ ਸਿੰਘ ਭੁੱਲਰ ਦੇ ਵਕੀਲ ਨੇ ਕਿਹਾ ਕਿ “ਸੇਵਾ ਪਾਣੀ” ਸ਼ਬਦ, ਜਿਸਦੀ ਵਰਤੋਂ ਸੀ. ਬੀ. ਆਈ. ਨੇ ਰਿਸ਼ਵਤ ਦਾ ਵਰਣਨ ਕਰਨ ਲਈ ਕੀਤੀ ਹੈ, ਉਸਦਾ ਮਤਲਬ ਕੁਝ ਹੋਰ ਹੋ ਸਕਦਾ ਹੈ । ਉਨ੍ਹਾਂ ਕਿਹਾ ਕਿ ਇਹ ਜ਼ਰੂਰੀ ਨਹੀਂ ਕਿ ਰਿਸ਼ਵਤ ਹੀ ਹੋਵੇ। ਹਾਲਾਂਕਿ, ਚੰਡੀਗੜ੍ਹ ਸੀਬੀਆਈ ਅਦਾਲਤ ਨੇ ਪਹਿਲਾਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਸੀ। ਸੀ. ਬੀ. ਆਈ. ਦੇ ਵਕੀਲ ਨੇ ਕੀ ਆਖਿਆ ਇਸ ਮੌਕੇ ਸੀ. ਬੀ. ਆਈ. ਦੇ ਵਕੀਲ ਨੇ ਕਿਹਾ ਕਿ ਹਰਚਰਨ ਭੁੱਲਰ ਇੰਨਾ ਉੱਚ-ਅਹੁਦੇ ‘ਤੇ ਸੀ ਅਤੇ ਇੱਕ ਸਾਬਕਾ ਡੀ. ਜੀ. ਪੀ. ਦਾ ਪੁੱਤਰ ਸੀ, ਇਸ ਲਈ ਜਾਂਚ ਏਜੰਸੀ ਨੇ ਸਾਰੇ ਸਬੂਤ ਇਕੱਠੇ ਕਰਨ ਤੋਂ ਬਾਅਦ ਹੀ ਗ੍ਰਿਫ਼ਤਾਰੀ ਕੀਤੀ । ਉਸਦੀ ਰਿਸ਼ਵਤ ਲੈਣ ਦੀ ਰਫ਼ਤਾਰ ਬਹੁਤ ਤੇਜ਼ ਸੀ, ਇਸੇ ਕਰਕੇ ਡੀ. ਆਈ. ਜੀ. ਦੇ ਅਹੁਦੇ ‘ਤੇ ਬੈਠੇ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੂਰਾ ਦੇਸ਼ ਹਿੱਲ ਗਿਆ ਸੀ।

Related Post

Instagram