
ਮਾਨ ਸਰਕਾਰ ਨੇ ਸੂਬੇ ਦੇ ਲੋਕ ਪੱਖੀ ਕੰਮਾਂ ਨੂੰ ਦਿੱਤੀ ਪਹਿਲ : ਐਮ ਐਲ ਏ ਗੁਰਲਾਲ ਘਨੌਰ
- by Jasbeer Singh
- August 2, 2024

ਮਾਨ ਸਰਕਾਰ ਨੇ ਸੂਬੇ ਦੇ ਲੋਕ ਪੱਖੀ ਕੰਮਾਂ ਨੂੰ ਦਿੱਤੀ ਪਹਿਲ : ਐਮ ਐਲ ਏ ਗੁਰਲਾਲ ਘਨੌਰ ਐਮ ਐਲ ਏ ਗੁਰਲਾਲ ਘਨੌਰ ਨੇ ਹਲਕਾ ਵਾਸੀਆਂ ਦੀਆਂ ਸੁਣੀਆ ਸਮੱਸਿਆਵਾਂ ਘਨੌਰ, 2 ਅਗਸਤ (): ਪੰਜਾਬ ਦੇਸ਼ ਦਾ ਇੱਕੋ-ਇੱਕ ਸੂਬਾ ਹੈ, ਜਿੱਥੇ ਮੁੱਖ ਮੰਤਰੀ ਪੰਜਾਬ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਰਾਜ ਸਰਕਾਰ ਵੱਲੋਂ ਸਰਕਾਰ ਆਪ ਕੇ ਦੂਆਰ ਅਤੇ ਲੋਕ ਮਿਲਣੀ ਪ੍ਰੋਗਰਾਮ ਤਹਿਤ ਪਬਲਿਕ ਦੀਆਂ ਰੋਜ਼ਮਰ੍ਹਾ ਦੀਆਂ ਦੁੱਖ ਤਕਲੀਫਾਂ ਅਤੇ ਸ਼ਿਕਾਇਤਾਂ ਨੂੰ ਸੁਣ ਕੇ ਸੰਬੰਧਿਤ ਅਧਿਕਾਰੀਆਂ ਰਾਹੀ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾਂਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਐਮ ਐਲ ਏ ਗੁਰਲਾਲ ਘਨੌਰ ਨੇ ਆਪਣੇ ਦਫਤਰ ਯੂਨੀਵਰਸਿਟੀ ਵਿੱਖੇ ਹਲਕਾ ਘਨੌਰ ਦੇ ਵੱਖ-ਵੱਖ ਪਿੰਡਾ ਦੇ ਲੋਕਾ ਦੀਆ ਸਮੱਸਿਆਵਾਂ ਸੁਣਦਿਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਉਨ੍ਹਾਂ ਇਸ ਗੱਲ ਨੂੰ ਯਕੀਨੀ ਬਣਾਇਆਂ ਕਿ ਘਨੌਰ ਚ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜਾਂ ਨੂੰ ਕੀਤਾ ਜਾਵੇਗਾ ,ਭਾਵੇ ਕਿ ਪਿਛਲੀਆਂ ਸਰਕਾਰਾਂ ਵਲੋਂ ਘਨੌਰ ਨੂੰ ਵਿਕਾਸ ਕਾਰਜਾਂ ਪੱਖੋਂ ਅਣਗੋਲਿਆਂ ਕਰਕੇ ਪਬਲਿਕ ਨੂੰ ਬੂਨਿਆਦੀ ਸਹੂਲਤਾਂ ਤੋ ਵਾਂਝਾ ਰੱਖਿਆ ਸੀ।ਇਸ ਮੌਕੇ ਐਮ ਐਲ ਏ ਗੁਰਲਾਲ ਘਨੌਰ ਨੇ ਪਿੰਡਾਂ ਦੇ ਸਾਂਝੇ ਮੁੱਦਿਆਂ ਤੇ ਵਿਚਾਰ ਵਟਾਂਦਰਾ ਕਰਦੇ ਹੋਏ ਕਿਹਾ ਕਿ ਮਾਨ ਸਰਕਾਰ ਪੰਜਾਬ 'ਚ ਲੋਕ ਪੱਖੀ ਕੰਮ ਕਰ ਰਹੀ ਹੈ ਅਤੇ ਇਸੇ ਤਰਾਂ ਹੀ ਲੋਕ ਹਿੱਤ ਦੇ ਕੰਮ ਲਗਾਤਾਰ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਗਰਾਉਡ ਲੈਵਲ 'ਤੇ ਪਬਲਿਕ ਨਾਲ ਸਿੱਧਾ ਰਬਤਾ ਕਰਕੇ ਹਰੇਕ ਮੁਸ਼ਕਿਲਾਂ ਦਾ ਹੱਲ ਸਮੇ ਸਿਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਲਈ ਰੀੜ੍ਹ ਦੀ ਹੱਡੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਖੇਡ ਨਾਲ ਜੋੜਨ ਲਈ ਪਹਿਲ ਦੇ ਆਧਾਰ ਤੇ ਕੰਮ ਕੀਤਾ ਜਾ ਰਿਹਾ ਹੈ। ਕਿਉਂਕਿ ਜੇਕਰ ਦੇਸ਼ ਦੀ ਨੌਜਵਾਨ ਪੀੜ੍ਹੀ ਸਹੀ ਹੋਵੇਗੀ ਤਾਂ ਹੀ ਇੱਕ ਚੰਗੇ ਦੇਸ਼ ਦਾ ਭਵਿੱਖ ਚੰਗਾ ਹੋਵੇਗਾ। ਇਸ ਮੌਕੇ ਹਲਕਾ ਘਨੌਰ ਦੇ ਵੱਖ-ਵੱਖ ਪਿੰਡਾ ਦੇ ਮੋਹਤਬਰ ਵਿਆਕਤੀ,ਪਾਰਟੀ ਵਰਕਰ ਅਤੇ ਅਹੁਦੇਦਾਰ ਮੌਜੂਦ ਸਨ।