post

Jasbeer Singh

(Chief Editor)

National

ਮਾਨਯੋਗ ਸੁਪਰੀਮ ਕੋਰਟ ਨੇ ਸ਼ੁਰੂ ਕੀਤੀ ਮੈਡੀਕਲ ਦਾਖਲਾ ਪ੍ਰੀਖਿਆ ‘ਤੇ ਸੁਣਵਾਈ

post-img

ਮਾਨਯੋਗ ਸੁਪਰੀਮ ਕੋਰਟ ਨੇ ਸ਼ੁਰੂ ਕੀਤੀ ਮੈਡੀਕਲ ਦਾਖਲਾ ਪ੍ਰੀਖਿਆ ‘ਤੇ ਸੁਣਵਾਈ ਨਵੀਂ ਦਿੱਲੀ, 22 ਜੁਲਾਈ : ਸੁਪਰੀਮ ਕੋਰਟ ਨੇ ਵਿਵਾਦਤ ਮੈਡੀਕਲ ਦਾਖਲਾ ਪ੍ਰੀਖਿਆ ‘ਤੇ ਸੁਣਵਾਈ ਸ਼ੁਰੂ ਕਰ ਦਿੱਤੀ ਹੈ। ਨੀਟ-ਯੂਜੀ 2024 ਪੇਪਰ ਦੇ ਉਮੀਦਵਾਰਾਂ ਵੱਲੋਂ ਪੇਸ਼ ਵਕੀਲ ਨੇ ਅਦਾਲਤ ਨੂੰ ਦੱਸਿਆ ਕਿ ਕੌਮੀ ਪ੍ਰੀਖਿਆ ਏਜੰਸੀ ਨੇ ਪ੍ਰਸ਼ਨ ਪੱਤਰ ਲੀਕ ਹੋਣ ਅਤੇ ਪ੍ਰਸ਼ਨ ਪੱਤਰ ਨੂੰ ਵ੍ਹਾਟਸਐਪ ਰਾਹੀਂ ਸਾਂਝਾ ਕੀਤੇ ਜਾਣ ਕੀ ਗੱਲ ਕਬੂਲੀ ਹੈ। ਸੁਣਵਾਈ ਸ਼ੁਰੂ ਹੋਣ ਤੋਂ ਬਾਅਦ ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਦਰੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੇ ਬੈਂਚ ਨੇ ਵਕੀਲਾਂ ਨੂੰ ਪੁੱਛਿਆ ਕਿ ਕੇਂਦਰਵਾਰ ਅਤੇ ਸ਼ਹਿਰਵਾਰ ਨਤੀਜੇ ਘੋਸ਼ਿਤ ਕਰਨ ਨਾਲ ਕੀ ਸਾਹਮਣੇ ਆਇਆ ਹੈ। ਬੈਂਚ ਵੱਲੋਂ ਸੁਣਵਾਈ ਜਾਰੀ ਹੈ। ਸ਼ਨੀਵਾਰ ਨੂੰ ਨੀਟ ਨਤੀਜੇ ਦੇ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਪਤਾ ਲੱਗਾ ਹੈ ਕਿ ਪ੍ਰਸ਼ਨ ਪੱਤਰ ਲੀਕ ਅਤੇ ਹੋਰ ਬੇਨਿਯਮੀਆਂ ਤੋਂ ਕਥਿਤ ਤੌਰ ‘ਤੇ ਲਾਭ ਲੈਣ ਵਾਲੇ ਉਮੀਦਵਾਰਾਂ ਦਾ ਪ੍ਰਦਰਸ਼ਨ ਚੰਗਾ ਨਹੀਂ ਰਿਹਾ, ਪਰ ਕੁਝ ਕੇਂਦਰਾਂ ‘ਤੇ ਬਹੁਤ ਸਾਰੇ ਵਿਦਿਆਰਥੀਆਂ ਨੇ ਪ੍ਰੀਖਿਆ ਵਿਚ ਵਧੀਆ ਪ੍ਰਦਰਸ਼ਨ ਕੀਤਾ ਹੈ।

Related Post