post

Jasbeer Singh

(Chief Editor)

Latest update

ਸਾਥੀ ਨਾਲ ਘੁੰਮਣ ਦੀ ਯੋਜਨਾ, ਰਿਸ਼ਤਿਆਂ 'ਚ ਆਵੇਗੀ ਮਿਠਾਸ, ਪੜ੍ਹੋ ਰਾਸ਼ੀਫਲ....

post-img

ਮੇਖ : ਜਨਰਲ ਤੌਰ ’ਤੇ ਸਟ੍ਰਾਂਗ ਸਿਤਾਰਾ ਆਪ ਨੂੰ ਹਰ ਮੋਰਚੇ ’ਤੇ ਹਾਵੀ-ਪ੍ਰਭਾਵੀ ਐਕਟਿਵ ਰੱਖੇਗਾ, ਮਨੋਬਲ ਵਧੇਗਾ, ਜਨਰਲ ਹਾਲਾਤ ਵੀ ਬਿਹਤਰ ਬਣੇ ਰਹਿਣਗੇ। ਬ੍ਰਿਖ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਸੀਮਾ ’ਚ ਖਾਣਾ-ਪੀਣਾ ਕਰਨਾ ਸਹੀ ਰਹੇਗਾ, ਐਗਰੀਮੈਂਟ ਵੀ ਅੱਖਾਂ ਪੂਰੀ ਤਰ੍ਹਾਂ ਖੋਲ੍ਹ ਕੇ ਕਰਨਾ ਚਾਹੀਦਾ ਹੈ। ਮਿਥੁਨ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਸਫਲਤਾ ਸਾਥ ਦੇਵੇਗੀ, ਪਰਿਵਾਰਕ ਮੋਰਚੇ ’ਤੇ ਮਿਠਾਸ-ਸਦਭਾਅ, ਸਹਿਯੋਗ ਬਣਿਆ ਰਹੇਗਾ। ਕਰਕ : ਨਾ ਤਾਂ ਸ਼ਤਰੂ ਨੂੰ ਕਮਜ਼ੋਰ ਸਮਝੋ ਅਤੇ ਨਾ ਹੀ ਉਸਦੀ ਅਣਦੇਖੀ ਕਰੋ, ਮਨ ਵੀ ਅਸ਼ਾਂਤ-ਡਿਸਟਰਬ ਜਿਹਾ ਰਹੇਗਾ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ। ਸਿੰਘ : ਸੰਤਾਨ ਦੇ ਸਹਿਯੋਗੀ ਅਤੇ ਸੁਪੋਰਟਿਵ ਰੁਖ ’ਤੇ ਭਰੋਸਾ ਕਰਨਾ ਸਹੀ ਰਹੇਗਾ, ਯਤਨ ਕਰਨ ’ਤੇ ਕੋਈ ਸਕੀਮ-ਪ੍ਰੋਗਰਾਮ ਵੀ ਕੁਝ ਅੱਗੇ ਵਧੇਗਾ। ਕੰਨਿਆ : ਕਿਸੇ ਅਦਾਲਤੀ ਕੰਮ ਲਈ ਆਪ ਦੀ ਭੱਜਦੌੜ ਚੰਗਾ ਨਤੀਜਾ ਦੇਵੇਗੀ, ਮਾਣ-ਸਨਮਾਨ ਦੀ ਪ੍ਰਾਪਤੀ ਪਰ ਸੁਭਾਅ ’ਚ ਗੁੱਸਾ ਬਣਿਆ ਰਹੇਗਾ। ਤੁਲਾ : ਕਿਸੇ ਵੱਡੇ ਆਦਮੀ ਦੀ ਮਦਦ ਲੈਣ ਲਈ ਜੇ ਆਪ ਉਸ ਨੂੰ ਅਪਰੋਚ ਕਰੋਗੇ, ਤਾਂ ਉਹ ਆਪ ਦੀ ਗੱਲ ਧੀਰਜ, ਧਿਆਨ ਅਤੇ ਹਮਦਰਦੀ ਨਾਲ ਸੁਣੇਗਾ। ਬ੍ਰਿਸ਼ਚਕ : ਟੀਚਿੰਗ,ਕੋਚਿੰਗ, ਮੈਡੀਸਨ, ਡਿਜ਼ਾਈਨਿੰਗ, ਟੂਰਿਜ਼ਮ, ਕੰਸਲਟੈਂਸੀ, ਪ੍ਰਿੰਟਿੰਗ, ਪਬਲਿਸ਼ਿੰਗ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਲਾਭ ਮਿਲੇਗਾ। ਧੰਨੁ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਕੋਸ਼ਿਸ਼ਾਂ ਪ੍ਰੋਗਰਾਮਾਂ ’ਚ ਸਫਲਤਾ ਮਿਲੇਗੀ, ਪਾਣੀ ਅਤੇ ਠੰਡੀਆਂ ਵਸਤਾਂ ਦੀ ਵਰਤੋਂ ਪਰਹੇਜ਼ ਨਾਲ ਕਰੋ। ਮਕਰ : ਕਿਸੇ ’ਤੇ ਨਾ ਤਾਂ ਜ਼ਿਆਦਾ ਭਰੋਸਾ ਕਰੋ ਅਤੇ ਨਾ ਹੀ ਕਿਸੇ ਦੀ ਜ਼ਿੰਮੇਵਾਰੀ ’ਚ ਫਸੋ ਪਰ ਜਨਰਲ ਹਾਲਾਤ ਪਹਿਲੇ ਦੀ ਤਰ੍ਹਂ ਬਣੇ ਰਹਿਣਗੇ। ਕੁੰਭ : ਸਿਤਾਰਾ ਧਨ ਲਾਭ ਲਈ ਚੰਗਾ, ਯਤਨ ਕਰਨ ’ਤੇ ਕੋਈ ਕੰਮਕਾਜੀ ਰੁਕਾਵਟ ਮੁਸ਼ਕਲ ਵੀ ਹਟੇਗੀ, ਕਾਰੋਬਾਰੀ ਟੂਰਿੰਗ ਵੀ ਫਰੂਟਫੁਲ ਰਹੇਗੀ। ਮੀਨ : ਰਾਜ ਦਰਬਾਰ ’ਚ ਜਾਣ ’ਤੇ ਆਪ ਦੇ ਪੱਖ ਦੀ ਬਿਹਤਰ ਸੁਣਵਾਈ ਹੋਵੇਗੀ, ਵੱਡੇ ਲੋਕ ਮਿਹਰਬਾਨ ਅਤੇ ਸੁਪੋਰ ਟਿਵ ਬਣੇ ਰਹਿਣਗੇ।

Related Post