ਅਜਾਦੀ ਦਿਵਸ ਮੌਕੇ ਯੁੱਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦਾ ਸਨਮਾਨ
- by Jasbeer Singh
- August 17, 2024
ਅਜਾਦੀ ਦਿਵਸ ਮੌਕੇ ਯੁੱਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦਾ ਸਨਮਾਨ ਰਾਜਪੁਰਾ, 17 ਅਗਸਤ : ਅਜਾਦੀ ਦਿਹਾੜੇ ਦੇ 78ਵੇਂ ਸਮਾਰੋਹ ਮੌਕੇ ਯੁੱਵਕ ਸੇਵਾਵਾਂ ਕਲੱਬ ਪਿੰਡ ਖਾਨਪੁਰ ਗੰਡਿਆ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਦਾ ਜ਼ਿਲ੍ਹਾ ਪੱਧਰੀ ਸਮਾਰੋਹ ਦੇ ਮੁੱਖ ਮਹਿਮਾਨ ਵਿੱਤ ਮੰਤਰੀ ਪੰਜਾਬ ਹਰਪਾਲ ਸਿੰਘ ਚੀਮਾਂ ਵੱਲੋਂ ਉਨ੍ਹਾਂ ਦੀਆਂ ਕਲੱਬ ਦੁਆਰਾ ਕੀਤੀਆਂ ਗਈਆਂ ਪ੍ਰਾਪਤੀਆਂ ਬਦਲੇ ਸਨਮਾਨ ਚਿੰਨ੍ਹ ਅਤੇ ਪ੍ਰਮਾਣ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹਲਕਾ ਘਨੋਰ ਦੇ ਵਿਧਾਇਕ ਗੁਰਲਾਲ ਸਿੰਘ ਅਤੇ ਹਲਕਾ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਪ੍ਰਧਾਨ ਭੁਪਿੰਦਰ ਭਿੰਦਾ ਨੂੰ ਮੁਬਾਰਕਾਂ ਦਿੱਤੀਆਂ। ਜਿਕਰਯੋਗ ਹੈ ਕਿ ਭੁਪਿੰਦਰ ਸਿੰਘ ਭਿੰਦਾ ਨੇ ਯੁੱਵਕ ਸੇਵਾਵਾਂ ਕਲੱਬ ਦੇ ਪ੍ਰਧਾਨ ਵੱਜੋਂ ਆਪਣੀ ਟੀਮ ਦੇ ਨਾਲ ਮੁਫਤ ਮੈਡੀਕਲ ਚੈਕਅੱਪ ਕੈਂਪ, ਖੂਨਦਾਨ ਕੈਂਪ, ਹੜ੍ਹ ਪੀੜ੍ਹਤਾਂ ਦੀ ਮਦਦ, ਕੋਵਿਡ 19 ਦੌਰਾਨ ਵਿਸ਼ੇਸ਼ ਉਪਰਾਲਿਆਂ ਅਤੇ ਸਭਿਆਚਾਰਕ ਮੇਲਿਆਂ ਸਮੇਤ ਸਮਾਜ ਸੇਵੀ ਕੰਮਾਂ ਵਿੱਚ ਵੱਧ ਚੜ੍ਹ ਕੇ ਭਾਗ ਲਿਆ। ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਪੰਜਾਬ ਸਰਕਾਰ ਦੁਆਰਾ ਦਿੱਤੇ ਗਏ ਮਾਣ ਸਨਮਾਨ ਬਦਲੇ ਧੰਨਵਾਦ ਕੀਤਾ।
