
ਗ੍ਰਹਿ ਮੰਤਰਾਲਾ ਨੇ ਦਿੱਤੀ ਈ. ਡੀ. ਨੂੰ ਆਪ ਨੇਤਾ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ
- by Jasbeer Singh
- February 14, 2025

ਗ੍ਰਹਿ ਮੰਤਰਾਲਾ ਨੇ ਦਿੱਤੀ ਈ. ਡੀ. ਨੂੰ ਆਪ ਨੇਤਾ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਨਵੀਂ ਦਿੱਲੀ : ਭਾਰਤ ਦੇਸ਼ ਦੇ ਗ੍ਰਹਿ ਮੰਤਰਾਲਾ ਨੇ ਕੇਂਦਰੀ ਜਾਂਚ ਏਜੰਸੀ ਐਨਫੋਰਸਮੈਂਟ ਡਾਇਰੈਕਟੋਰੇਟ ਨੂੰ ਆਮ ਆਦਮੀ ਪਾਰਟੀ ਦੇ ਚੋਟੀ ਦੇ ਨੇਤਾ ਤੇ ਸਾਬਕਾ ਮੰਤਰੀ ਸਤੇਂਦਰ ਜੈਨ ਵਿਰੁੱਧ ਮਨੀ ਲਾਂਡਰਿੰਗ ਮਾਮਲੇ ਵਿਚ ਭਾਰਤੀ ਸਿਵਲ ਡਿਫੈਂਸ ਕੋਡ 2023 ਦੀ ਧਾਰਾ 218 ਤਹਿਤ ਅਦਾਲਤ ਵਿਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ । ਦੱਸਣਯੋਗ ਹੈ ਕਿ ਅਜਿਹਾ ਹੋਣ ਨਾਲ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀਆਂ ਮੁਸ਼ਕਲਾਂ ਵਧ ਗਈਆਂ ਹਨ ਤੇ ਉਪਰੋਕਤ ਬੇਨਤੀ ਗ੍ਰਹਿ ਮੰਤਰਾਲੇ ਨੇ ਰਾਸ਼ਟਰਪਤੀ ਨੂੰ ਕੀਤੀ ਹੈ । ਇਥੇ ਹੀ ਬਸ ਨਹੀਂ ਕੇਂਦਰੀ ਗ੍ਰਹਿ ਮੰਤਰਾਲੇ ਨੇ ਸਿਰਫ਼ ਸਤੇਂਦਰ ਜੈਨ ਖਿਲਾਫ਼ ਮਨੀ ਲਾਂਡਰਿੰਗ ਮਾਮਲੇ ਵਿਚ ਕੇਸ ਚਲਾਏ ਜਾਣ ਦੀ ਮਨਜ਼ੂਰੀ ਹੀ ਨਹੀਂ ਮੰਗੀ ਸੀ ਬਲਕਿ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਦੀ ਮੰਗ ਵੀ ਕੀਤੀ ਹੈ । ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਗ੍ਰਹਿ ਮੰਤਰਾਲੇ ਨੇ ਈ. ਡੀ. ਨੂੰ `ਆਪ` ਨੇਤਾ ਅਤੇ ਦਿੱਲੀ ਦੇ ਸਾਬਕਾ ਮੰਤਰੀ ਸਤੇਂਦਰ ਜੈਨ `ਤੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ ।