post

Jasbeer Singh

(Chief Editor)

Latest update

ਕਾਰੋਬਾਰ 'ਤੇ ਕਿਵੇਂ ਰਹੇਗੀ ਗ੍ਰਹਿ ਦਸ਼ਾ...

post-img

ਮੇਖ : ਵਿਰੋਧੀ ਪੱਖ ਨੂੰ ਕਮਜ਼ੋਰ ਸਮਝਣ ਦੀ ਗਲਤੀ ਨਾ ਕਰੋ, ਕਿਉਂਕਿ ਕਮਜ਼ੋਰ ਦਿਸਣ ਵਾਲਾ ਸ਼ਤਰੂ ਵੀ ਆਪ ਲਈ ਮੁਸੀਬਤ ਪੈਦਾ ਕਰਨ ਵਾਲਾ ਹੋ ਸਕਦਾ ਹੈ। ਬ੍ਰਿਖ : ਸੰਤਾਨ ਬੇਸ਼ਕ ਆਪ ਨਾਲ ਖੜ੍ਹੀ ਨਜ਼ਰ ਤਾਂ ਆਵੇਗੀ ਪਰ ਉਸਦਾ ਰੁਖ ਕੁਝ ਉਖੜਿਆ-ਉਖੜਿਆ ਰਹੇਗਾ ਅਤੇ ਪੂਰੀ ਤਰ੍ਹਾਂ ਸਹਿਯੋਗ ਵਾਲਾ ਨਾ ਹੋਵੇਗਾ, ਇਸ ਲਈ ਸੁਚੇਤ ਰਹੋ। ਮਿਥੁਨ : ਕੋਰਟ-ਕਚਹਿਰੀ ’ਚ ਜਾਣ ਦਾ ਜੇ ਕੋਈ ਪ੍ਰੋਗਰਾਮ ਹੋਵੇ ਤਾਂ ਉਸ ਨੂੰ ਟਾਲ ਦਿਓ, ਕਿਉਂਕਿ ਉਥੇ ਆਪ ਦੇ ਪੱਖ ਦੀ ਪੂਰੀ ਤਰ੍ਹਾਂ ਸੁਣਵਾਈ ਨਾ ਹੋਵੇਗੀ ਕਰਕ : ਹਲਕੀ ਸੋਚ ਅਤੇ ਨੇਚਰ ਵਾਲੇ ਸਾਥੀ ਆਪ ਦੀ ਕਿਸੇ ਗੱਲ ਵੱਲ ਧਿਆਨ ਨਾ ਦੇਣਗੇ ਅਤੇ ਨਾ ਹੀ ਉਸ ਨੂੰ ਇੰਪੋਰਟੈਂਸ ਦੇਣਗੇ, ਇਸ ਲਈ ਅਜਿਹੇ ਲੋਕਾਂ ਤੋਂ ਸੁਚੇਤ ਰਹੋ। ਸਿੰਘ : ਸਿਤਾਰਾ ਬੇਸ਼ਕ ਕੰਮਕਾਜੀ ਕੰਮਾਂ ਲਈ ਚੰਗਾ ਹੋਵੇਗਾ ਤਾਂ ਵੀ ਕੰਮਕਾਜ ਬਾਰੇ ਲਾਪਰਵਾਹੀ ਪ੍ਰੇਸ਼ਾਨੀ ਵਧਾਉਣ ਵਾਲੀ ਹੋ ਸਕਦੀ ਹੈ। ਕੰਨਿਆ : ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ, ਕੋਈ ਵੀ ਕੰਮ ਅਣਮੰਨੇ ਮਨ ਨਾਲ ਨਾ ਕਰੋ, ਕਿਉਂਕਿ ਉਸ ਦੇ ਸਿਰੇ ਚੜ੍ਹਣ ਦੀ ਕੋਈ ਆਸ ਨਾ ਹੋਵੇਗੀ। ਤੁਲਾ : ਸਮਾਂ ਉਲਝਣਾ–ਝਮੇਲਿਆਂ, ਪੇਚੀਦਗੀਆਂ ਵਾਲਾ ਹੈ, ਇਸ ਲਈ ਕਿਸੇ ਵੀ ਜ਼ਰੂਰੀ ਕੰਮ ਨੂੰ ਹੱਥ ’ਚ ਨਾ ਲਓ, ਨੁਕਸਾਨ ਦਾ ਡਰ। ਬ੍ਰਿਸ਼ਚਕ : ਖੇਤੀ ਉਤਪਾਦਾਂ, ਖੇਤੀ ਉਪਕਰਨਾਂ, ਖਾਦਾਂ-ਬੀਜਾਂ, ਕਰਿਆਨਾ ਵਸਤਾਂ ਦਾ ਕੰਮ ਕਰਨ ਵਾਲਿਆਂ ਨੂੰ ਆਪਣੇ ਕੰਮਾਂ ’ਚ ਭਰਪੂਰ ਲਾਭ ਮਿਲੇਗਾ। ਧਨ : ਸਰਕਾਰੀ ਕੰਮਾਂ ਲਈ ਸਿਤਾਰਾ ਕਮਜ਼ੋਰ, ਇਸ ਲਈ ਕੋਈ ਵੀ ਸਰਕਾਰੀ ਯਤਨ ਅਣਮੰਨੇ ਮਨ ਨਾਲ ਨਾ ਕਰੋ, ਮਨ ਵੀ ਅਸ਼ਾਂਤ-ਪ੍ਰੇਸ਼ਾਨ ਰਹਿ ਸਕਦਾ ਹੈ। ਮਕਰ : ਕਿਸੇ ਵੀ ਧਾਰਮਿਕ ਕੰਮ ਨਾਲ ਜੁੜਣ, ਧਾਰਮਿਕ ਲਿਟਰੇਚਰ ਪੜ੍ਹਨ ਅਤੇ ਭਜਨ-ਕੀਰਤਨ-ਸਤਿਸੰਗ ਸੁਣਨ ’ਚ ਜੀਅ ਲੱਗੇਗਾ। ਕੁੰਭ : ਸਿਤਾਰਾ ਸਿਹਤ ਲਈ ਕਮਜ਼ੋਰ, ਇਸ ਲਈ ਖਾਣਾ-ਪੀਣਾ ਸੰਭਲ-ਸੰਭਾਲ ਕੇ ਹੀ ਕਰਨਾ ਚਾਹੀਦਾ ਹੈ ਪਰ ਜਨਰਲ ਹਾਲਾਤ ਅਨੁਕੂਲ ਚੱਲਣਗੇ। ਮੀਨ : ਅਰਥ ਅਤੇ ਕਾਰੋਬਾਰੀ ਦਸ਼ਾ ਚੰਗੀ, ਜਿਹੜੀ ਵੀ ਕੋਸ਼ਿਸ਼ ਕਰੋ, ਪੂਰਾ ਜ਼ੋਰ ਲਗਾ ਕੇ ਕਰੋ, ਫੈਮਿਲੀ ਫਰੰਟ ’ਤੇ ਪ੍ਰੇਸ਼ਾਨੀ ਰਹਿ ਸਕਦੀ ਹੈ।

Related Post